ਅਧਿਆਪਕਾਂ, ਇੰਸਟਰਕਟਰ ਅਤੇ ਸਿਕਿਉਰਟੀ ਗਾਰਡ ਦੀਆਂ ਅਸਾਮੀਆਂ ਲਈ ਇੰਟਰਵਿਊ 9 ਅਗਸਤ ਨੂੰ

ਗੁਰਦਾਸਪੁਰ, 7 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 9 ਅਗਸਤ 2023 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਦਸ਼ਮੇਸ਼ ਸੀਨੀਅਰ ਸਕੈਂਡਰੀ ਸਕੂਲ, ਗੋਬਿੰਦ ਪਬਲਿਕ ਸਕੂਲ, ਸੇਂਟ ਕਬੀਰ ਪਬਲਿਕ ਸਕੂਲ, ਸ਼ਿਵਾਲਿਕ ਟੈਕਨੀਕਲ ਇੰਸਟੀਚਿਊਟ ਅਤੇ ਪੰਨੂ ਪੋਲੀਟੈਕਨਿਕ ਕਾਲਜ ਅਤੇ ਸਕੂਲਾਂ ਵੱਲੋਂ ਅਧਿਆਪਕਾਂ, ਇੰਸਟਰਕਟਰ ਅਤੇ ਸਿਕਿਉਰਟੀ ਗਾਰਡ ਦੀਆਂ ਅਸਾਮੀਆਂ ਲਈ ਲੜਕੇ ਅਤੇ ਲੜਕੀਆਂ ਦੀ ਚੋਣ ਕੀਤੀ ਜਾਵੇਗੀ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਇਸ ਅਸਾਮੀ ਲਈ ਯੋਗਤਾ ਬੀ.ਏ, ਬੀ.ਐਡ, ਅੱੈਮ.ਏ. (ਸਾਇਕੋਲਜੀ, ਹਿਸਟਰੀ, ਅੰਗਰੇਜ਼ੀ), ਬੀ.ਐੱਡ, ਐੱਮ.ਐੱਸ.ਸੀ (ਸਾਇੰਸ) ਅਤੇ ਬੀ.ਕਾਮ. ਹੋਣੀ ਲਾਜ਼ਮੀ ਹੈ ਅਤੇ ਇੰਟਰਵਿਊ ਦੇਣ ਲਈ ਉਮਰ ਦੀ ਹੱਦ 21 ਤੋਂ 40 ਸਾਲ ਹੋਣੀ ਚਾਹੀਦੀ ਹੈ। ਇੰਟਰਵਿਊ ਦੌਰਾਨ ਚੁਣੇ ਗਏ ਪ੍ਰਾਰਥੀਆਂ ਨੂੰ ਨਿਯਮਾਂ ਅਨੁਸਾਰ ਤਨਖ਼ਾਹ ਮਿਲਣ ਯੋਗ ਹੋਵੇਗੀ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਕਿਹਾ ਕਿ ਇੰਟਰਵਿਊ ਦੇਣ ਦੇ ਚਾਹਵਾਨ ਪ੍ਰਾਰਥੀ ਮਿਤੀ 9 ਅਗਸਤ 2023 ਨੂੰ ਆਪਣੇ ਅਸਲ ਦਸਤਾਵੇਜ ਦੀਆਂ ਕਾਪੀਆਂ, ਰੀਜੂਮ (ਸੀ.ਵੀ.) ਅਤੇ 2 ਫੋਟੋਆਂ ਸਮੇਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ, ਬਲਾਕ-ਬੀ, ਕਮਰਾ ਨੰਬਰ-217, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਵੇਰੇ 9:00 ਵਜੇ ਤੱਕ ਪਹੁੰਚਣ ਅਤੇ ਇਸਦਾ ਵੱਧ ਤੋਂ ਵੱਧ ਲਾਭ ਉਠਾਉਣ।