ਜਥੇਦਾਰ ਬਾਜਵਾ ਨੇ ਅੰਮ੍ਰਿਤਪਾਲ ਸਿੰਘ ਦੇ ਗ੍ਰਹਿ ਪਹੁੰਚ ਕੇ ਪਰਿਵਾਰਿਕ ਮੈਂਬਰਾਂ ਨੂੰ ਦਿੱਤੀ ਵਧਾਈ

ਖਡੂਰ ਸਾਹਿਬ, 7 ਜੂਨ : ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਅ) ਤੋਂ ਚੋਣ ਲੜ ਚੁਕੇ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਅੱਜ ਭਾਈ ਜੀਵਨ ਸਿੰਘ (ਐਡਵੋਕੇਟ ਸੁਪਰੀਮ ਕੋਰਟ), ਭਾਈ ਦਵਿੰਦਰ ਸਿੰਘ ਅਤੇ ਆਪਣੇ ਹੋਰ ਸਾਥੀਆਂ ਸਮੇਤ ਭਾਈ ਅਮ੍ਰਿਤਪਾਲ ਸਿੰਘ ਦੇ ਪਿੰਡ ਜਲੁਪੁਰ ਖੇੜਾ ਵਿਖੇ ਉਹਨਾਂ ਦੇ ਗ੍ਰਹਿ ਪਹੁੰਚੇ ਅਤੇ ਉਹਨਾਂ ਦੇ ਪਿਤਾ ਸ. ਤਰਸੇਮ ਸਿੰਘ, ਮਾਤਾ ਬਲਵਿੰਦਰ ਕੌਰ ਅਤੇ ਹੋਰ ਪਰਿਵਾਰਿਕ ਮੈਂਬਰਾਂ ਨੂੰ ਭਾਈ ਅਮ੍ਰਿਤਪਾਲ ਸਿੰਘ ਦੇ ਹਲਕਾ ਖਡੂਰ ਸਾਹਿਬ ਲੋਕ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜੇਤੂ ਉਮੀਦਵਾਰ ਬਣਨ ਤੇ ਵਧਾਈ ਦਿੱਤੀ। ਜਥੇਦਾਰ ਬਾਜਵਾ ਨੇ ਕਿਹਾ ਕਿ ਜਨਤਾ ਵੱਲੋਂ ਜੋ ਭਾਰੀ ਬਹੁਮਤ ਨਾਲ ਭਾਈ ਅਮ੍ਰਿਤਪਾਲ ਸਿੰਘ ਨੂੰ ਜਿਤਾ ਕੇ ਪਾਰਲੀਮੈਂਟ ਵਿੱਚ ਭੇਜਿਆ ਹੈ ਇਸ ਗੱਲ ਨੂੰ ਸਾਬਿਤ ਕਰਦਾ ਹੈ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੇ ਜੋ ਨਾਜਾਇਜ਼ ਐਨ ਐੱਸ ਏ ਲਗਾ ਕੇ ਭਾਈ ਅਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਨੂੰ ਡਿਬੜੂਗੜ ਜੇਲ ਵਿੱਚ ਭੇਜਿਆ ਹੈ, ਜਨਤਾ ਵੱਲੋਂ ਸਿੱਖ ਨੌਜਵਾਨਾਂ ਨਾਲ ਇਹ ਧੱਕਾ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਭਾਈ ਅਮ੍ਰਿਤਪਾਲ ਸਿੰਘ ਅਤੇ ਭਾਈ ਸਰਬਜੀਤ ਸਿੰਘ ਖਾਲਸਾ ਦੀ ਜਿੱਤ, ਹਾਸ਼ੀਏ ਤੇ ਆਈ ਪੰਥਕ ਸਿਆਸਤ ਨੂੰ ਮੁੜ ਸੁਰਜੀਤ ਕਰਨ ਵਿੱਚ ਰਾਹ ਪੱਧਰਾ ਕਰੇਗੀ। ਇਸ ਮੌਕੇ ਤੇ ਗੁਰਮੇਜ ਸਿੰਘ ਦਾਬਾਂਵਾਲ, ਇੰਸਪੈਕਟਰ ਨਿਰਮਲ ਸਿੰਘ, ਜਤਿੰਦਰ ਸਿੰਘ ਦਾਬਾਂਵਾਲ, ਪ੍ਰੀਤਮ ਸਿੰਘ ਵਡਾਲਾ ਗ੍ਰੰਥੀਆਂ, ਨਿਰਮਲ ਸਿੰਘ ਸਾਗਰਪੁਰਾ ਅਤੇ ਫਤਿਹ ਸਿੰਘ ਹਾਜ਼ਿਰ ਸਨ।