ਵਿਧਾਇਕ ਸ਼ੈਰੀ ਕਲਸੀ ਨੇ ਨਗਰ ਕੀਰਤਨ ਵਿੱਚ ਹਾਜ਼ਰੀ ਭਰ ਕੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

  • ਗੁਰੂ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਅਤੇ ਲੰਗਰ ਦੀ ਸੇਵਾ ਕਰਕੇ ਲਿਆ ਆਸ਼ੀਰਵਾਦ

ਬਟਾਲਾ, 22 ਸਤੰਬਰ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਮੌਕੇ ਸਜਾਏ ਨਗਰ ਕੀਰਤਨ ਵਿੱਚ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਹਾਜਰੀ ਭਰੀ ਤੇ ਨਤਮਸਤਕ ਹੋ ਕੇ ਗੁਰੂ ਜੀ ਦਾ ਆਸ਼ੀਰਵਾਦ ਲਿਆ। ਇਸ ਮੌਕੇ ਐਡਵੋਕੈਟ ਚੇਅਰਮੈਨ ਜਗਰੂਪ ਸਿੰਘ ਸੇਖਵਾਂ, ਚੇਅਰਮੈਨ ਨਰੇਸ਼ ਗੋਇਲ ਤੇ ਅੰਮ੍ਰਿਤ ਕਲਸੀ ਵੀ ਮੋਜੂਦ ਸਨ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਅੱਜ ਸਵੱਖਤੇ ਗੁਰਦੁਆਰਾ ਡੇਹਰਾ ਸਾਹਿਬ ਤੋਂ ਨਗਰ ਕੀਰਤਨ ਸਜਾਏ ਗਏ ਸਨ। ਉਨਾਂ ਨੇ ਨਗਰ ਕੀਰਤਨ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਉਨਾਂ ਕਿਹਾ ਕਿ ਵੱਡੀ ਤਦਾਦ ਵਿੱਚ ਸ਼ਰਧਾਲੂ, ਗੁਰਦੁਆਰਾ ਸ੍ਰੀ ਕੰਧ ਸਾਹਿਬ ਤੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਦੇ ਦਰਸ਼ਨ ਕਰ ਰਹੇ ਹਨ ਅਤੇ ਨਗਰ ਕੀਰਤਨ ਵਿੱਚ ਹਜਾਰਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਵਲੋਂ ਲੰਗਰ ਦੀ ਸੇਵਾ ਕੀਤੀ ਗਈ ਤੇ ਸਮੂਹ ਸੰਗਤਾਂ ਨੂੰ ਪਾਵਨ ਦਿਹਾੜੇ ਦੀ ਮੁਬਾਰਕਬਾਦ ਦਿੱਤੀ । ਉਨਾਂ ਅੱਗੇ ਕਿਹਾ ਕਿ ਸ਼ਹਿਰ ਅੰਦਰ ਵੱਖ-ਵੱਖ ਥਾਵਾਂ ਤੇ ਸੰਗਤਾਂ ਲਈ ਲੰਗਰ ਚੱਲ ਰਹੇ ਹਨ ਅਤੇ ਸੰਗਤਾਂ ਦੀ ਸਹੂਲਤ ਲਈ ਸਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਰਾਕੇਸ਼ ਕੁਮਾਰ ਤੁਲੀ, ਸਿਟੀ ਪ੍ਰਧਾਨ ਆਪ, ਮਨਦੀਪ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ (ਯੂਥ ਵਿੰਗ), ਐਮ ਸੀ ਬਲਵਿੰਦਰ ਸਿੰਘ ਮਿੰਟਾ, ਐਮ ਸੀ ਸਰਦੂਲ ਸਿੰਘ, ਰਾਜੇਸ਼ ਤੁਲੀ, ਅਤਰ ਸਿੰਘ ਸੀਨੀਅਰ ਮੀਤ ਪ੍ਰਧਾਨ, ਆਸ਼ੂ ਗੋਇਲ, ਯਸ਼ਪਾਲ ਚੋਹਾਨ, ਮਨਜੀਤ ਸਿੰਘ ਭੁੱਲਰ, ਹਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਰਾਜੂ, ਹਰਿੰਦਰਪਾਲ ਸਿੰਘ ਵਿਰਦੀ, ਬੰਟੀ ਟਰੇਂਡਜ਼ ਵਾਲੇ, ਅਜੇ ਕੁਮਾਰ, ਮਨਜੀਤ ਸਿੰਘ, ਗੁਰਜੀਤ ਸਿੰਘ, ਤਿਲਕ ਰਾਜ, ਜਤਿੰਦਰ ਸਿੰਘ ਸਹਿਮੀ, ਰਜਿੰਦਰ ਜੰਬਾ, ਰਣਬੀਰ ਸਿੰਘ ਗਿੱਲ, ਵਿੱਕੀ ਚੌਹਾਨ, ਪਵਨ ਕੁਮਾਰ, ਕਾਕਾ, ਮਲਕੀਤ ਸਿੰਘ, ਨਿੱਕੂ ਹੰਸ ਪਾਲ, ਗਗਨ ਬਟਾਲਾ ਤੇ ਮਾਨਕ ਮਹਿਤਾ ਆਦਿ ਹਾਜ਼ਰ ਸਨ।