ਚੇਅਰਮੈਨ ਪਨੂੰ ਦੀਆਂ ਵਿਕਾਸ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ, ਆਪ ਪਾਰਟੀ ਵਿੱਚ ਸ਼ਾਮਲ ਹੋਏ

ਫਤਿਹਗੜ੍ਹ ਚੂੜੀਆਂ, 13 ਸਤੰਬਰ 2024 : ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵੱਲੋਂ ਹਲਕਾ ਫਤਿਹਗੜ੍ਹ ਚੂੜੀਆਂ ਵਿਖੇ ਕਰਵਾਏ ਜਾ ਵਿਕਾਸ ਕਾਰਜ ਤੋਂ ਪਰਭਾਵਿਤ ਹੋ ਕੇ ਪਿੰਡ ਹੋਠੀਆਂ ਵਿੱਚ ਸਾਬਕਾ ਸਰਪੰਚ ਜਸਪਾਲ ਸਿੰਘ ਅਤੇ ਰਵਿੰਦਰ ਸਿੰਘ ਲਾਡਾ ਦੀ ਅਗਵਾਈ ਹੇਠ 15 ਤੋਂ 18 ਪਰਿਵਾਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਚੇਅਰਮੈਨ ਪਨੂੰ ਨੇ ਆਪ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਹਲਕੇ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਤੇ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦਾ ਲਾਭ ਲੋਕਾਂ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ, ਮਨਜਿੰਦਰ ਸਿੰਘ, ਗੋਪਾਲ ਸਿੰਘ, ਰਣਜੀਤ ਸਿੰਘ, ਮੋਹਨ ਸਿੰਘ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਹਰਵਿੰਦਰ ਸਿੰਘ, ਗੁਰਤੇਜ ਸਿੰਘ, ਰਤਨ ਸਿੰਘ, ਅਜੇ ਗਿੱਲ, ਸੁਖਜੀਤ ਸਿੰਘ, ਮਹਿੰਦਰ ਸਿੰਘ, ਸੁੱਚਾ ਸਿੰਘ, ਨਿਸ਼ਾਨ ਸਿੰਘ, ਗੁਰਜਿੰਦਰ ਸਿੰਘ ਕਾਕਾ, ਜੱਗੀ ਹੋਠੀਆਂ, ਗਿਆਨ ਸਿੰਘ, ਰੂਪਾ ਰਿੰਕੂ ਰਾਜਾ, ਇੰਦਰ ਸਿੰਘ,ਪ੍ਰਗਟ ਸਿੰਘ, ਗੁਰ ਪ੍ਰਤਾਪ ਸਿੰਘ ਆਪ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਲੱਕੀ ਈਸਾ ਨਗਰ, ਕਰਮਜੀਤ ਸਿੰਘ, ਰਘਬੀਰ ਅਠਵਾਲ, ਗਗਨਦੀਪ ਸਿੰਘ, ਕਰਨ ਬਾਠ, ਹਰਪ੍ਰੀਤ ਸਿੰਘ ਤੇ  ਜਗਜੀਤ ਸਿੰਘ ਆਦਿ ਹਾਜ਼ਰ ਸਨ।