ਸਿਹਤ ਵਿਭਾਗ ਤਰਨ ਤਾਰਨ ਲੋਕਾਂ ਦੀ ਨਿਰੋਈ ਸਿਹਤ ਲਈ ਹਮੇਸ਼ਾਂ ਹੀ ਵਚਨਬੱਧ-ਸਿਵਲ ਸਰਜਨ ਡਾ. ਰਾਏ

ਤਰਨ ਤਾਰਨ, 27 ਅਗਸਤ 2024 : ਸਿਹਤ ਵਿਭਾਗ ਤਰਨ ਤਾਰਨ ਲੋਕਾਂ ਦੀ ਨਿਰੋਈ ਸਿਹਤ ਲਈ ਹਮੇਸ਼ਾਂ ਹੀ ਵਚਨਬੱਧ ਹੈ।ਇਸੇ ਆਸ਼ੇ ਨੂੰ ਪੂਰਤੀ ਲਈ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਦੇ ਕੰਮਾਂ ਸਮੀਖਿਆ ਲਈ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿਚ ਸਮੂਹ ਪੋ੍ਰਗਰਾਮ ਅਧਿਕਾਰੀ, ਸੀਨੀਅਰ ਮੈਡੀਕਲ ਅਫ਼ਸਰ ਸ਼ਾਮਿਲ ਹੋਏ। ਮੀਟਿੰਗ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਵਿਚ ਹਾਜ਼ਰ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਭਰ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਮਿਆਰੀ ਅਤੇ ਉਚ ਪੱਧਰੀ ਸਿਹਤ ਸਹੂਲਤਾਂ ਦੇਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਲੋਕਾਂ ਨੂੰ ਜ਼ਰੂਰੀ ਸਿਹਤ ਸਹੂਲਤਾਂ ਜਿਵੇਂ ਕਿ ਜੱਚਾ ਬੱਚਾ, ਸਿਹਤ ਸੰਭਾਲ, ਜਣੇਪਾ ਸੁਵਿਧਾਵਾਂ, ਮਲੇਰੀਆ, ਡੇਂਗੂ, ਗੈਰ ਸੰਚਾਰੀ ਬਿਮਾਰੀਆਂ, ਟੀ.ਬੀ. ਦਾ ਮੁਫਤ ਇਲਾਜ, ਕੋਹੜ ਰੋਗ ਸੰਬੰਧੀ ਇਲਾਜ ਦੀਆਂ ਸੁਵਿਧਾਵਾਂ, ਸ਼ਹਿਰ ਭਰ ਵਿਚ ਸਾਫ ਸੁਥਰਾ ਅਤੇ ਮਿਆਰੀ ਖਾਦ ਪਦਾਰਥਾਂ ਦੀ ਵਿਕਰੀ, ਬਰਸਾਤੀ ਮੌਸਮ ਦੌਰਾਨ ਪਾਣੀ ਨਾਲ ਫੈਲਣ ਵਾਲੇ ਰੋਗ ਦੀ ਰੋਕਥਾਮ, ਕੋਟਪਾ ਐਕਟ ਦੀ ਸਖਤੀ ਨਾਲ ਪਾਲਣਾ, ਵੱਖ-ਵੱਖ ਪੋ੍ਰਗਰਾਮਾਂ ਸੰਬੰਧੀ ਜਾਗਰੂਕਤਾ ਕੈਂਪ ਆਦਿ ਪ੍ਰਦਾਨ ਕੀਤੀਆਂ ਜਾ ਸਕਣ। ਇਸ ਤੋਂ ਇਲਾਵਾ ਯੂ-ਵਿਨ ਪੋਰਟਲ ਐਂਟਰੀ, ਆਭਾ ਆਈ. ਡੀ. ਅਤੇ ਸਾਰੀਆਂ ਆਨਲਾਈਨ ਐਂਟਰੀਆਂ ਸਮੇਂ `ਤੇ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਦੇ ਨਾਲ ਹੀ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਜ਼ਿਲ੍ਹੇ ਭਰ ਦੀ ਕਾਰਗੁਜਾਰੀ ਰਿਪੋਰਟ ਦੀ ਸਮੀਖਿਆ ਕੀਤੀ ਗਈ ਅਤੇ ਸਮੂਹ ਅਧਿਕਾਰੀਆਂ ਨੂੰ ਆਪਣੇ ਟੀਚੇ 100 ਫੀਸਦੀ ਪੂਰੇ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਮੌਕ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਵਰਿੰਦਰਪਾਲ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ: ਸਤਵਿੰਦਰ ਭਗਤ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਸੰਦੀਪ ਸਿੰਘ ਕਾਲੜਾ, ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ ਆਦਿ ਸਿਹਤ ਮੁਲਾਜ਼ਮ ਹਾਜ਼ਰ ਸਨ।