ਨਾਨੋਵਾਲ ਖੁਰਦ 'ਚ ਤੇਜ ਰਫਤਾਰ ਬਲੈਰੋ ਨੇ ਪਤੀ-ਪਤਨੀ ਨੂੰ ਦਰੜਿਆ, ਮੌਤ 

ਗੁਰਦਾਸਪੁਰ, 16 ਸਤੰਬਰ : ਪਿੰਡ ਨਾਨੋਵਾਲ ਖੁਰਦ ਦੇ ਕੋਲ ਇੱਕ ਤੇਜ ਰਫਤਾਰ ਬਲੈਰੋ ਨੇ ਮੋਟਰ ਸਾਈਕਲ ਸਵਾਰ ਪਤੀ ਪਤਨੀ ਨੂੰ ਸਿੱਧੀ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਪਤੀ ਪਤਨੀ ਦੀ ਮੌਕੇ ਤੇ ਹੀ ਮੌਤ ਹੋ ਗਈ। ਮੌਕੇ ਤੋਂ ਪ੍ਰਾਪਤ ਕੀਤੀ ਸੂਚਨਾ ਅਨੁਸਾਰ ਅਤੇ ਪਰਿਵਾਰਕ ਮੈਂਬਰਾਂ ਅਨੁਸਾਰ ਨਿਰਮਲ ਸਿੰਘ ਪੁੱਤਰ ਮੰਗਤਾ ਸਿੰਘ ਅਤੇ ਉਸਦੀ ਪਤਨੀ ਤਰਸੇਮ ਕੌਰ ਨੇੜਲੇ ਪਿੰਡ ਨਾਨੋਵਾਲ ਖੁਰਦ ਵਿੱਚ ਸੰਤ ਬਾਬਾ ਲਾਲ ਸਿੰਘ ਕੁੱਲੀ ਵਾਲਿਆਂ ਦੇ ਤਪ ਸਥਾਨ ਤੋਂ ਮੱਥਾ ਟੇਕ ਕੇ ਘਰ ਪਰਤ ਰਹੇ ਸਨ ਜਦੋਂ ਉਹ ਪਿੰਡ ਨਾਨੋਵਾਲ ਖੁਰਦ ਕੌਲ ਤੁਗਲਵਾਲਾ -ਭੈਣੀ ਮੀਆਂ ਖਾਨ ਮਾਰਗ ਉੱਤੇ ਪਹੁੰਚੇ ਤਾਂ ਤੁਗਲਵਾਲ ਪਾਸੇ ਤੋਂ ਆ ਰਹੀ ਬਲੈਰੋ ਗੱਡੀ ਨੇ ਉਨ੍ਹਾਂ ਨੂੰ ਉਲਟ ਦਿਸ਼ਾ ਵਿੱਚ ਜਾਕੇ ਮੋਟਸਾਈਕਲ ਪੀ ਬੀ 18 ਐਨ 8235 ਤੇ ਸਵਾਰ ਪਤੀ ਪਤਨੀ ਨੂੰ ਟੱਕਰ ਮਾਰ ਦਿੱਤੀ ਅੱਤੇ ਇੱਸ ਹਾਦਸੇ ਦੌਰਾਨ ਪਤੀ ਪਤਨੀ ਦੀ ਮੌਕੇ ਤੇ ਹੀ ਮੋਤ ਹੋ ਗਈ। ਮੌਕੇ ਦੇ ਗਵਾਹਾਂ ਅਨੁਸਾਰ ਬਲੈਰੋ ਗੱਡੀ ਮਿਰਤਕਾਂ ਨੂੰ ਕਾਫ਼ੀ ਦੂਰ ਤੱਕ ਸੜਕ ਤੇ ਘੜੀਸ ਕੇ ਲੈ ਗਈ। ਇਸ ਉਪਰੰਤ ਇਹ ਗੱਡੀ ਦਰੱਖਤ ਨਾਲ ਜਾ ਟਕਰਾਈ ਜਿੱਥੇ ਇਹ ਪਤੀ ਪਤਨੀ ਗੱਡੀ ਅਤੇ ਰੁੱਖ ਦੇ ਵਿਚਾਲੇ ਬੁਰੀ ਤਰ੍ਹਾਂ ਦਰੜੇ ਗਏ। ਸੂਚਨਾ ਮਿਲਣ ਤੇ ਥਾਣਾ ਭੈਣੀ ਮੀਆਂ ਖਾਨ ਦੇ ਐਸ ਐਚ ਓ ਸਰਬਜੀਤ ਸਿੰਘ ਦੱਸਿਆ ਕਿ ਮ੍ਰਿਤਕ ਦੇਹਾਂ ਨੂੰ ਕਬਜੇ ਵਿੱਚ ਲੈਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ ਉਨ੍ਹਾਂ ਦੱਸਿਆ ਗੱਡੀ ਚਾਲਕ ਮੌਕੇ ਦਾ ਫਾਇਦਾ ਉਠਾ ਕੇ ਘਟਨਾ ਸਥਾਨ ਤੋਂ ਗੱਡੀ ਛੱਡ ਕੇ ਫਰਾਰ ਹੋ ਗਿਆ, ਜਿਸ ਨੂੰ ਫੜਨ ਦੇ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਗੱਡੀ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ ਹੈ।