- ਕਿਹਾ-ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ
ਬਟਾਲਾ, 3 ਮਾਰਚ : ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਿੰਡ ਬਿਧੀਪੁਰ ਵਿਖੇ ਸੀਵਰੇਜ਼ ਪਾਉਣ ਅਤੇ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੋਕੇ ਪਿੰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੀਵਰੇਜ ਨਾ ਪੈਣ ਕਰਕੇ ਗੰਦੇ ਪਾਣੀ ਦੀ ਸਮੱਸਿਆ ਨਾਲ ਲੋਕ ਜੂਝ ਰਹੇ ਸਨ ਪਰ ਹੁਣ ਸੀਵਰੇਜ ਪੈ ਜਾਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨਾਂ ਦੀ ਹਮੇਸ਼ਾਂ ਤਰਜੀਹ ਰਹੀ ਹੈ ਕਿ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣ ਅਤੇ ਇਸ ਮਕਸਦ ਨਾਲ ਉਹ ਖੁਦ ਲੋਕਾਂ ਤੱਕ ਪੁਹੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕਰ ਰਹੇ ਹਨ। ਉਨਾਂ ਕਿਹਾ ਕਿ ਬਟਾਲਾ ਵਿਧਾਨ ਸਭਾ ਹਲਕੇ ਅੰਦਰ ਪਾਰਦਰਸ਼ੀ ਢੰਗ ਨਾਲ ਵੱਖ-ਵੱਖ ਵਿਕਾਸ ਕੰਮ ਚੱਲ ਰਹੇ ਹਨ ਅਤੇ ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਕਮੀਂ ਨਹੀਂ ਹੈ। ਵਿਧਾਇਕ ਸ਼ੈਰੀ ਕਲਸੀ ਨੇ ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਦੇਣ ਦੇ ਮੰਤਵ ਨਾਲ ਸੂਬੇ ਭਰ ਅੰਦਰ 829 ‘ਆਮ ਆਦਮੀ ਕਲੀਨਿਕ’ ਖੋਲ੍ਹੇ ਗਏ ਹਨ, ਜੋ ਸਫਲਤਾਪੂਰਵਕ ਚੱਲ ਰਹੇ ਹਨ। ਸਿੱਖਿਆ ਦਾ ਮਿਆਰ ਹੋਰ ਚੁੱਕਣ ਲਈ ‘ਸਕੂਲ ਆਫ ਐਮੀਨੈੱਸ’ ਖੋਲ੍ਹੇ ਗਏ ਹਨ ਅਤੇ ਪੰਜਾਬ ਦੇ ਸਾਰੇ ਲੋਕਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਨਿਰਵਿਘਨ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਅਤੇ ਹਰ ਵਰਗ ਦੀ ਭਲਾਈ ਲਈ ਸਰਕਾਰ ਵਚਨਬੱਧ ਹੈ।