ਜਿਲ੍ਹਾ ਪਠਾਨਕੋਟ ਖੇਤੀ ਬਾੜੀ ਉਤਪਾਦਕ ਕਮੇਟੀ ਦੀ ਮਹੀਨਾਵਾਰ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸਨਰ(ਜ) ਨੇ ਮਹੀਨਾ ਭਰ ਕਾਰਗੁਜਾਰੀ ਦਾ ਕੀਤਾ ਰੀਵਿਓ

  • ਖੇਤਾਂ ਵਿੱਚ ਫਸਲਾਂ ਦੀ ਰਹਿੰਦ ਖੁੰਹਦ ਨੂੰ ਅੱਗ ਨਾਲ ਲਗਾਈ ਜਾਵੈ ਇਸ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਕੀਤਾ ਜਾਵੈਗਾ ਜਾਗਰੁਕ-ਏ.ਡੀ.ਸੀ.(ਜ)

ਪਠਾਨਕੋਟ, 21 ਸਤੰਬਰ : ਜਿਲ੍ਹਾ ਪਠਾਨਕੋਟ ਵਿਖੇ ਖੇਤੀ ਬਾੜੀ ਵਿਭਾਗ ਵੱਲੋਂ ਮਹੀਨੇ ਦੋਰਾਨ ਕੀਤੀ ਕਾਰਗੁਜਾਰੀ ਅਤੇ ਜਿਲ੍ਹਾ ਖੇਤੀਬਾੜੀ ਉਤਪਾਦਕ ਕਮੇਟੀ ਦੀ ਮਹੀਨਾਵਾਰ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ) ਪਠਾਨਕੋਟ ਦੀ ਪ੍ਰਧਾਨਗੀ ਵਿੱਚ ਕਰਵਾਈ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਡਾ. ਰਜਿੰਦਰ ਕੁਮਾਰ ਮੁੱਖ ਖੇਤੀ ਬਾੜੀ ਅਫਸਰ ਪਠਾਨਕੋਟ, ਧਰਮਵੀਰ ਸਿੰਘ ਵਣ ਮੰਡਲ ਅਫਸਰ ਪਠਾਨਕੋਟ, ਗੁਰਪ੍ਰੀਤ ਸਿੰਘ ਭੂਮੀ ਰੱਖਿਆ ਅਫਸਰ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਹੋਰ ਸਬੰਧਤ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ। ਮੀਟਿੰਗ ਦੋਰਾਨ ਡਾ. ਰਜਿੰਦਰ ਕੁਮਾਰ ਮੁੱਖ ਖੇਤੀ ਬਾੜੀ ਅਫਸਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀ ਬਾੜੀ ਵਿਭਾਗ ਪਠਾਨਕੋਟ ਵੱਲੋਂ ਪਿੰਡ ਵੱਧਰ ਤੇ 177 ਜਾਗਰੁਕਤਾ ਕੈਂਪ ਲਗਾਏ ਗਏ ਹਨ , ਬਲਾਕ ਪੱਧਰ ਤੇ ਇੱਕ ਜਾਗਰੁਕਤਾ ਕੈਂਪ ਅਤੇ ਜਿਲ੍ਹਾ ਪੱਧਰ ਤੇ ਵੀ ਇੱਕ ਮੈਗਾ ਜਾਗਰੁਕਤਾ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਲ 2023-24 ਦੋਰਾਨ ਜਿਲ੍ਹਾ ਪਠਾਨਕੋਟ ਲਈ 1875 ਮਿੱਟੀ ਦੇ ਸੈਂਪਲ ਲੈਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ ਅਤੇ ਹੁਣ ਤੱਕ 995 ਮਿੱਟੀ ਦੇ ਸੈਂਪਲ ਲਏ ਜਾ ਚੁੱਕੇ ਹਨ। ਇਸ ਤੋਂ ਇਲਾਵਾ  ਹੁਣ ਤੱਕ ਵਿਭਾਗ ਵੱਲੋਂ 20 ਖਾਦਾਂ ਦੇ ਸੈਂਪਲ, 19 ਕੀਟਨਾਸਕ ਦਵਾਈਆਂ ਦੇ ਸੈਂਪਲ, 32 ਬੀਜ (ਐਕਟ) ਅਧੀਨ ਸੈਂਪਲ ਅਤੇ 47 ਬੀਜ (ਸਰਵਿਸ) ਅਧੀਨ ਸੈਂਪਲ ਲਏ ਜਾ ਚੁੱਕੇ ਹਨ। ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ੍ਰੀ  ਅੰਕੁਰਜੀਤ ਸਿੰਘ ਵਧੀਕ ਕਮਿਸਨਰ(ਜ)  ਪਠਾਨਕੋਟ ਨੇ ਕਿਹਾ ਪਿਛਲੇ ਸਾਲ ਦੋਰਾਨ ਜਿਲ੍ਹਾ ਪਠਾਨਕੋਟ ਪੂਰੇ ਪੰਜਾਬ ਅੰਦਰ ਇੱਕ ਅਜਿਹਾ ਜਿਲ੍ਹਾ ਰਿਹਾ ਜਿੱਥੇ ਫਸਲਾਂ ਦੀ ਰਹਿੰਦ ਖੁੰਹਦ ਨੂੰ ਅੱਗ ਨਹੀਂ ਲਗਾਈ ਗਈ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਹੈ ਕਿ ਇਸ ਵਾਰ ਵੀ ਅਸੀਂ ਜਿਆਦਾ ਤੋਂ ਜਿਆਦਾ ਕਿਸਾਨਾਂ ਨੂੰ ਜਾਗਰੁਕ ਕਰੀਏ ਕਿ ਖੇਤਾਂ ਅੰਦਰ ਫਸਲਾਂ ਦੀ ਰਹਿੰਦ ਖੁੰਹਦ ਨੂੰ ਅੱਗ ਨਾ ਲਗਾਈ ਜਾਵੈ। ਉਨ੍ਹਾਂ ਕਿਹਾ ਕਿ ਬਹੁਤ ਖੁਸੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਕਿਸਾਨਾਂ ਨੂੰ ਖੇਤਾਂ ਅੰਦਰ ਪਰਾਲੀ ਦੀ ਸੰਭਾਲ ਦੇ ਲਈ ਸਬਸਿਡੀ ਤੇ ਮਸਿਨਰੀ ਵੀ ਦਿੱਤੀ ਜਾ ਰਹੀ ਹੈ ਅਤੇ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀਂ ਬਾਕੀ ਕਿਸਾਨਾਂ ਨੂੰ ਵੀ ਜਾਗਰੁਕ ਕਰੀਏ ਕਿ ਫਸਲਾਂ ਦੀ ਰਹਿੰਦ ਖੁੰਹਦ ਨੂੰ ਅੱਗ ਨਾ ਲਗਾਈਏ। ਉਨ੍ਹਾਂ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਪਠਾਨਕੋਟ ਵੱਲੋਂ ਹੁਣ ਤੱਕ 6 ਦੁੱਧ ਉਤਪਾਦਕ ਜਾਗਰੁਕਤਾ ਕੈਂਪ ਅਤੇ 11 ਦੁੱਧ ਖਪਤਕਾਰ ਜਾਗਰੁਕਤਾ ਕੈਂਪ ਲਗਾਏ ਗਏ ਹਨ ਅਤੇ ਹੁਣ ਤੱਕ 19 ਡੇਅਰੀ ਯੂਨਿਟ ਵੀ ਸਥਾਪਤ ਕੀਤੇ ਗਏ ਹਨ ਅਤੇ ਇਸ ਤੋਂ ਇਲਾਵਾ ਸਮੇਂ ਸਮੇਂ ਤੇ ਵਿਭਾਗ ਵੱਲੋਂ ਸਿਖਲਾਈ ਕੈਂਪ ਵੀ ਲਗਾਏ ਜਾਂਦੇ ਹਨ। ਉਨ੍ਹਾਂ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਦਾ ਵਿਸੇਸ ਧਿਆਨ ਰੱਖਿਆ ਜਾਵੈ ਕਿ ਭਵਿੱਖ ਵਿੱਚ ਜੋ ਵੀ ਟ੍ਰੇਨਿੰਗ ਕੈਂਪ ਲਗਾਏ ਜਾਂਦੇ ਹਨ ਉਨ੍ਹਾਂ ਜਿਲ੍ਹਾ ਪਠਾਨਕੋਟ ਵਿੱਚ ਹੀ ਲਗਾਏ ਜਾਣ। ਉਨ੍ਹਾਂ ਮੀਟਿੰਗ ਵਿੱਚ ਹਾਜਰ ਕਿਸਾਨਾਂ ਦੇ ਨਾਲ ਵੀ ਵੱਖ ਵੱਖ ਮੁੱਦਿਆਂ ਤੇ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਪੇਸ ਆ ਰਹੀਆਂ ਸਮੱਸਿਆਵਾਂ ਤੇ ਵੀ ਵਿਚਾਰ ਕੀਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਖੇਤੀ ਕਰਨ ਜਾਂ ਖੇਤੀ ਨਾਲ ਸਬੰਧਤ ਕਿਸੇ ਹੋਰ ਸਹਾਇਕ ਕਿੱਤਿਆਂ ਨੂੰ ਕਰਨ ਵਿੱਚ ਸਮੱਸਿਆ ਆਉਂਦੀ ਹੈ ਤਾਂ ਖੇਤੀ ਬਾੜੀ ਵਿਭਾਗ ਜਾਂ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖਾਦਾਂ ਅਤੇ ਕੀਟਨਾਸਕ ਦਵਾਈਆਂ ਖੇਤੀ ਬਾੜੀ ਮਾਹਿਰਾਂ ਦੀ ਸਲਾਹ ਨਾਲ ਹੀ ਵਰਤੋ ਅਤੇ ਫਸਲਾਂ ਉਪਰ ਵਾਧੂ ਕੀਟਨਾਸਕ ਦਵਾਈਆਂ ਦਾ ਛਿੜਕਾਅ ਨਾ ਕੀਤਾ ਜਾਵੈ।