ਵਿਧਾਇਕ ਗੁਪਤਾ ਨੇ ਹਲਕੇ ਦੇ ਵਲੰਟੀਅਰਾਂ ਤੋਂ ਵਾਰਡਾਂ ’ਚ ਆ ਰਹੀਆਂ ਮੁਸ਼ਕਲਾਂ ਜਾਣੀਆਂ

ਅੰਮ੍ਰਿਤਸਰ, 14 ਜੁਲਾਈ : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀ ਸਰਕਾਰ ਲੋਕਾਂ ਦੇ ਹਿੱਤਾਂ ਲਈ ਦਿਨ ਰਾਤ ਕੰਮ ਕਰ ਰਹੀ ਹੈ ਅਤੇ ਇਸ ਕੁਦਰਤੀ ਆਫਤ ਸਮੇਂ ਵੀ ਮੁੱਖ ਮੰਤਰੀ ਸਮੇਤ ਸਾਰੇ ਮੰਤਰੀ ਅਤੇ  ਵਿਧਾਇਕ ਹੜ ਪੀੜਤਾਂ ਦੀ ਮਦਦ ਲਈ ਕੰਮ ਕਰ ਰਹੇ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੇਂਦਰੀ ਹਲਕੇ ਦੇ ਵਿਧਾਇਕ ਡਾ: ਅਜੈ ਗੁਪਤਾ ਨੇ ਹਾਥੀ ਗੇਟ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕਰਦਿਆਂ ਕੀਤਾ। ਡਾ: ਗੁਪਤਾ ਨੇ ਆਪਣੇ ਵਲੰਟੀਅਰਾਂ ਕੋਲੋ ਹਰ ਵਾਰਡ ਦੀ ਮੁਸ਼ਕਲ ਨੂੰ ਜਾਣਿਆ ਅਤੇ ਭਰੋਸਾ ਦਿੱਤਾ ਕਿ ਨਗਰ ਨਿਗਮ ਦੇ ਅਧਿਕਾਰੀ ਖੁਦ ਉਨ੍ਹਾਂ ਕੋਲ ਆ ਕੇ ਪਾਣੀ ਸੀਵਰੇਜ ਦੀਆਂ ਮੁਸ਼ਕਲਾਂ ਸੁਣਨਗੇ ਅਤੇ ਹੱਲ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰੀ ਹਲਕੇ ਦੇ ਕਿਸੇ ਵਾਰਡ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਆਪਣੇ ਵਲੰਟੀਅਰਾਂ ਨੂੰ ਕਿਹਾ ਕਿ ਹਰ ਵਾਰਡ ਦੀਆਂ ਮੁਸ਼ਕਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਸਮੇਂ ਸਿਰ ਨਿਪਟਾਰਾ ਕੀਤਾ ਜਾ ਸਕੇ। ਡਾ: ਗੁਪਤਾ ਨੇ ਆਪਣੇ ਵਲੰਟੀਅਰਾਂ ਨੂੰ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਡੱਟਣ ਦਾ ਸੱਦਾ ਅਤੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਡੀ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਦੱਸਿਆ ਕਿ 600 ਯੂਨਿਂਟ ਬਿਜਲੀ ਮੁਆਫ ਦਾ ਇਕ ਸਾਲ ਹੋ ਚੁੱਕਾ ਅਤੇ 90 ਫੀਸਦੀ ਤੋਂ ਵੱਧ ਘਰਾਂ ਦੇ ਬਿੱਲ ਜੀਰੋ ਆਏ ਹਨ ਅਤੇ ਮੁਹੱਲਿਆਂ ਵਿੱਚ ਆਮ ਆਦਮੀ ਕਲੀਨਿਕ ਸ਼ੁਰੂ ਕਰਨਾ ਸਾਡੀ ਇਕ ਵੱਡੀ ਜਿੱਤ ਹੈ । ਉਨ੍ਹਾਂ ਦੱਸਿਆ ਕਿ ਇਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ। ਇਸ ਮੌਕੇ ਐਕਸੀਅਨ ਮਨਜੀਤ ਸਿੰਘ, ਜੇ:ਈ ਜਸਵਿੰਦਰ ਸਿੰਘ ਤੇ ਕਸ਼ਮੀਰ ਸਿੰਘ, ਸ੍ਰੀ ਨਰਿੰਦਰ ਸਿੰਘ, ਮੈਡਮ ਮਧੂ, ਦੀਪਕ ਚੱਡਾ, ਦੀਪਕ ਬੱਗਾ, ਰਿਸ਼ੀ ਕਪੂਰ,  ਜਰਨੈਲ ਸਿੰਘ, ਮਨਜੀਤ ਸਿੰਘਾ, ਅਸ਼ੋਕ ਸ਼ਾਹੀ, ਸ੍ਰ ਸੁਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਾਲੰਟੀਅਰ ਹਾਜਰ ਸਨ।