ਭਾਈ ਘਨੱਈਆ ਜੀ ਦੀ ਬਰਸੀ ਮੌਕੇ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ 'ਮਾਨਵ ਸੇਵਾ ਸੰਕਲਪ ਦਿਵਸ' ਤਹਿਤ ਸਮਾਰੋਹ

  • ਵਿਦਿਆਰਥੀਆਂ ਨੇ ਸਮਾਜਿਕ ਕੁਰੀਤੀਆਂ ਦੇ ਵਿਰੁੱਧ ਡੱਟ ਕੇ ਸਮਾਜ ਸੇਵਾ ਵਿੱਚ ਜੁੱਟਣ ਦਾ ਲਿਆ ਸੰਕਲਪ

ਬਟਾਲਾ, 20 ਸਤੰਬਰ 2024 : ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਵਿੱਚ ਕਾਲਜ ਦੇ ਐਨ.ਐਸ.ਐਸ ਯੂਨਿਟ ਅਤੇ ਰੈਡ ਰਿਬਨ ਕਲੱਬ ਵੱਲੋਂ ਭਾਈ ਘਨੱਈਆ ਜੀ ਦੀ 306 ਵੀਂ ਬਰਸੀ ਮੌਕੇ “ਮਾਨਵ ਸੇਵਾ ਸੰਕਲਪ ਦਿਵਸ” ਮਨਾਇਆ ਗਿਆ। ਸਮਾਗਮ ਵਿੱਚ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਨੇ ਭਾਈ ਘਨ੍ਹਈਆ ਜੀ ਦੀ ਜੀਵਨ ਉੱਪਰ ਚਾਨਣਾ ਪਾਉਂਦਿਆਂ ਹੋਇਆ ਕਿਹਾ ਕਿ ਸੇਵਾ ਦੀ ਮੂਰਤ, ਪਰਉਪਕਾਰੀ ਅਤੇ ਦਿਆਲੂ ਸਿੱਖ ਭਾਈ ਘੱਨਈਆ ਜੀ ਵੱਲੋਂ ਜੰਗਾਂ ਦੌਰਾਨ ਜਖਮੀਆਂ ਨੂੰ ਬਿਨਾਂ ਵਿਤਕਰੇ ਪਾਣੀ ਪਿਲਾਉਣ ਦੀ ਸੇਵਾ ਦੀ ਸਿੰਘਾਂ ਦੀ ਸ਼ਿਕਾਇਤ ਤੇ ਗੁਰੁ ਜੀ ਵਲੋਂ ਭਾਈ ਜੀ ਨੂੰ ਪੁੱਛਿਆ ਕਿ ਸੱਚ ਹੈ ਕਿ ਤੁਸੀ ਦਸ਼ਮਣ ਫੌਜਾਂ ਨੂੰ ਵੀ ਪਾਣੀ ਪਿਲਾ ਰਹੇ ਹੋ ਤਾਂ ਭਾਈ ਘਨ੍ਹਈਆ ਜੀ ਵੱਲੋਂ ਦਿੱਤੇ ਜਵਾਬ ਕਿ "ਮੈਨੂੰ ਹਰੇਕ ਮਨੁੱਖ ਵਿੱਚੋਂ ਪ੍ਰਮਾਤਮਾ ਦਾ ਰੂਪ ਦਿਖਾਈ ਦਿੰਦਾ ਹੈ" ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖੁਸ਼ ਹੋ ਕੇ ਮਲ੍ਹਮ ਦੀ ਡੱਬੀ ