ਐੱਸਵਾਈਐੱਲ ਦੇ ਮੁੱਦੇ ‘ਤੇ ਹਰਿਆਣਾ ਅਤੇ ਪੰਜਾਬ ਦੀ ਸਹਿਮਤੀ ਬਣਦੀ ਹੈ ਤਾਂ ਛੋਟੇ-ਵੱਡੇ ਭਰਾ ਵਾਲਾ ਰਿਸ਼ਤਾ ਕਾਇਮ ਰਹੇਗਾ : ਖੱਟਰ

ਅੰਮ੍ਰਿਤਸਰ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਅੰਮ੍ਰਿਤਸਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ, ਇਸਦੇ ਨਾਲ ਹੀ ਅੰਮ੍ਰਿਤਸਰ ਵਿਚ ਹੋ ਰਹੇ ਬੀਐਸਐਫ ਦੇ ਸਥਾਪਨਾ ਦਿਵਸ ਮੌਕੇ ‘ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਵੀ ਸ਼ਿਰਕਤ ਕਰਨਗੇ। ਇਸਤੋਂ ਪਹਿਲਾਂ ਮਨੋਹਰ ਲਾਲ ਖੱਟਰ ਨੇ ਦਰਬਾਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਐੱਸਵਾਈਐੱਲ ਦੇ ਮੁੱਦੇ ‘ਤੇ ਜੇਕਰ ਹਰਿਆਣਾ ਅਤੇ ਪੰਜਾਬ ਦੀ ਸਹਿਮਤੀ ਬਣਦੀ ਹੈ ਤਾਂ ਛੋਟੇ-ਵੱਡੇ ਭਰਾ ਵਾਲਾ ਰਿਸ਼ਤਾ ਕਾਇਮ ਰਹੇਗਾ। ਉਨ੍ਹਾਂ ਕਿਹਾ ਕਿ ਜੇਕਰ ਐੱਸਵਾਈਐੱਲ ਦੇ ਮੁੱਦੇ ਉਤੇ ਪੰਜਾਬ ਅਤੇ ਹਰਿਆਣਾ ਇੱਕ ਹੋ ਕੇ ਚੱਲਣਗੇ ਤਾਂ ਇਸ ਦੇ ਵਿੱਚ ਹੀ ਫਾਇਦਾ ਹੈ ਨਹੀਂ ਤਾਂ ਸੁਪਰੀਮ ਕੋਰਟ ਐੱਸਵਾਈਐੱਲ ਮੁੱਦੇ ‘ਤੇ ਛੇਤੀ ਕੋਈ ਨਾ ਕੋਈ ਫੈਸਲਾ ਵੀ ਜਰੂਰ ਲਵੇਗੀ। ਚੰਡੀਗੜ੍ਹ ‘ਚ ਵਿਧਾਨ ਸਭਾ ਭਵਨ ਦੇ ਮੁੱਦੇ ‘ਤੇ ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ‘ਚ ਵਿਧਾਨ ਸਭਾ ਭਵਨ ਛੋਟਾ ਹੋਣ ਕਰਕੇ ਆਪਣੀ ਵਿਧਾਨ ਸਭਾਵਾਂ ਤਿਆਰ ਕਰ ਸਕਦਾ ਹੈ ਜੇਕਰ ਕਿਸੇ ਹੋਰ ਸੂਬੇ ਨੂੰ ਵੀ ਜ਼ਰੂਰਤ ਪਈ ਤਾਂ ਉਹ ਵੀ ਉਥੇ ਆ ਕੇ ਆਪਣਾ ਵਿਧਾਨ ਸਭਾ ਬਣਾ ਸਕਦਾ ਹੈ। ਇਸ ਵਿਚ ਕਿਸੇ ਨੂੰ ਵੀ ਇਤਰਾਜ ਨਹੀਂ ਕਰਨਾ ਚਾਹੀਦਾ। ਹਰਿਆਣਾ ਸਰਕਾਰ ਵੱਲੋਂ ਵੀ ਸੁਪਰੀਮ ਕੋਰਟ ਵਿੱਚ ਐੱਸਵਾਈਐੱਲ ਨੂੰ ਲੈ ਕੇ ਅਰਜ਼ੀ ਦਾਖਲ ਕੀਤੀ ਹੋਈ ਹੈ ਅਤੇ ਇਸ ਦਾ ਫੈਸਲਾ ਵੀ ਜਲਦ ਆ ਸਕਦਾ ਹੈ। ਐਸਵਾਈਐਲ ਮੁੱਦੇ ਉਤੇ ਅੱਜ ਇਕ ਵਾਰ ਫਿਰ ਤੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਪੰਜਾਬ ਅਤੇ ਹਰਿਆਣਾ ਨੂੰ ਭਰਾ ਦੱਸ ਕੇ ਪਾਣੀ ਅਤੇ ਆਪਣੇ ਹੱਕ ਦੀ ਗੱਲ ਵੀ ਜਤਾਈ ਗਈ ਹੈ।