- ਕਿਹਾ-ਸਾਰਿਆ਼ਂ ਦੇ ਸਹਿਯੋਗ ਨਾਲ ਬਟਾਲਾ ਨੂੰ ਵਿਕਾਸ ਤੇ ਸੁੰਦਰੀਕਰਨ ਦੇ ਪੱਖੋਂ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ
ਬਟਾਲਾ, 7 ਜਨਵਰੀ : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਨੂੰ ਖੁੱਲੇ ਵਿੱਚ ਸ਼ੌਚ ਕਰਨ ਵਿੱਚ ਫ੍ਰੀ ਸ਼ਹਿਰ ਘੋਸ਼ਿਤ ਹੋਣ ਤੇ ਸ਼ਹਿਰਵਾਸੀਆਂ ਨੂੰ ਦਿੱਤੀ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਸਾਰਿਆ਼ਂ ਦੇ ਸਹਿਯੋਗ ਨਾਲ ਬਟਾਲਾ ਨੂੰ ਵਿਕਾਸ ਤੇ ਸੁੰਦਰੀਕਰਨ ਦੇ ਪੱਖੋਂ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਬਟਾਲਾ ਸ਼ਹਿਰ, ਸਾਡਾ ਸਾਰਿਆਂ ਦਾ ਆਪਣਾ ਹੈ ਤੇ ਸਾਰਿਆਂ ਦੇ ਸਹਿਯੋਗ ਨਾਲ ਬਟਾਲਾ ਦੀ ਵਿਕਾਸ ਪੱਖੋਂ ਨੁਹਾਰ ਬਦਲਣ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਅਗਾਂਹਵਧੂ ਸੋਚ ਰੱਖਣ ਵਾਲੇ ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਉਹ ਦੀ ਸੁਚੱਜੀ ਅਗਵਾਈ ਹੇਠ ਸਥਾਨਕ ਸਰਕਾਰਾਂ ਵਿਭਾਗ ਵਲੋਂ ਖਾਸ ਉਪਰਾਲੇ ਕੀਤੇ ਜਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਟਾਲਾ ਵਿਖੇ ਬੁਨਿਆਦੀ ਢਾਂਚੇ ਦੇ ਵਿਕਾਸ, ਰਹਿੰਦ ਖੂਹੰਦ ਪ੍ਰਬੰਧਨ, ਸੈਨੀਟੇਸ਼ਨ ਅਤੇ ਨਾਗਰਿਕ ਸਹੂਲਤਾਂ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੋਰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਹ ਯਤਨਸ਼ੀਲ ਹਨ, ਸ਼ਹਿਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸ਼ਹਿਰ ਅੰਦਰ ਵਿਕਾਸ ਕੰਮ ਚੱਲ ਰਹੇ ਹਨ ਅਤੇ ਸ਼ਹਿਰ ਦੇ ਚਹੁਪੱਖੀ ਵਿਕਾਸ ਲਈ ਉਹ ਦਿਰੜ ਸੰਕਲਪ ਹਨ। ਉਨ੍ਹਾਂ ਸ਼ਹਿਰ ਵਾਸੀਆਂ ਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਗਲੀਆਂ/ਸੜਕਾਂ ਵਿੱਚ ਨਾ ਸੁੱਟਣ, ਸਫਾਈ ਸੇਵਕਾਂ ਨਾਲ ਸਹਿਯੋਗ ਕਰਨ ਅਤੇ ਸ਼ਹਿਰ ਨੇ ਸਾਫ ਸੁਥਰਾ ਰੱਖਣ ਲਈ ਅੱਗੇ ਆਉਣ।