ਵਿਧਾਇਕ ਸ਼ੈਰੀ ਕਲਸੀ ਨੇ ਸਿੱਖਿਆ ਵਿਭਾਗ ਵਿੱਚ ਤਰਸ ਦੇ ਆਧਾਰ ਤੇ ਨੌਕਰੀ ਮਿਲਣ ਵਾਲੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਬਟਾਲਾ, 25 ਸਤੰਬਰ : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਦੀ  ਦਿ੍ਰੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਤਰਸ ਦੇ ਆਧਾਰ ਤੇ ਭਰਤੀ ਲਈ ਨਿਯੁਕਤੀ ਪੱਤਰ ਸੌਂਪੇ ਗਏ ਸਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਦੀ ਕੁੱਲ ਗਿਣਤੀ 36,,324 ਹੋ ਗਈ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਮਾਨ ਦੇ ਯਤਨਾਂ ਨਾਲ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜਾਰੀ ਪੱਤਰ ਅਨੁਸਾਰ ਜੀਵਨ ਜੋਤੀ ਪੁੱਤਰੀ ਸਵਰਗੀ ਸ੍ਰੀ ਯਸ਼ਪਾਲ ਐਸ.ਐਲ.ਏ. ਸਰਕਾਰੀ ਸੀਨੀ ਸੈਕੰ ਸਕੂਲ ਮਸਾਣੀਆਂ ਅਤੇ ਧਰਮਦੀਪ ਸ਼ਰਮਾ ਪੁੱਤਰ ਸਵਰਗੀ ਸ੍ਰੀ ਪਰਭਾਤ ਸ਼ਰਮਾ ਨੂੰ ਤਰਸ ਦੇ ਆਧਾਰ ਤੇ ਨੌਕਰੀ ਦਿੱਤੀ ਗਈ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਤੇ ਸਿੱਖਿਆ ਮੰਤਰੀ ਪੰਜਾਬ ਤੇ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ।ਉਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਮਿਹਨਤ ਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਆ। ਇਸ ਮੌਕੇ ਨਵਦੀਪ ਸਿੰਘ ਮੌਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬੇਰੋਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ। ਇਸ ਲਈ ਸੂਬਾ ਸਰਕਾਰ ਦਾ ਧਿਆਨ ਇਸ ਨੂੰ ਖ਼ਤਮ ਕਰਨ ਉਤੇ ਲੱਗਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਉਤੇ ਸਭ ਤੋਂ ਵੱਧ ਜ਼ੋਰ ਦੇ ਰਹੀ ਹੈ।