“ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ” ਲਈ ਅਪਲਾਈ ਕਰਨ ਦੀ ਆਖਰੀ ਮਿਤੀ ਵਿੱਚ 31 ਅਗਸਤ ਤੱਕ ਦਾ ਵਾਧਾ : ਡਿਪਟੀ ਕਮਿਸ਼ਨਰ

  • ਅਸਾਧਾਰਨ ਬਹਾਦਰੀ ਦਾ ਕੰਮ ਕਰਨ ਵਾਲੇ ਬੱਚਿਆਂ ਨੂੰ ਹਰ ਸਾਲ ਦਿੱਤਾ ਜਾਂਦਾ ਹੈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ-ਸ੍ਰੀ ਸੰਦੀਪ ਕੁਮਾਰ

ਤਰਨ ਤਾਰਨ, 23 ਅਗਸਤ 2024 : ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਅਪਲਾਈ ਕਰਨ ਦੀ ਅੰਤਿਮ ਮਿਤੀ 31 ਜੁਲਾਈ, 2024 ਹੈ ਤੋਂ ਵਧਾ ਕੇ 31 ਅਗਸਤ, 2024 ਕਰ ਦਿੱਤੀ ਗਈ ਹੈ। ਹੁਣ ਯੋਗ ਬੱਚੇ 31 ਅਗਸਤ, 2024 ਤੱਕ ਆਨਲਾਈਨ ਅਰਜ਼ੀਆਂ ਦੇ ਸਕਦੇ ਹਨ। ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਜਿਹੜੇ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਜਿੰਨ੍ਹਾਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਗਿਆ ਹੈ, ਉਹ ਬੱਚੇ ਇਸ ਪੁਰਸਕਾਰ ਯੋਜਨਾ ਅਧੀਨ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਵੈੱਬਸਾਇਟ  ਹਟਟਪਸ://ੳਾੳਰਦਸ.ਗੋਵ.ਨਿ `ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿੰਨ੍ਹਾਂ ਬੱਚਿਆਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੈਸ਼ਲ ਬੱਚੇ, ਜਿਨ੍ਹਾਂ ਵਿੱਚ ਅਸਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਧਾਰਨ ਉਪਲੱਬਧੀ ਹਾਸਲ ਕੀਤੀ ਹੋਵੇ। ਉਹ ਹੋਣਹਾਰ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਜੋ ਕਿ ਰਾਸ਼ਟਰੀ ਪੱਧਰ `ਤੇ ਮਾਨਤਾ ਦੇ ਹੱਕਦਾਰ ਹਨ, ਉਹ ਇਸ ਵੱਕਾਰੀ ਪੁਰਸਕਾਰ ਲਈ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵੀਰਤਾ ਪੁਰਸਕਾਰ ਲਈ ਚਰਚਿਤ ``ਭਾਰਤੀ ਬਾਲ ਕਲਿਆਣ ਪਰਿਸ਼ਦ`` ਨੂੰ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਵੱਲੋਂ ਕੋਈ ਮਾਨਤਾ ਜਾਂ ਸਹਾਇਤਾ ਨਹੀਂ ਦਿੱਤੀ ਜਾਂਦੀ ਹੈ, ਇਸ ਲਈ ``ਭਾਰਤੀ ਬਾਲ ਕਲਿਆਣ ਪਰਿਸ਼ਦ`` ਵੱਲੋਂ ਜਾਰੀ ਕਿਸੇ ਵੀ ਤਰ੍ਹਾਂ ਦੇ ਰਾਸ਼ਟਰੀ ਬਾਲ ਪੁਰਸਕਾਰ ਲਈ ਰਜਿਸਟ੍ਰੇਸ਼ਨ ਨਾ ਕੀਤਾ ਜਾਵੇ। ਸਿਰਫ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਵੈੱਬਸਾਇਟ ਹਟਟਪਸ://ੳਾੳਰਦਸ.ਗੋਵ.ਨਿ `ਤੇ ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨ। ਉਨ੍ਹਾਂ ਉਪਰੋਕਤ ਖੇਤਰਾਂ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਜ਼ਿਲ੍ਹਾ ਤਰਨ ਤਾਰਨ ਦੇ ਹੋਣਹਾਰ ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਪਲਾਈ ਕਰਨ ਲਈ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪੋਰਟਲ `ਤੇ ਦੋ ਵਿਕਲਪ ਹਨ ਜਿਵੇਂ ਕਿ ਜਾਂ ਤਾਂ ਬਿਨੈਕਾਰ ਬੱਚਾ ਖੁਦ ਫਾਰਮ ਭਰ ਸਕਦਾ ਹੈ ਜਾਂ ਫ਼ਿਰ ਬੱਚੇ ਦੇ ਮਾਤਾ-ਪਿਤਾ, ਅਧਿਕਾਰੀ, ਅਧਿਆਪਕ ਆਦਿ ਵੀ ਬੱਚੇ ਨੂੰ ਨਾਮਜ਼ਦ ਕਰ ਸਕਦੇ ਹਨ। ਇਸ ਸੰਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਤਰਨ ਤਾਰਨ ਜਿਹੜਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਦੇ ਕਮਰਾ ਨੰਬਰ 311, ਤੀਜੀ ਮੰਜ਼ਿਲ ਵਿਖੇ ਸਥਿਤ ਹੈ, ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਤਰਨ ਤਾਰਨ ਸ੍ਰੀ ਰਾਜੇਸ਼ ਕੁਮਾਰ ਦੇ ਮੋਬਾਇਲ ਨੰਬਰ 9463903411 ‘ਤੇ ਸੰਪਰਕ ਕਰਕੇ ਵੀ ਜਾਣਕਾਰੀ ਲਈ ਜਾ ਸਕਦੀ ਹੈ।