ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਦਕੋਹਾ ਵਿਖੇ ਸ਼ਹੀਦ ਸੂਬੇਦਾਰ ਅਜੀਤ ਸਿੰਘ ਦੇ ਯਾਦਗਾਰੀ ਗੇਟ ਦਾ ਉਦਘਾਟਨ ਕੀਤਾ

ਬਟਾਲਾ, 19 ਜੁਲਾਈ 2024 : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਪਿੰਡ ਦਕੋਹਾ ਵਿਖੇ ਸ਼ਹੀਦ ਸੂਬੇਦਾਰ ਅਜੀਤ ਸਿੰਘ ਦੇ ਯਾਦਗਾਰੀ ਗੇਟ ਦਾ ਉਦਘਾਟਨ ਕਰਦਿਆਂ ਉਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਕੀਮਤੀ ਸਰਮਾਇਆ ਹਨ ਅਤੇ ਇਨਾਂ ਦਾ ਮਾਣ-ਸਤਿਕਾਰ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ। ਉਨਾਂ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੁੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦਾ ਮਾਣ ਸਤਿਕਾਰ ਕਰਨ ਲਈ ਵਚਨਬੱਧ ਹੈ। ਉਨਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਸਨਮਾਨ ਵਿੱਚ ਸ਼ਹੀਦ ਜਵਾਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ। ਇਸ ਮੌਕੇ ਉਨਾਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਕਿਹਾ ਕਿ ਪਿੰਡ ਅੰਦਰ ਸਰਬਪੱਖੀ ਵਿਕਾਸ ਕਾਰਜ ਪਹਿਲ ਦੇ ਪਹਿਲ ਦੇ ਆਧਾਰ ਤੇ ਕਰਵਾਏ ਜਾਣਗੇ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕੀਤਾ ਜਾਵੇਗਾ। ਉਨਾਂ ਕਿਹਾ ਕਿ ਹਲਕੇ ਦਾ ਚਹੁਪੱਖੀ ਵਿਾਕਸ ਕਰਨਾ ਉਨਾਂ ਦੀ ਪਹਿਲੀ ਤਰਜੀਹ ਅਤੇ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜਰ ਹਨ।