ਵਿਧਾਇਕ ਕਲਸੀ ਨੇ ਸਿਟੀ ਰੋਡ ਚੁੰਨੀ ਲਾਲ ਟੈਂਟ ਹਾਊਸ ਵਾਲੀ ਗਲੀ ਵਿੱਚ ਨਵਾਂ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕਰਵਾਇਆ

  • ਕਿਹਾ-ਸ਼ਹਿਰ ਵਾਸੀਆਂ ਦੀ ਮੁਸ਼ਕਿਲਾਂ ਦਾ ਹੱਲ ਕਰਨ ਲਈ ਵਚਨਬੱਧ

ਬਟਾਲਾ, 8 ਅਗਸਤ 2024 : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਸਿਟੀ ਰੋਡ ਬਟਾਲਾ, ਚੁੰਨੀ ਲਾਲ ਟੈਂਟ ਹਾਊਸ ਵਾਲੀ ਗਲੀ ਵਿਖੇ ਪਿਛਲੇ ਲੰਬੇ ਸਮੇਂ ਤੋਂ ਸੀਵਰੇਜ ਦੀ ਸਮੱਸਿਆ ਆ ਰਹੀ ਸੀ, ਜਿਸ ਦਾ ਹੱਲ ਕਰਦਿਆਂ ਨਵਾਂ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੋਕੋ ਸ਼ਹਿਰ ਦੀਆਂ ਮੋਹਤਬਰ ਸਖਸ਼ੀਅਤਾਂ ਵੀ ਮੋਜੂਦ ਸਨ। ਇਸ ਮੌਕੇ ਗਲੀ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਵਾਂ ਸੀਵਰੇਜ਼ ਪੈ ਜਾਣ ਨਾਲ ਗੰਦੇ ਪਾਣੀ ਦੀ ਨਿਕਾਸੀ ਹੋਣ ਨਾਲ ਉਨਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਸ਼ਹਿਰ ਵਾਸੀ ਪਿਛਲੇ ਕਈ ਸਾਲਾਂ ਤੋਂ ਮੁੱਢਲੀਆਂ ਸਹੂਲਤਾਂ ਤੋੋਂ ਸੱਖਣੇ ਰਹੇ ਅਤੇ ਉਨਾਂ ਦੀਆਂ ਮੁਸ਼ਕਿਲਾਂ ਵੱਲ ਧਿਆਨ ਨਹੀਂ ਦਿੱਤਾ ਗਿਆ। ਪਰ ਜਦੋਂ ਦਾ ਲੋਕਾਂ ਨੇ ਉਨਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਉਨਾਂ ਦੀ ਤਰਜੀਹ ਰਹੀ ਹੈ ਕਿ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣ ਅਤੇ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਉਨਾਂ ਅੱਗੇ ਦੱਸਿਆ ਕਿ ਸ਼ਹਿਰ ਦੇ ਲੋਕਾਂ ਅਤੇ ਬਾਹਰੋਂ ਆਉਣ ਵਾਲੇ ਲੋਕਾਂ ਦੀਆਂ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚਲੀਆਂ ਅਤੇ ਬਾਈਪਾਸ ਸੜਕਾਂ ਨੂੰ ਚੋੜਿਆਂ ਕਰਕੇ ਨਵੀਨੀਕਰਨ ਕੀਤਾ ਜਾ ਰਿਹਾ ਹੈ। ਸ਼ਹਿਰ ਵਿੱਚ ਚੋਂਕਾਂ ਨੂੰ ਚੋੜਿਆਂ ਕੀਤਾ ਗਿਆ। ਸ਼ਹਿਰ ਵਿਚਲੇ ਪ੍ਰਮੁੱਖ ਚੋਕਾਂ ਦੀ ਦਿੱਖ ਬਦਲੀ ਜਾ ਰਹੀ ਹੈ। ਉਨਾਂ ਦੁਹਰਾਇਆ ਕਿ ਸ਼ਹਿਰ ਦਾ ਸਰਬਪੱਖੀ ਵਿਕਾਸ ਵਿੱਚ ਕੋਈ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀ ਸੇਵਾ ਵਿੱਚ ਉਹ 24 ਘੰਟੇ ਹਾਜ਼ਰ ਹਨ।