ਸ੍ਰੀ ਅਚਲੇਸ਼ਵਰ ਧਾਮ ਦੀ ਨੌਵੀਂ ਵਾਲੇ ਦਿਨ 21 ਨਵੰਬਰ ਨੂੰ ਸਬ-ਡਿਵੀਜਨ ਬਟਾਲਾ ਵਿਖੇ ਲੋਕਲ ਛੁੱਟੀ ਹੋਵੇਗੀ

ਬਟਾਲਾ, 14 ਨਵੰਬਰ : ਡਾ.ਹਿਮਾਂਸ਼ੂ ਅਗਰਵਾਲ , ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸ੍ਰੀ ਅਚਲੇਸ਼ਵਰ ਧਾਮ ਦੀ ਨੌਵੀਂ ਵਾਲੇ ਦਿਨ 21 ਨਵੰਬਰ ਦਿਨ ਮੰਗਲਵਾਰ ਨੂੰ ਸਬ-ਡਿਵੀਜਨ ਬਟਾਲਾ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਦਫਤਰਾਂ ਅਤੇ ਗੈਰ ਸਰਕਾਰੀ ਦਫਤਰਾਂ, ਵਿੱਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਦਿਨ ਬੋਰਡ /ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰਾਂ ਹੀ ਹੋਣਗੀਆਂ।