ਬਦਲੇ ਮੌਸਮ ਨੂੰ ਮੁੱਖ ਰੱਖਦਿਆਂ ਝੋਨੇ ਦੀ ਪਰਾਲੀ ਨੂੰ ਹਟਾਏ ਬਗੈਰ ਮਲਚਿੰਗ ਤਕਨੀਕ  ਨਾਲ ਕਣਕ ਦੀ ਬਿਜਾਈ ਕਰਨ ਦੀ ਜ਼ਰੂਰਤ : ਜ਼ਿਲਾ ਸਿਖਲਾਈ ਅਫਸਰ

  • ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨ ਜਾਗਰੂਕਤਾ ਕੈਂਪ 

ਬਟਾਲਾ, 18 ਅਕਤੂਬਰ : ਡਾ ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਗੁਰਦਾਦਪੁਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਬਾਰੇ ਜਾਗਰੁਕਤਾ ਪੈਦਾ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਕਾਦੀਆਂ ਦੇ ਪਿੰਡ ਹਰਪੁਰਾ  ਵਿੱਚ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਲਾਗਲੇ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਕਿਸਾਨ ਸ਼ਾਮਿਲ ਹੋਏ l ਸਤਨਾਮ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਦੇ ਪ੍ਰਬੰਧਨ ਹੇਠ ਲਗਾਏ ਕੈੰਪ ਵਿੱਚ ਡਾ. ਅਮਰੀਕ ਸਿੰਘ ਜ਼ਿਲਾ ਸਿਖਲਾਈ ਅਫਸਰ ਵਿਸ਼ੇਸ਼ ਤੌਰ ਤੇ ਪਹੁੰਚੇ l ਇਸ ਮੌਕੇ ਉੱਪ ਮੰਡਲ ਅਫ਼ਸਰ (ਪੀ ਪੀ ਸੀ ਬੀ  ) ਇੰਜੀ. ਸੁਖਮਨੀ ਸਿੰਘ,ਡਾ. ਹਰਭਿੰਦਰ ਸਿੰਘ ਖੇਤੀਬਾੜੀ ਅਫਸਰ,ਡਾ.ਦਿਲਰਾਜ ਸਿੰਘ ਖੇਤੀਬਾੜੀ ਵਿਕਾਸ ਅਫਸਰ (ਸ),ਡਾ.ਤਜਿੰਦਰ ਸਿੰਘ ਬਲਾਕ ਤਕਨਾਲੋਜੀ ਪ੍ਰਬੰਧਕ(ਆਤਮਾ), ਮਨਪ੍ਰੀਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਦਲਬੀਰ ਸਿੰਘ, ਦਰਸ਼ਨ ਸਿੰਘ, ਬਖਸ਼ਇੰਦਰ ਸਿੰਘ ਸਮੇਤ ਸਮੂਹ ਸਟਾਫ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਮਿੱਟੀ ਦੀ ਸਿਹਤ ਸੁਧਾਰਨ ਅਤੇ ਵਾਤਾਵਰਣ ਦੀ ਸ਼ੱਧਤਾ ਲਈ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਜਾਂ ਹਟਾਉਣ ਦੀ ਬਿਜਾਏ, ਖੇਤਾਂ ਵਿੱਚ ਮਿਲਾ ਦੇਣਾ ਚਾਹੀਦਾ ਹੈ।ਉਨਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਸ਼ ਕਾਰਨ ਝੋਨੇ ਦੀ ਕਟਾਈ ਵਿੱਚ ਕੁਝ ਦੇਰੀ ਹੋ ਸਕਦੀ ਹੈ l ਉਨ੍ਹਾਂ ਕਿਹਾਂ ਕਿ ਝੋਨੇ ਦੀ ਕਟਾਈ ਅਤੇ ਕਣਕ ਦੀ ਬਿਜਾਈ ਵਿੱਚ ਸਮਾਂ ਘੱਟ ਹੋਣ ਕਾਰਨ ਮਲਚਿੰਗ  /ਸਰਫ਼ਸ ਸੀਡਿੰਗ ਤਕਨੀਕ ਕਾਰਗਰ ਸਾਬਤ ਹੋ ਸਕਦੀ ਹੈ l ਉਨ੍ਹਾਂ ਕਿਹਾ ਕਿ ਇਸ ਤਕਨੀਕ ਵਿੱਚ ਝੋਨੇ/ਬਾਸਮਤੀ ਦੀ ਕਟਾਈ ਉਪਰੰਤ ਖੇਤ ਨੂੰ ਵਾਹੁਣ ਤੋਂ ਬਗੈਰ ਖੜੇ ਫਸਲ ਦੇ ਕਰਚਿਆਂ/ਮੁੱਡਾਂ ਵਿੱਚ ਬੀਜ ਅਤੇ ਡਾਇਆ ਖਾਦ ਦਾ ਛੱਟਾ ਦੇ ਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਕਟਾਈ ਉਪਰੰਤ ਫਸਲ ਦੀ ਰਹਿੰਦ ਖੂੰਹਦ ਨੂੰ ਖੇਤ ਵਿੱਚੋਂ ਹਟਾਏ ਬਗੈਰ ਖੜੇ ਮੁੱਢ /ਕਰਚਿਆਂ ਵਿੱਚ 40-45 ਕਿਲੋ ਬੀਜ ਦਾ ਛੱਟਾ ਦੇ ਦੇਣਾ ਚਾਹੀਦਾ ਹੈ ਅਤੇ ਛੱਟਾ ਦੇਣ ਉਪਰੰਤ ਮਲਚਰ ਜਾਂ ਕਟਰ ਕਮ ਸਪਰੈਡਰ ਨਾਲ ਪਰਾਲੀ ਨੂੰ ਛੋਟੇ ਛੋਟੇ ਟੁਕੜਿਆਂ ਵਿੱਚ ਕੱਟ ਕੇ ਇਕਸਾਰ ਖਿਲਾਰ ਦੇਣਾ ਚਾਹੀਦਾ ਹੈ ਤਾਂ ਜੋ ਕਣਕ ਸਹੀ ਤਰ੍ਹਾਂ ਉੱਗ ਸਕੇ।ਉਨ੍ਹਾਂ ਕਿਹਾਂ ਕਟਰ ਕਮ ਸਾਰੇਡਰ ਨੂੰ 4 ਤੋਂ 5 ਇੰਚ ਉਚਾ ਰੱਖੋ ਤਾਂ ਜੋ ਬੀਜ ਇਕੱਠਾ ਨਾਂ ਹੋਵੇ l