ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ 8 ਅਗਸਤ ਨੂੰ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਬੱਚਿਆਂ ਨਾਲ ਸਬੰਧਿਤ ਸਕੀਮਾਂ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ

ਗੁਰਦਾਸਪੁਰ, 6 ਅਗਸਤ 2024 : ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ, ਨਵੀਂ ਦਿੱਲੀ ਦੀ ਟੀਮ ਵੱਲੋਂ ਮਿਤੀ 8 ਅਗਸਤ 2024 ਨੂੰ ਗੁਰਦਾਸਪੁਰ ਦਾ ਦੌਰਾ ਕੀਤਾ ਜਾਵੇਗਾ। ਇਸ ਮੌਕੇ ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀ ਟੀਮ ਵੱਲੋਂ ਗੁਰਦਾਸਪੁਰ ਵਿਖੇ ਬੱਚਿਆਂ ਨਾਲ ਸਬੰਧਿਤ ਸਕੀਮਾਂ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ, ਨਵੀਂ ਦਿੱਲੀ ਦੀ ਟੀਮ ਵੱਲੋਂ ਮਿਤੀ 8 ਅਗਸਤ ਨੂੰ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਸਰਕਾਰ ਦੀਆਂ ਬੱਚਿਆਂ ਨਾਲ ਸਬੰਧਿਤ ਸਾਰੀਆਂ ਸਕੀਮਾਂ ਸਬੰਧੀ ਕੈਂਪ ਲਗਾਇਆ ਜਾਵੇਗਾ। ਇਸ ਕੈਂਪ ਦੌਰਾਨ ਲੋੜਵੰਦ ਪਰਿਵਾਰਾਂ ਜਿਨ੍ਹਾਂ ਦੇ ਬੱਚਿਆਂ ਨੂੰ ਸਰਕਾਰ ਦੀਆਂ ਸਕੀਮਾਂ ਸਬੰਧੀ ਕੋਈ ਦਿੱਕਤ ਪੇਸ਼ ਆ ਰਹੀ ਹੈ ਦਾ ਮੌਕੇ 'ਤੇ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਪੰਚਾਇਤ ਭਵਨ, ਗੁਰਦਾਸਪੁਰ ਵਿਖੇ ਵੱਖ-ਵੱਖ ਵਿਭਾਗਾਂ ਵੱਲੋਂ ਹੈਲਪ ਡੈਸਕ ਵੀ ਲਗਾਏ ਜਾਣੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 8 ਅਗਸਤ ਨੂੰ ਸਵੇਰੇ 9:30 ਵਜੇ ਆਪਣੇ ਬੱਚਿਆਂ ਨਾਲ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਪਹੁੰਚਣ ਅਤੇ ਬੱਚਿਆਂ ਨਾਲ ਸਬੰਧਿਤ ਸਕੀਮਾਂ ਦੇ ਲਾਭ ਲੈਣ ਵਿੱਚ ਆ ਰਹੀਆਂ ਮੁਸ਼ਕਲਾਂ ਦਾ ਹੱਲ ਪ੍ਰਾਪਤ ਕਰਨ।