ਸੰਭਾਵਿਤ ਹੜ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸਨਰ ਪਠਾਨਕੋਟ ਨੇ ਅਧਿਕਾਰੀਆਂ ਨਾਲ ਕੀਤੀ ਵਿਸੇਸ ਮੀਟਿੰਗ

  • ਸੰਭਾਵਿਤ ਹੜ੍ਹਾਂ ਲਈ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸਨਰ ਪਠਾਨਕੋਟ ਨੇ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਰੀਵਿਓ ਮੀਟਿੰਗ ਅਤੇ ਦਿੱਤੇ ਦਿਸਾ ਨਿਰਦੇਸ

ਪਠਾਨਕੋਟ, 12 ਜੂਨ : ਜਿਲ੍ਹਾ ਪਠਾਨਕੋਟ ਵਿੱਚ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਅਗੇਤੇ ਕੀਤੇ ਜਾਣ ਵਾਲੇ  ਪ੍ਰਬੰਧਾਂ ਸਬੰਧੀ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਸਬੰਧਤ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਇੱਕ ਵਿਸੇਸ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ. ਪਠਾਨਕੋਟ, ਅਭਿਸੇਕ ਸਰਮਾ ਸਹਾਇਕ ਕਮਿਸਨਰ ਜਰਨਲ, ਪਵਨ ਕੁਮਾਰ ਜਿਲ੍ਹਾ ਮਾਲ ਅਫਸਰ, ਡਾ. ਆਦਿੱਤੀ ਸਲਾਰੀਆ ਸਿਵਲ ਸਰਜਨ ਪਠਾਨਕੋਟ, ਮਹੇਸ ਕੁਮਾਰ ਐਕਸੀਅਨ ਵਾਟਰ ਸਪਲਾਈ ਐਂਡ ਸੈਨੀਟੇਸਨ ਪਠਾਨਕੋਟ, ਯੁੱਧਵੀਰ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਬੀ.ਐਸ.ਐਫ., ਸੈਨਾਂ, ਪੰਜਾਬ ਪੁਲਿਸ ਦੇ ਅਧਿਕਾਰੀ ਅਤੇ ਹੋਰ ਸਬੰਧਤ ਵਿਭਾਗੀ ਅਧਿਕਾਰੀ ਹਾਜਰ ਸਨ। ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਜਿਵੈਂ ਕਿ ਆਉਂਣ ਵਾਲੇ ਦਿਨ੍ਹਾਂ ਵਿੱਚ ਬਾਰਿਸ ਦਾ ਮੋਸਮ ਸੁਰੂ ਹੋ ਜਾਵੇਗਾ ਅਤੇ ਜਿਲ੍ਹਾ ਪਠਾਨਕੋਟ ਦੇ ਕੂਝ ਖੇਤਰ ਦਰਿਆਵਾਂ ਦੇ ਕਿਨਾਰੇ ਤੇ ਸਥਿਤ ਹੋਣ ਕਰਕੇ ਇਨ੍ਹਾਂ ਪਿੰਡਾਂ ਅੰਦਰ ਸੰਭਾਵਿਤ ਹੜ੍ਹਾਂ ਦੀ ਸੰਭਾਵਨਾ ਬਣੀ ਰਹਿੰਦੀ ਹੈ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਅਜਿਹੀ ਸਥਿਤੀ ਲਈ ਪੂਰੀ ਤਰ੍ਹਾਂ ਨਾਲ ਤਿਆਰ ਰਿਹਾ ਜਾਵੇ। ਉਨ੍ਹਾਂ ਕਿਹਾ ਕਿ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਹਰੇਕ ਅਧਿਕਾਰੀ ਸੂਚੇਤ ਰਹੇਗਾ ਤਾਂ ਜੋ ਲੋੜ ਪੈਣ ਤੇ ਉਹ ਅਪਣੇ ਕਾਰਜ ਨੂੰ ਪੂਰੀ ਇਮਾਨਦਾਰੀ ਅਤੇ ਜਿਮ੍ਹੇਵਾਰੀ ਨਾਲ ਪੂਰਾ ਕਰ ਸਕੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਜਿਲ੍ਹੇ ਅੰਦਰ ਜੋ ਵੀ ਸਮਾਨ ਜਿਵੈਂ ਵੋਟਸ, ਇੰਜਣ, ਲਾਈਫ ਜੈਕਿਟ ਆਦਿ ਸਮਾਨ ਨੂੰ ਤਿਆਰ ਕਰਕੇ ਰੱਖਿਆ ਜਾਵੇ ਤਾਂ ਜੋ ਲੋੜ ਪੈਣ ਤੇ ਜਰੂਰਤ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉੱਜ ਦਰਿਆ ਦੇ ਨਜਦੀਕ ਲਗਦੇ ਪਿੰਡਾਂ ਅਤੇ ਬਲਾਕ ਬਮਿਆਲ ਅਧੀਨ ਸੰਭਾਵਿਤ ਹੜ੍ਹਾਂ ਦੀ ਮਾਰ ਹੇਠ ਆਉਂਣ ਵਾਲੇ ਪਿੰਡਾਂ ਨੂੰ ਲੈ ਕੇ ਪੂਰੀ ਤਰ੍ਹਾਂ ਨਾਲ ਤਿਆਰ ਰਿਹਾ ਜਾਵੇ। ਉਨ੍ਹਾਂ ਸਿਹਤ ਵਿਭਾਗ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਪਹਿਲਾ ਤੋਂ ਹੀ ਦਵਾਈਆਂ ਦਾ ਸਟਾਕ ਅਤੇ ਮੈਡੀਕਲ ਟੀਮਾਂ ਬਣਾ ਕੇ ਤਿਆਰ ਰੱਖੀਆਂ ਜਾਣ। ਉਨ੍ਹਾਂ ਸਿੱਖਿਆ ਵਿਭਾਗ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਸੰਭਾਵਿਤ ਹੜ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਸਕੂਲਾਂ ਅੰਦਰ ਕੈਂਪ ਬਣਾਉਂਣ ਲਈ ਤਿਆਰੀਆਂ ਅਧੀਨ ਰਹਿੰਦੇ ਕੰਮ ਮੁਕੰਮਲ ਕਰ ਲਏ ਜਾਣ ਅਤੇ ਤਾਂ ਜੋ ਲੋੜ ਪੈਣ ਤੇ ਸਕੂਲਾਂ ਅੰਦਰ ਬਣਾਏ ਜਾਣ ਵਾਲੇ ਸੰਭਾਵਿਤ ਕੈਂਪਾਂ ਅੰਦਰ ਬਿਜਲੀ, ਪਾਣੀ, ਪਖਾਨਿਆਂ ਆਦਿ ਦੀ  ਵਿਵਸਥਾਂ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜਿਲ੍ਹੇ ਅੰਦਰ ਕੰਟਰੋਲ ਰੂਮ ਵੀ ਸਥਾਪਤ ਕੀਤੇ ਜਾ ਰਹੇ ਹਨ ਅਤੇ ਇਸ ਤੋਂ ਇਲਾਵਾ ਸੰਭਾਵਿਤ ਹੜ ਪ੍ਰਭਾਵਿਤ ਖੇਤਰਾਂ ਅੰਦਰ ਵੀ ਕੰਟਰੋਲ ਰੂਮ ਸਥਾਪਤ ਕੀਤੇ ਜਾਣਗੇ। ਉਨ੍ਹਾਂ ਨਗਰ ਨਿਗਮ ਪਠਾਨਕੋਟ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਂ ਰਹਿੰਦਿਆਂ ਹੀ ਸਹਿਰ ਅੰਦਰ ਸਥਿਤ ਕੂਹਲਾਂ ਦੀ ਸਫਾਈ ਕਰਵਾ ਲਈ ਜਾਵੈ ਤਾਂ ਜੋ ਬਾਰਿਸ ਦੇ ਦਿਨਾਂ ਵਿੱਚ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ।