ਵਿਧਾਇਕ ਸ਼ੈਰੀ ਕਲਸੀ ਨੇ ਉਮਰਪੁਰਾ ਚੌਕ, ਕਾਦੀਆਂ ਚੂੰਗੀ , ਕਾਹਨੂੰਨਵਾਨ ਚੂੰਗੀ, ਨਹਿਰੂ ਗੇਟ , ਹੰਸਲੀ ਪੁੱਲ ਹਾਥੀ ਗੇਟ ਵਿਖੇ ਹਾਈ ਮਾਸਟ ਪੋਲ ਲਗਵਾਉਣ ਦਾ ਕੰਮ ਸ਼ੁਰੂ ਕਰਵਾਇਆ

  • ਕਿਹਾ- ਮੇਰਾ ਸੁਪਨਾ , ਸ਼ਹਿਰ ਸੁੰਦਰ ਹੋਵੇ ਆਪਣਾ

ਬਟਾਲਾ, 14 ਮਾਰਚ : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਵਿਖੇ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਜਿਸਦੇ ਚੱਲਦਿਆਂ ਉਨ੍ਹਾਂ ਵਲੋਂ  ਉਮਰਪੁਰਾ ਚੌਕ, ਕਾਦੀਆਂ ਚੂੰਗੀ , ਕਾਹਨੂੰਨਵਾਨ ਚੂੰਗੀ, ਨਹਿਰੂ ਗੇਟ, ਹੰਸਲੀ ਪੁੱਲ ਅਤੇ ਹਾਥੀ ਗੇਟ ਆਦਿ ਵਿਖੇ ਹਾਈ ਮਾਸਟ ਪੋਲ ਲਗਵਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੇਰਾ ਸੁਪਨਾ ਹੈ ਕਿ ਬਟਾਲਾ ਸ਼ਹਿਰ ਨੂੰ ਬਹੁਤ ਖੂਬਸੂਰਤ ਬਣਾਇਆ ਜਾਵੇ, ਜਿਸ ਲਈ ਉਹ ਦਿਨ ਰਾਤ ਕੰਮ ਕਰ ਰਹੇ ਹਨ। ਉਨਾਂ ਅੱਗੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਵਿੱਚ ਜਿਥੇ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ, ਓਥੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਸਬੰਧਤ ਵਿਭਾਗਾਂ ਵਲੋਂ ਹੱਲ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਲੋਕਾਂ ਵਲੋਂ ਦਿੱਤੇ ਪਿਆਰ ਸਦਕਾ ਹੁਣ ਤੱਕ ਬਟਾਲਾ ਹਲਕੇ ਅੰਦਰ ਰਿਕਾਰਡ ਵਿਕਾਸ ਕਰਵਾਏ ਗਏ ਹਨ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਸ਼ਹਿਰ ਦੀਆਂ ਸਾਰੀਆਂ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰਕੇ ਖੂਬਸੂਰਤ ਬਣਾਇਆ ਜਾ ਰਿਹਾ ਹੈ। ਸ਼ਹਿਰ ਦੀ ਲਾਇਬ੍ਰੇਰੀ ਦੀ ਇਮਾਰਤ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਸ਼ਹਿਰ ਵਿੱਚ ਨਵੇਂ ਪਾਰਕਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ। ਬੀਤੇ ਦਿਨੀ  ਬਟਾਲਾ-ਗੁਰਦਾਸਪੁਰ ਬਾਈਪਾਸ ਨੇੜੇ ਉਸਮਾਨਪੁਰ ਸਿਟੀ ਵਿਖੇ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਨੂੰ ਸਮਰਪਿਤ ਯਾਦਗਾਰੀ ਪਾਰਕ ਉਸਾਰਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਜਾ ਰਿਹਾ ਹੈ। ਸ਼ਹਿਰ ਅੰਦਰ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਯਤਨ ਕੀਤੇ ਗਏ ਹਨ ਅਤੇ ਹਰ ਵਰਗ ਦੀ ਭਲਾਈ ਲਈ ਵਿਕਾਸ ਕੰਮ ਕੀਤੇ ਜਾ ਰਹੇ ਹਨ। ਇਸ ਮੌਕੇ ਸ਼ਹਿਰ ਵਾਸੀਆਂ ਨੇ ਗੱਲ ਕਰਦਿਆਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਸ਼ਾਨਦਾਰ ਉਪਰਾਲੇ ਕੀਤੇ ਗਏ ਹਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ, ਜੋ ਸ਼ਲਾਘਾਯੋਗ ਹੈ।