ਹਲਕੇ ਦੇ ਚਹੁਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ-ਚੇਅਰਮੈਨ ਪਨੂੰ

  • ਪਿੰਡ ਭੁੱਲਰ ਵਿੱਚ ਹੋਈ ਮੀਟਿੰਗ ਦੌਰਾਨ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕਈ ਪਰਿਵਾਰ ਆਪ ਪਾਰਟੀ ਵਿੱਚ ਸ਼ਾਮਲ

ਫਤਹਿਗੜ੍ਹ ਚੂੜੀਆਂ, 9 ਜਨਵਰੀ  : ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਮੀਂ ਨਹੀ ਰਹਿਣ ਦਿੱਤੀ ਜਾਵੇਗੀ ਅਤੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਉਹ ਵਚਨਬੱਧ ਹਨ। ਇਹ ਪ੍ਰਗਟਾਵਾ ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਨੇ ਪਿੰਡ ਭੁੱਲਰ ਵਿਖੇ ਕੀਤੀ ਮੀਟਿੰਗ ਦੌਰਾਨ ਕੀਤਾ। ਚੇਅਰਮੈਨ ਪਨੂੰ ਨੇ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ , ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਚਿਰੋਕਣੀ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਉਨਾਂ ਅੱਗੇ ਕਿਹਾ ਕਿ ਉਨਾਂ ਦੀ ਹਮੇਸ਼ਾਂ ਪਹਿਲ ਰਹੀ ਹੈ ਕਿ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾਣ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣ। ਉਨਾਂ ਪਾਰਟੀ ਦੇ ਸਮੂਹ ਵਲੰਟੀਅਰਾਂ ਨੂੰ ਆਪਸੀ ਸਹਿਯੋਗ ਨਾਲ ਪਿੰਡਾਂ ਸਮੇਤ ਹਲਕੇ ਅੰਦਰ ਵਿਕਾਸ ਕਾਰਜ ਕਰਵਾਉਣ ਲਈ ਵੱਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਆ। ਇਸ ਮੌਕੇ ਹੋਈ ਮੀਟਿੰਗ ਵਿੱਚ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਕਈ ਪਰਿਵਾਰ ਆਮ ਪਾਰਟੀ ਵਿੱਚ ਸਾਮਲ ਹੋਏ। ਜਸਵਿੰਦਰ ਸਿੰਘ, ਲਾਲ ਹੁਸੈਨ , ਕੰਤਾ, ਮੋਤੀ, ਸ਼ਮਸ਼ੇਰ ਸਿੰਘ, ਰੂਪ ਲਾਲ , ਲੱਕੀ, ਸੁਖਬਾਜ ਸਿੰਘ, ਤੇਜਬੀਰ ਸਿੰਘ ,ਪ੍ਰੇਮ ਸਿੰਘ , ਹੁਸਨ ਮੀਰ ਸ਼ਾਹ ਵਲੀ, ਜਹੂਰ ,ਕਸ਼ਮੀਰ ਸਿੰਘ, ਜਸਪਾਲ ਸਿੰਘ, ਜੋਧਾ  ਛੀਬਾ , ਕਸ਼ਮੀਰ ਕੌਰ ,ਬਲਜੀਤ ਕੌਰ, ਰੇਨੂ ਬਾਲਾ, ਵੀਨਾ ਕੁਮਾਰੀ, ਸ਼ੀਤਲਾਵੰਤੀ, ਤੋਸ਼ੀ  ਤੇ ਪਰਮਜੀਤ ਕੌਰ ਆਪ ਪਾਰਟੀ ਵਿੱਚ ਸ਼ਾਮਲ ਹੋਏ। ਇਸ਼ ਮੌਕੇ ਆਮ ਪਾਰਟੀ ਮੈਂਬਰ ਜਸਪਾਲ ਸਿੰਘ, ਸੰਦੀਪ ਸਿੰਘ, ਰਜਿੰਦਰ ਕੁਮਾਰ, ਜਸਵੀਰ ਸਿੰਘ, ਲਖਵਿੰਦਰ ਸਿੰਘ  ਰੋਬਿੰਦਰ ਕੁਮਾਰ ,ਗੁਰਪ੍ਰੀਤ ਸਿੰਘ, ਸੁਖਵੰਤ ਸਿੰਘ ਜਸਵਿੰਦਰ ਸਿੰਘ,ਗੁਰਬਿੰਦਰ ਸਿੰਘ ਕਾਦੀਆਂ, ਬਲਾਕ ਪ੍ਰਧਾਨ ਦਵਿੰਦਰ ਕਾਲੇ ਨੰਗਲ, ਕਰਮਜੀਤ ਪੀਏ ਤੇ ਰਵਿੰਦਰ ਗਿੱਲ ਆਦਿ ਹਾਜ਼ਰ ਸਨ। ਇਸ ਮੌਕੇ ਆਪ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਗਤ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਵਿੱਚ ਹਰ ਵਿਅਕਤੀ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਂਦਾ ਹੈ।