ਸ਼੍ਰੋਮਣੀ ਕਮੇਟੀ ਨੂੰ ਜਾਨਾ ਸਮਾਲ ਫਾਈਨੈਂਸ ਬੈਂਕ ਵੱਲੋਂ ਐਂਬੂਲੈਂਸ ਭੇਟ

ਅੰਮ੍ਰਿਤਸਰ, 1 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਵ ਭਲਾਈ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਜਾਨਾ ਸਮਾਲ ਫਾਈਨੈਂਸ ਬੈਂਕ ਵੱਲੋਂ ਇਕ ਐਂਬੂਲੈਂਸ ਭੇਟ ਕੀਤੀ ਗਈ ਹੈ। ਜਾਨਾ ਸਮਾਲ ਫਾਈਨੈਂਸ ਬੈਂਕ ਦੇ ਹੈੱਡ ਸ੍ਰੀ ਨਿਵਾਸ਼ ਮੂਰਤੀ ਅਤੇ ਹੋਰ ਅਧਿਕਾਰੀਆਂ ਨੇ ਇਸ ਐਂਬੂਲੈਂਸ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਸ. ਕੇਵਲ ਸਿੰਘ ਬਾਦਲ, ਸ. ਰਣਜੀਤ ਸਿੰਘ ਕਾਹਲੋਂ, ਸ. ਰਘਬੀਰ ਸਿੰਘ ਸਹਾਰਨਮਾਜਰਾ, ਬੀਬੀ ਗੁਰਪ੍ਰੀਤ ਕੌਰ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ ਵੀ ਮੌਜੂਦ ਸਨ। ਇਸ ਮੌਕੇ ਐਡਵੋਕੇਟ ਧਾਮੀ ਨੇ ਬੈਂਕ ਅਧਿਕਾਰੀਆਂ ਦਾ ਮਾਨਵ ਭਲਾਈ ਦੇ ਕਾਰਜਾਂ ਵਿਚ ਇਸ ਯੋਗਦਾਨ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖ ਕੌਮ ਦੀ ਸਿਰਮੌਰ ਧਾਰਮਿਕ ਸੰਸਥਾ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਦੇ ਨਾਲ-ਨਾਲ ਲੋਕ ਭਲਾਈ ਦੇ ਅਨੇਕਾਂ ਕਾਰਜ ਕਰਦੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਹੋਰ ਕਾਰਜਾਂ ਦੇ ਨਾਲ-ਨਾਲ ਸੰਗਤਾਂ ਲਈ ਮੈਡੀਕਲ ਸੇਵਾਵਾਂ ਦੇ ਵੀ ਵਿਸ਼ੇਸ਼ ਪ੍ਰਬੰਧ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਮਾਨਵਤਾ ਦੀ ਸੇਵਾ ਲਈ ਪਾਏ ਜਾ ਰਹੇ ਯੋਗਦਾਨ ਨੂੰ ਧਿਆਨ ਵਿਚ ਰੱਖਦਿਆਂ ਜਾਨਾ ਸਲਾਮ ਫਾਈਨੈਂਸ ਬੈਂਕ ਵੱਲੋਂ ਸੰਗਤਾਂ ਲਈ ਐਂਬੂਲੈਂਸ ਭੇਟ ਕਰਕੇ ਸੇਵਾ ਕਾਰਜਾਂ ਵਿਚ ਯੋਗਦਾਨ ਪਾਇਆ ਗਿਆ ਹੈ। ਬੈਂਕ ਵੱਲੋਂ ਪੁੱਜੇ ਜੋਨਲ ਹੈੱਡ ਸ੍ਰੀ ਨੀਰਜ ਕੁਮਾਰ ਨੇ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਸਾਨੂੰ ਸੰਗਤਾਂ ਦੀ ਸੇਵਾ ਵਿਚ ਹਿੱਸਾ ਪਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਹ ਕਾਰਜ ਕਰਕੇ ਬੇਹੱਦ ਖੁਸ਼ੀ ਮਹਿਸੂਸ ਹੋਈ ਹੈ। ਐਂਬੂਲੈਂਸ ਭੇਟ ਕਰਨ ਮੌਕੇ ਬੈਂਕ ਅਧਿਕਾਰੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਸ. ਕੇਵਲ ਸਿੰਘ ਬਾਦਲ, ਸ. ਰਣਜੀਤ ਸਿੰਘ ਕਾਹਲੋਂ, ਸ. ਰਘਬੀਰ ਸਿੰਘ ਸਹਾਰਨਮਾਜਰਾ, ਬੀਬੀ ਗੁਰਪ੍ਰੀਤ ਕੌਰ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਿਜੈ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਬੁੱਟਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਸ਼ਾਹਬਾਜ਼ ਸਿੰਘ, ਸ. ਪਰਮਜੀਤ ਸਿੰਘ, ਸੁਪਰਡੰਟ ਸ. ਮਲਕੀਤ ਸਿੰਘ ਬਹਿੜਵਾਲ, ਬੈਂਕ ਅਧਿਕਾਰੀ ਸ੍ਰੀ ਨਰੇਸ਼ ਕੁਮਾਰ, ਸ੍ਰੀ ਸੌਰਵ ਕੁਮਾਰ, ਸ੍ਰੀ ਅਨਿਲ ਖੁਰਾਣਾ ਤੇ ਸ. ਰਾਜਵਿੰਦਰ ਸਿੰਘ ਬੇਦੀ ਟਾਟਾ ਮੋਟਰਜ਼ ਆਦਿ ਮੌਜੂਦ ਸਨ।