- ਜਿਲ੍ਹਾ ਅੰਦਰ 27 ਆਂਗਣਬਾੜੀ ਸੈਂਟਰਾਂ ਦਾ ਕਰਵਾਇਆ ਜਾ ਰਿਹਾ ਨਿਰਮਾਣ, ਹਰੇਕ ਆਂਗਣਬਾੜੀ ਸੈਂਟਰ ਦੇ ਖਰਚ ਕੀਤੇ ਜਾਣਗੇ 10 ਲੱਖ ਰੁਪਏ-ਸ੍ਰੀ ਲਾਲ ਚੰਦ ਕਟਾਰੂਚੱਕ
- ਜਿਲ੍ਹਾ ਪਠਾਨਕੋਟ ਨੂੰ ਜਲਦੀ ਮਿਲਣਗੇ 10 ਹੋਰ ਨਵੇਂ ਆਮ ਆਦਮੀ ਕਲੀਨਿਕ
ਪਠਾਨਕੋਟ, 09 ਜਨਵਰੀ : ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਵਿੱਚ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਂਣ ਦੇ ਉਦੇਸ ਨਾਲ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਸਰਕਾਰ ਵੱਲੋਂ ਲੋਕਾਂ ਦੇ ਆਰਥਿਕ, ਸੱਭਿਆਚਾਰਕ ਅਤੇ ਸਮਾਜਿਕ ਮਸਲੇ ਹੱਲ ਕੀਤੇ ਜਾ ਰਹੇ ਹਨ ਪੰਜਾਬ ਸਰਕਾਰ ਵੱਲੋਂ ਅਪਣੇ 20 ਮਹੀਨਿਆਂ ਦੇ ਕਾਰਜਕਾਲ ਦੋਰਾਨ ਬਹਿਤ ਹੀ ਅਹਿਮ ਫੈਂਸਲੇ ਲੈਂਦਿਆਂ ਹੋਇਆ ਇਤਿਹਾਸ ਦੀ ਸਿਰਜਨਾ ਕੀਤੀ ਹੈ ਉਨ੍ਹਾਂ ਵਿਕਾਸ ਕਾਰਜਾਂ ਦਾ ਰੀਵਿਓ ਕਰਨ ਲਈ ਅਤੇ ਜਿਲ੍ਹੇ ਅੰਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਅਮਲੀ ਜਾਮਾ ਪਹਿਣਾਉਂਣ ਦੇ ਲਈ ਅੱਜ ਆਮ ਆਦਮੀ ਪਾਰਟੀ ਦੇ ਆਹੁਦੇਦਾਰ ਅਤੇ ਪ੍ਰਸਾਸਨਿਕ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਦੀ ਪ੍ਰ੍ਰਧਾਨਗੀ ਆਮ ਆਦਮੀ ਪਾਰਟੀ ਦੇ ਆਹੁਦੇਦਾਰ ਅਤੇ ਪ੍ਰਸਾਸਨਿਕ ਅਧਿਕਾੀਆਂ ਵਿੱਚ ਆਯੋਜਿਤ ਕੀਤੀ ਇੱਕ ਮੀਟਿੰਗ ਕਰਨ ਮਗਰੋਂ ਕੀਤਾ। ਇਸ ਮੋਕੇ ਤੇ ਬਟਾਲਾ ਦੇ ਵਿਧਾਇਕ ਸੈਰੀ ਕਲਸੀ ਵੀ ਵਿਸੇਸ ਤੋਰ ਤੇ ਹਾਜਰ ਸਨ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਦਲਜਿੰਦਰ ਸਿੰਘ ਢਿੱਲੋਂ ਐਸ.ਐਸ.ਪੀ. ਪਠਾਨਕੋਟ, ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ) ਪਠਾਨਕੋਟ, ਵਿਭੂਛੀ ਸਰਮਾ ਚੇਅਰਮੈਨ ਪੀ.ਟੀ.ਡੀ.