ਧਰਤੀ ਮਾਂ ਨੂੰ ਸਿਹਤਮੰਦ,  ਪ੍ਰਦੂਸ਼ਣ ਰਹਿਤ ਅਤੇ ਹਰਾ-ਭਰਾ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਾਉਣਾ ਸਮੇਂ ਦੀ ਮੁੱਖ ਲੋੜ-ਚੇਅਰਮੈਨ ਪਨੂੰ

  • ਚੇਅਰਮੈਨ ਪਨੂੰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ ਤੇ ਲੜਕੀਆਂ) ਫਤਿਹਗੜ੍ਹ ਚੂੜੀਆਂ ਵਿਖੇ ਪੌਦੇ ਲਗਾਏ 

ਫਤਹਿਗੜ੍ਹ ਚੂੜੀਆਂ, 19 ਜੁਲਾਈ : ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਦੇ ਮੰਤਵ ਨਾਲ ਬਲਬੀਰ ਸਿੰਘ ਪਨੂੰ ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਵਲੋਂ ਸਰਕਾਰੀ ਸੀਨੀਅ੍ਰ ਸੈਕੰਡਰੀ ਸਕੂਲ (ਲੜਕੇ ਤੇ ਲੜਕੀਆਂ) ਫਤਿਹਗੜ੍ਹ ਚੂੜੀਆਂ ਵਿਖੇ ਪੌਦੇ ਲਗਾਏ ਗਏ। ਇਸ ਮੌਕੇ ਰਾਜੀਵ ਸ਼ਰਮਾ, ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਅਤੇ ਸਕੂਲ ਦੇ ਪਿ੍ਰੰਸੀਪਲ ਅਤੇ ਸਟਾਫ ਮੈਂਬਰ ਮੋਜੂਦ ਸਨ। ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਵਿਦਿਆਰਥੀਆਂ ਨੂੰ ਪੌਦੇ ਲਗਾਉਣ ਤੇ ਪੋਦਿਆਂ ਦੀ ਸੰਭਾਲ ਪ੍ਰਤੀ ਪ੍ਰੇਰਿਤ ਕਰਦਿਆਂ ਕਿਹਾ ਕਿ ਅੱਜ ਸਮੇਂ ਦੀ ਮੁੱਖ ਜਰੂਰਤ ਹੋ ਕਿ ਵੱਧ ਤੋਂ ਵੱਧ ਪੌਦੇ ਲਗਾ ਕੇ ਵਾਤਾਵਰਣ ਨੂੰ ਸਾਫ ਸੁਥਰਾ ਤੇ ਹਰਿਆ-ਭਰਿਆ ਰੱਖਿਆ ਜਾਵੇ। ਉਨਾਂ ਕਿਹਾ ਕਿ ਕੁਦਰਤੀ ਜੀਵਨ ਜਿਊਣ ਲਈ ਮਨੁੱਖ ਨੂੰ ਸੰਤੁਲਿਤ ਵਾਤਾਵਰਨ ਦੀ ਬੇਹੱਦ ਜ਼ਰੂਰਤ ਹੈ ਅਤੇ ਵਾਤਾਵਰਨ ਨੂੰ ਸੰਤੁਲਿਤ ਰੱਖਣ ਲਈ ਮਨੁੱਖ ਨੂੰ ਹੁਣ ਵਿਸ਼ੇਸ਼ ਹੰਭਲੇ ਮਾਰਨੇ ਹੀ ਪੈਣਗੇ। ਚੇਅਰਮੈਨ ਪਨੂੰ ਨੇ ਕਿਹਾ ਕਿ ਰੁੱਖਾਂ ਦੀ ਕਟਾਈ ਨਾਲ ਵਣਾਂ ਹੇਠ ਰਕਬਾ ਲਗਾਤਾਰ ਘਟ ਰਿਹਾ ਹੈ, ਜਿਸ ਕਾਰਨ ਵਾਤਾਵਰਨ ਲਗਾਤਾਰ ਪ੍ਰਦੂਸ਼ਿਤ ਹੋ ਰਿਹਾ ਹੈ। ਇਸ ਲਈ ਧਰਤੀ ਮਾਂ ਨੂੰ ਸਿਹਤਮੰਦ,  ਪ੍ਰਦੂਸ਼ਣ ਰਹਿਤ ਅਤੇ ਹਰਾ-ਭਰਾ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਾਉਣਾ ਤੇ ਉਨ੍ਹਾਂ ਦਾ ਸਾਂਭ-ਸੰਭਾਲ ਕਰਨੀ ਬਹੁਤ ਜ਼ਰੂਰੀ ਹੈ। ਉਨਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਡੇਰੇ ਲੋਕ ਹਿੱਤ ਵਿੱਚ ਵੱਧ ਤੋਂ ਵੱਧ ਬੂਟੇ ਲਾ ਕੇ ਵਾਤਾਵਰਨ ਨੂੰ ਸੰਤੁਲਿਤ ਕਰਨ ਵਿੱਚ ਆਪਣਾ ਯੋਗਦਾਨ ਪਾਉਣ।