ਨਵ-ਨਿਯੁਕਤ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦਾ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਪਹੁੰਚਣ ਤੇ ਭਰਵਾਂ ਸਵਾਗਤ

ਬਟਾਲਾ, 12 ਮਾਰਚ : ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ, ਪ੍ਰਿੰਸੀਪਲ ਸਕੱਤਰ ਵਿਵੇਕ ਪ੍ਰਤਾਪ ਸਿੰਘ ਅਤੇ ਡਾਇਰੈਕਟਰ ਅਮਿਤ ਤਲਵਾੜ ਵੱਲੋਂ ਕੀਤੀਆਂ ਗਈਆਂ ਪਦ ਉਨਤੀਆਂ ਉਪਰੰਤ ਮਾਈ ਭਾਗੋ ਸਰਕਾਰੀ ਬਹੁਤਕਨੀਕੀ ਕਾਲਜ (ਲ) ਅੰਮ੍ਰਿਤਸਰ ਪਦ ਉਨਤ ਹੋ ਕੇ ਦਵਿੰਦਰ ਸਿੰਘ ਭੱਟੀ ਦਾ ਬਤੌਰ ਪ੍ਰਿੰਸੀਪਲ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਆਉਣ ਤੇ ਕਾਲਜ ਦੇ ਸਮੂਹਿਕ ਸਟਾਫ ਮੈਂਬਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਉਹਨਾਂ ਦਾ ਅੱਜ ਇੱਥੇ ਕਾਲਜ ਪਹੁੰਚਣ ਤੇ ਇੰਚਾਰਜ ਇਲੈਕਟਰੀਕਲ ਵਿਭਾਗ ਵਿਜੇ ਮਨਿਹਾਸ, ਇੰਚਾਰਜ ਸਿਵਿਲ ਵਿਭਾਗ ਸ਼ਿਵਰਾਜਨਪੁਰੀ, ਇੰਚਾਰਜ ਮਕੈਨੀਕਲ ਵਿਭਾਗ ਹਰਜਿੰਦਰਪਾਲ ਸਿੰਘ, ਇੰਚਾਰਜ ਕੈਮੀਕਲ ਵਿਭਾਗ ਮੈਡਮ ਰੇਖਾ, ਇੰਚਾਰਜ ਅਪਲਾਈਡ ਸਾਇੰਸ ਵਿਭਾਗ ਸੁਨਿਮਰਜੀਤ ਕੌਰ, ਸੁਪਰਡੰਟ ਹਰਪਾਲ ਸਿੰਘ ਭਾਂਮੜੀ, ਇੰਚਾਰਜ ਵਰਕਸ਼ਾਪ ਵਿਭਾਗ ਮੁਖਤਾਰ ਸਿੰਘ, ਪਲੇਸਮੈਂਟ ਅਫਸਰ ਜਸਬੀਰ ਸਿੰਘ, ਸਪੋਰਟਸ ਅਫਸਰ ਜਗਦੀਪ ਸਿੰਘ, ਅਸਟੇਟ ਅਫਸਰ ਸਾਹਿਬ ਸਿੰਘ, ਪ੍ਰੋਗਰਾਮ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ, ਐਫ.ਆਈ ਸੁਖਵਿੰਦਰ ਸਿੰਘ, ਐਨ.ਸੀ.ਸੀ ਅਫਸਰ ਨਵਜੋਤ ਸਲਾਰੀਆ, ਲੈਕਚਰਾਰ ਹੁਨਰਬੀਰ ਸਿੰਘ, ਅੰਗਦਪ੍ਰੀਤ ਸਿੰਘ, ਰਜਿੰਦਰ ਕੁਮਾਰ  ਸ਼ਾਲਿਨੀ ਮਹਾਜਨ, ਰੰਜੂ ਓਹਰੀ, ਜਸਪ੍ਰੀਤ ਕੌਰ, ਰਜਨੀਤ ਮੱਲੀ, ਸਤਵਿੰਦਰ ਕੌਰ, ਹਰਜਿੰਦਰ ਕੌਰ, ਕਮਲਜੀਤ ਕੌਰ, ਕਿਰਨਜੀਤ ਕੌਰ, ਕੁਲਵਿੰਦਰ ਕੌਰ, ਸਚਿਨ ਅਠਵਾਲ, ਜਤਿੰਦਰ ਕੁਮਾਰ, ਸੁਰਜੀਤ ਰਾਮ, ਰਮਨਦੀਪ ਸਿੰਘ, ਰਾਮ ਸਿੰਘ, ਰਤਨ ਲਾਲ, ਜਤਿੰਦਰ ਸਿੰਘ, ਅਤੁਲ, ਗੁਰਵਿੰਦਰ ਸਿੰਘ, ਪਰਮਜੀਤ ਕੌਰ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਨਿੱਘਾ ਸਵਾਗਤ ਅਤੇ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ, ਪ੍ਰਿੰਸੀਪਲ ਸਕੱਤਰ ਵਿਵੇਕ ਪ੍ਰਤਾਪ ਸਿੰਘ ਅਤੇ ਡਾਇਰੈਕਟਰ ਅਮਿਤ ਤਲਵਾੜ ਦਾ  ਧੰਨਵਾਦ ਕੀਤਾ। ਇਸ ਮੌਕੇ ਨਵ ਨਿਯੁਕਤ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਨੇ ਕਿਹਾ ਕਿ ਸਮੂਹਿਕ ਸਟਾਫ ਤੇ ਸਹਿਯੋਗ ਨਾਲ ਉਹ ਕਾਲਜ ਅਤੇ ਵਿਦਿਆਰਥੀਆਂ ਦੀ ਬੇਹਤਰੀ ਲਈ ਪੂਰੀ ਤਰ੍ਹਾਂ ਕਾਰਸ਼ੀਲ ਰਹਿਣਗੇ।
ਇਸ ਮੌਕੇ ਰਿਟਾ ਪ੍ਰਿੰਸੀਪਲ ਬਲਵਿੰਦਰ ਸਿੰਘ, ਸੁਖਜਿੰਦਰ ਸਿੰਘ ਸੰਧੂ, ਬਲਵਿੰਦਰ ਸਿੰਘ ਭੁੱਲਰ ਡਾ. ਮਨਪ੍ਰੀਤ ਸਿੰਘ ਸ਼ਹਿਬਾਜ ਸਿੰਘ, ਗੁਰਪ੍ਰਤਾਪ ਸਿੰਘ, ਪ੍ਰਿੰਸੀਪਲ ਮਨੀਸ਼ ਗਾਂਧੀ, ਪ੍ਰਿੰਸੀਪਲ ਸਤਵੰਤ ਸਿੰਘ ਬੇਦੀ ਆਦਿ ਵੀ ਹਾਜ਼ਰ ਸਨ।