- ਲੋਕਾਂ ਦੀਆਂ ਮੁਸ਼ਕਲਾਂ ਸੁਣਕੇ ਹੱਲ ਕਰਨ ਦਾ ਦਿੱਤਾ ਭਰੋਸਾ
ਬਟਾਲਾ, 20 ਜਨਵਰੀ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਵਾਰਡ ਨੰਬਰ 19 ਨਿਰੰਜਨ ਐਵੀਨਿਊ, ਕਾਦੀਆਂ ਰੋਡ ਬਟਾਲਾ ਵਿਖੇ ਪਹੁੰਚ ਕੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਸੁਣੀਆਂ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ ਅਤੇ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕਰ ਰਹੇ ਹਨ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਤੋਂ ਇਲਾਵਾ ਸਰਬਪੱਖੀ ਵਿਕਾਸ ਕਰਵਾਏ ਗਏ ਹਨ ਅਤੇ ਇਹ ਵਿਕਾਸ ਕਾਰਜ ਨਿਰੰਤਰ ਜਾਰੀ ਰਹਿਣਗੇ। ਬਟਾਲਾ ਵਿਖੇ ਕਰਵਾਏ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸ਼ਹਿਰ ਅੰਦਰ ਪਾਰਦਰਸ਼ੀ ਢੰਗ ਨਾਲ ਵਿੱਚ ਕੰਮ ਚੱਲ ਰਹੇ ਹਨ ਅਤੇ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਤੇ ਸੁੰਦਰੀਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਵਿਕਾਸ ਕਾਰਜਾਂ ਦੀ ਲੜੀ ਤਹਿਤ ਬੀਤੇ ਦਿਨੀ ਲੋਕਾਂ ਨੂੰ ਇੱਕੋ ਛੱਤ ਹੇਠਾਂ ਵੱਖ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜੁਡੀਸ਼ੀਅਲ ਕੰਪਲੈਕਸ ਬਟਾਲਾ ਨੇੜੇ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਉਸਮਾਨਪੁਰ ਸਿਟੀ ਗੁਰਦਾਸਪੁਰ ਬਾਈਪਾਸ ਨੇੜੇ ਸ਼ਾਨਦਾਰ ਪਾਰਕ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਬਟਾਲਾ ਬਾਈਪਾਸ ਤੋਂ ਅੰਮ੍ਰਿਤਸਰ ਬਾਈਪਾਸ ਸ਼ਹਿਰ ਵਿਚਲੀ ਸੜਕ ਅਤੇ ਜਲੰਧਰ ਬਾਈਪਾਸ ਤੋਂ ਹੰਸਲੀ ਪੁਲ ਬਟਾਲਾ ਤੱਕ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕ ਨੂੰ ਚੋੜਿਆਂ ਕੀਤਾ ਜਾ ਰਿਹਾ ਹੈ। ਉਨਾਂ ਅੱਗੇ ਕਿਹਾ ਕਿ ਬਟਾਲਾ ਹਲਕੇ ਦੇ ਸ਼ਹਿਰੀ ਤੇ ਦਿਹਾਤੀ ਖੇਤਰ ਦੇ ਸਰਬਪੱਖੀ ਵਿਕਾਸ ਲਈ ਉਹ ਵਚਨਬੱਧ ਹਨ ਅਤੇ ਆਪ ਪਾਰਟੀ ਵਲੋਂ ਲੋਕਾਂ ਨੂੰ ਜੋ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹ ਪੂਰੀਆਂ ਕੀਤੀਆਂ ਜਾ ਰਹੀਆਂ ਹਨ।