ਵਿਧਾਇਕ ਸ਼ੈਰੀ ਕਲਸੀ ਨੇ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਕੀਤੀ ਰਵਾਨਾ 

  • ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 25 ਦਸੰਬਰ : ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਚਿੰਤਪੁਰਨੀ,ਜਵਾਲਾਜੀ,ਨੈਣਾਦੇਵੀ,ਆਨੰਦਪੁਰ ਸਾਹਿਬ,ਕੀਰਤਪੁਰ ਸਾਹਿਬ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਸ੍ਰੀਮਤੀ ਰਾਜਬੀਰ ਕੋਰ ਕਲਸੀ, ਬੀਡੀਪੀੳ ਪ੍ਰਮਜੀਤ ਕੌਰ, ਮਨਜਿੰਦਰ ਸਿੰਘ ਪੰਚਾਇਤ ਅਫਸਰ,ਮਨਦੀਪ ਸਿੰਘ ਜ਼ਿਲ੍ਹਾ ਯੂਥ ਪਧਾਨ ,ਮੁਖਦੇਵ ਸਿੰਘ ਆਲੂਵਾਲ ਜ਼ਿਲ੍ਹਾ ਪ੍ਰਧਾਨ ,ਦਵਿੰਦਰ ਸਿੰਘ ਬਲਾਕ ਪ੍ਰਧਾਨ ,ਨਵਦੀਪ ਸਿੰਘ ਲੈਕ: ,ਡਾਕਟਰ ਵਿਪਿਨਦੀਪ,ਹਾਊਸ ਸਰਜਨ ,ਅਰਵਿੰਦਰ ਸਿੰਘ ਮੈਡੀਕਲ ਅਫਸਰ,ਰਤਨ ਲਾਲ ਸਰਪੰਚ ਬੋਦੇ ਦੀ ਖੂਹੀ,ਵਾਸੂਦੇਵ ਵਾਰਡ ਇੰਨਚਾਰਜ,ਸ੍ਰੀ ਰਣਜੀਤ ਸਿੰਘ ਬੱਸ ਡਰਾਇਵਰ,ਪੰਜਾਬ ਰੋਡਵੇਜ,ਬਟਾਲਾ,ਗੁਰਭੇਜ ਸਿੰਘ ਸਬ ਇੰਨਸਪੈਕਟਰ ਪੰਜਾਬ ਰੇਡਵੇਜ ਅਤੇ ਗੂਰੂ ਦੀ ਸੰਗਤ ਅਤੇ ਪੰਤਵੰਤੇ ਹਾਜਰ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ।  ਉਨਾਂ ਦੱਸਿਆ ਕਿ ਅੱਜ ਬੱਸ ਵਿੱਚ ਗਏ ਸ਼ਰਧਾਲੂਆਂ ਵਿੱਚ ਪੂਰੀ ਖੁਸ਼ੀ ਤੇ ਉਤਸ਼ਾਹ ਸੀ ਤੇ ਉਨਾਂ ਪੰਜਾਬ ਸਰਕਾਰ ਵਲੋਂ ਕੀਤੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਹੈ, ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ। ਅੱਜ ਦੇ ਵਿਸ਼ੇਸ ਬੱਸ ਵਿੱਚ ਵਿਧਾਇਕ ਸ਼ੈਰੀ ਕਲਸੀ ਦੇ ਮਾਤਾ ਜੀ ਸ੍ਰੀਮਤੀ ਬਲਬੀਰ ਕੋਰ ਵੀ ਸੰਗਤਾਂ ਦੇ ਨਾਲ ਦਰਸ਼ਨਾਂ ਨੂੰ ਗਏ ਹਨ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਸੰਗਤਾਂ ਨੂੰ ਇੱਕ-ਇੱਕ ਕਿੱਟ ਵੀ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈ ਗਈ ਹੈ, ਜਿਸ ਵਿੱਚ ਲੋੜੀਦਾ ਸਮਾਨ ਹੈ। ਉਨਾਂ ਦੱਸਿਆ ਕਿ ਯਾਤਰੀਆਂ ਦੇ ਆਉਣ-ਜਾਣ, ਰਸਤੇ ਵਿੱਚ ਚਾਹ ਤੇ ਖਾਣੇ ਅਤੇ ਰਾਤ ਠਹਿਰਣ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ।  ਇਹ ਬੱਸ ਕੱਲ੍ਹ 26 ਦਸੰਬਰ ਨੂੰ ਵਾਪਸ ਬਟਾਲਾ ਵਿਖੇ ਪਹੁੰਚੇਗੀ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਲਈ ਦੋ ਤਰ੍ਹਾਂ ਦੇ ਸਾਧਨਾਂ ਦਾ ਪ੍ਰਬੰਧ ਕੀਤਾ ਗਿਆ ਹੈ। ਲੰਬੀ ਦੂਰੀ ਦੇ ਧਾਰਮਿਕ ਸਥਾਨਾਂ ਲਈ ਯਾਤਰਾ ਦਾ ਸਾਧਨ ਰੇਲ ਗੱਡੀ ਅਤੇ ਘੱਟ ਦੂਰੀ ਲਈ ਯਾਤਰਾ ਦਾ ਸਾਧਨ ਸੜਕ ਰਸਤੇ ਬੱਸਾਂ ਰਾਹੀਂ ਕੀਤਾ ਗਿਆ ਹੈ। ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੀ ਹੈ।