ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦੂਸਰੀ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਦਿੱਤੀ ਹਰੀ ਝੰਡੀ

  • ਸੰਗਤਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਕਰਵਾਏ ਜਾਣਗੇ ਦਰਸ਼ਨ

ਸ੍ਰੀ ਹਰਗੋਬਿੰਦਪੁਰ ਸਾਹਿਬ,23  ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਮੁਫ਼ਤ ਤੀਰਥ ਯਾਤਰਾ ਤਹਿਤ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵੱਲੋਂ ਦੂਸਰੀ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ, ਸ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਮੁਫ਼ਤ ਤੀਰਥ ਯਾਤਰਾ ਦਾ ਤੋਹਫਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਇਹ ਤੀਰਥ ਯਾਤਰਾ ਬੱਸ ਸੰਗਤਾਂ ਨੂੰ ਲੈ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਜੀ ਦੇ ਦਰਸ਼ਨ ਕਰਵਾਏਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੀ ਹੈ।ਉਨਾਂ ਦੱਸਿਆ ਕਿ ਇਸ ਸਕੀਮ ਅਧੀਨ ਬੱਸ ਰਾਹੀਂ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸਾਲਾਸਰ ਧਾਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਵਰਗੇ ਅਸਥਾਨਾਂ ਦੀ ਯਾਤਰਾ ਕਰਨ ਦੀ ਇੱਛਾ ਵੀ ਪੂਰੀ ਕੀਤੀ ਜਾਵੇਗੀ। ਇਸ ਮੌਕੇ ਰਵਨੀਤ ਕੌਰ ਸੈਣੀ, ਗੁਰਜੀਤ ਸਿੰਘ, ਰਾਜਵਿੰਦਰ ਕੌਰ, ਸ਼ਿਵ ਦਿਆਲ, ਸੁਭਾਸ਼ ਕੁਮਾਰ ਮੈਡੀਕਲ ਟੀਮ ਵੱਲੋਂ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਦਾ ਮੈਡੀਕਲ ਚੈਕਅਪ ਕੀਤਾ ਗਿਆ ਅਤੇ ਮਾਸਕ ਵੀ ਦਿੱਤੇ ਗਏ। ਇਸ ਮੌਕੇ ਬੀਡੀਪੀਓ ਗੁਰਪ੍ਰੀਤ ਸਿੰਘ, ਪੀ ਏ ਸੁਖਦੇਵ ਸਿੰਘ ਰੋਮੀ, ਐਸਈਪੀਓ ਓਮ ਲਾਲ, ਜਸਵਿੰਦਰ ਪਾਲ ਰੋਕੀ, ਰਜਨੀਸ਼ ਕੁਮਾਰ ਭੱਟੀ, ਸੰਦੀਪ ਸਿੰਘ ਸੈਕਟਰੀ, ਬਲਾਕ ਪ੍ਰਧਾਨ ਜਸਬੀਰ ਸਿੰਘ ਨਾਗਰਾ, ਬਲਾਕ ਪ੍ਰਧਾਨ ਮਿੱਠੂ ਭਰਥ, ਡਾਕਟਰ ਬੱਬੂ ਚੀਮਾ ਖੁੱਡੀ, ਸੀਨੀਅਰ ਆਗੂ ਸੁਖਪ੍ਰੀਤ ਸਿੰਘ ਮਾਹਲ ਨੂਰਪੁਰ, ਰਿੰਕੂ ਪੰਨੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।