ਸੀ., ਅੰਮਿਤ ਮੰਟੂ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਪਠਾਨਕੋਟ, ਕੈਪਟਨ ਸੁਨੀਲ ਗੁਪਤਾ ਚੇਅਰਮੈਨ ਪੈਸਕੋ ਪੰਜਾਬ, ਵਿਕਾਸ ਸੈਣੀ ਚੇਅਰਮੈਨ ਮਾਰਕਿਟ ਕਮੇਟੀ ਪਠਾਨਕੋਟ, ਠਾਕੁਰ ਮਨੋਹਰ ਸਿੰਘ, ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ. ਪਠਾਨਕੋਟ, ਅਨੁਰਾਧਾ ਬਾਲੀ ਪ੍ਰਧਾਨ ਨਗਰ ਕੌਂਸਲ ਸੁਜਾਨਪੁਰ, ਸਾਹਿਬ ਸਿੰਘ ਸਾਬਾ, ਭਾਣੂ ਪ੍ਰਤਾਪ, ਰੇਖਾ ਮਣੀ ਸਰਮਾ ਜਿਲ੍ਹਾ ਮਹਿਲਾ ਪ੍ਰਧਾਨ, ਐਡਵੋਕੇਟ ਰਮੇਸ ਕੁਮਾਰ, ਨਰੇਸ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਸੋਹਣ ਲਾਲ ਬਲਾਕ ਪ੍ਰਧਾਨ, ਬਲਜਿੰਦਰ ਕੌਰ ਬਲਾਕ ਪ੍ਰਧਾਨ, ਸੰਦੀਪ ਕੁਮਾਰ ਬਲਾਕ ਪ੍ਰਧਾਨ, ਭੁਪਿੰਦਰ ਸਿੰਘ, ਸੋਹਣ ਲਾਲ ਬਲਾਕ ਪ੍ਰਧਾਨ ਅਤੇ ਹੋਰ ਪਾਰਟੀ ਕਾਰਜਕਰਤਾ ਹਾਜਰ ਸਨ। ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਂਣ ਲਈ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਯੋਗ ਅਗਵਾਈ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਕੋਈ ਵੀ ਨਾਗਰਿਕ 1076 ਨੰਬਰ ਡਾਇਲ ਕਰਕੇ 43 ਤਰ੍ਹਾਂ ਦੀ ਸਰਕਾਰੀ ਸੇਵਾਵਾਂ ਘਰ ਬੈਠੇ ਹੀ ਪ੍ਰਾਪਤ ਕਰ ਸਕਦੇ ਹਨ, ਪਿਛਲੇ 20 ਮਹੀਨਿਆਂ ਦੇ ਕਾਰਜਕਾਲ ਦੋਰਾਨ ਲੋਕਾਂ ਨੂੰ ਦਿੱਤੀ ਆਮ ਆਦਮੀ ਕਲੀਨਿਕਾਂ ਦੀ ਸੁਵਿਧਾ, ਪੰਜਾਬ ਦੇ ਨੋਜਵਾਨਾਂ ਨੂੰ 40 ਹਜਾਰ ਨੋਕਰੀਆਂ ਦਿੱਤੀਆਂ ਗਈਆਂ ਅਤੇ ਹੋਰ ਵੀ ਵਧੇਰੀਆਂ ਯੋਜਨਾਵਾਂ ਲੋਕ ਹਿੱਤ ਲਈ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਜਿਲ੍ਹਾ ਪਠਾਨਕੋਟ ਅੰਦਰ ਚਲ ਰਹੇ ਵਿਕਾਸ ਕਾਰਜਾਂ ਤੇ ਰੀਵਿਓ ਕਰਨ ਦੇ ਲਈ ਜਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਅਤੇ ਆਮ ਆਦਮੀ ਪਾਰਟੀ ਦੇ ਆਹੁਦੇਦਾਰਾਂ ਵਿੱਚ ਮੀਟਿੰਗ ਕੀਤੀ ਗਈ ਹੈ ਜਿਸ ਦੇ ਬਹੁਤ ਵਧੀਆਂ ਨਤੀਜੇ ਸਾਹਮਣੇ ਆਏ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਆਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਮੋਕੇ ਤੇ ਮਾਮਲੇ ਧਿਆਨ ਵਿੱਚ ਲਿਆਂਦੇ ਅਤੇ ਬਹੁਤ ਸਾਰੇ ਮਸਲਿਆਂ ਦਾ ਹੱਲ ਮੋਕੇ ਤੇ ਹੀ ਕੀਤਾ ਗਿਆ। ਜਿਨ੍ਹਾਂ ਮਸਲਿਆਂ ਦਾ ਹੱਲ ਮੋਕੇ ਤੇ ਨਹੀਂ ਹੋਇਆ ਹੈ ਪ੍ਰਸਾਸਨ ਵੱਲੋਂ ਜਲਦੀ ਹੀ ਉਨ੍ਹਾਂ ਮਸਲਿਆਂ ਨੂੰ ਹੱਲ ਕਰਨ ਦੇ ਲਈ ਭਰੋਸਾ ਦਿੱਤਾ ਹੈ। ਉਨ੍ਹ:ਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਦੇ ਲਈ ਹੋਰ ਵੀ ਖੁਸੀ ਦੀ ਗੱਲ ਹੈ ਕਿ ਜਿੱਥੇ ਪਹਿਲਾਂ ਹੀ ਆਮ ਆਦਮੀ ਕਲੀਨਿਕਾਂ ਤੋਂ ਲੋਕ ਸਿਹਤ ਸੇਵਾਵਾਂ ਪ੍ਰਾਪਤ ਕਰ ਰਹੇ ਹਨ ਅਤੇ ਜਲਦੀ ਹੀ 10 ਹੋਰ ਆਮ ਆਦਮੀ ਕਲੀਨਿਕ ਜਿਲ੍ਹਾ ਪਠਾਨਕੋਟ ਨੂੰ ਮਿਲੇ ਹਨ ਅਤੇ ਇਨ੍ਹਾਂ ਦਾ ਨਿਰਮਾਣ ਕਾਰਜ ਚਲ ਰਿਹਾ ਹੈ ਜਲਦੀ ਹੀ ਇਹ ਆਮ ਆਦਮੀ ਕਲੀਨਿਕ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ। ਇਸ ਤੋਂ ਇਲਾਵਾ ਜਿਲ੍ਹਾ ਪਠਾਨਕੋਟ ਅੰਦਰ 27 ਆਂਗਣਬਾੜੀ ਸੈਂਟਰਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਜਿਸ ਅਧੀਨ ਹਰੇਕ ਆਂਗਣਬਾੜੀ ਸੈਂਟਰ ਤੇ ਕਰੀਬ 10 ਲੱਖ ਰੁਪਏ ਖਰਚ ਕੀਤੇ ਜਾਣੇ ਹਨ, ਇਨ੍ਹਾਂ ਦਾ ਵੀ ਨਿਰਮਾਣ ਕਰਕੇ ਜਲਦੀ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਦੇ ਸੁਜਾਨਪੁਰ ਸਹਿਰ ਦੇ ਲੋਕਾਂ ਅਤੇ ਨਰੋਟ ਜੈਮਲ ਸਿੰਘ ਦੇ ਲੋਕਾਂ ਲਈ ਖੁਸੀ ਦੀ ਗੱਲ ਹੈ ਕਿ ਸੀਵਰੇਜ ਅਤੇ ਟ੍ਰੀਟਮੈਂਟ ਪਲਾਂਟ ਦੇ ਪ੍ਰੋਜੈਕਟ ਪ੍ਰੋਸੈਸ ਵਿੱਚ ਹਨ ਅਤੇ ਜਲਦੀ ਹੀ ਇਹ ਤੋਹਫੇ ਸੁਜਾਨਪੁਰ ਅਤੇ ਨਰੋਟ ਜੈਮਲ ਸਿੰਘ ਦੇ ਲੋਕਾਂ ਨੂੰ ਮਿਲਣਗੇ। ਇਸ ਮੋਕੇ ਤੇ ਡਿਪਟੀ ਕਮਿਸਨਰ ਪਠਾਨਕੋਟ ਸ. ਹਰਬੀਰ ਸਿੰਘ ਨੇ ਵੀ ਭਰੋਸਾ ਦਿੱਤਾ ਕਿ ਜਿਲ੍ਹਾ ਪਠਾਨਕੋਟ ਅੰਦਰ ਵੱਖ ਵੱਖ ਵਿਭਾਗਾਂ ਅੰਦਰ ਚਲਾਏ ਜਾ ਰਹੇ ਵਿਕਾਸ ਕਾਰਜ ਨਿਰਧਾਰਤ ਸਮੇਂ ਅੰਦਰ ਹੀ ਮੁਕੰਮਲ ਕਰਕੇ ਜਨਤਾ ਦੇ ਸਮਰਪਿਤ ਕੀਤੇ ਜਾਣਗੇ।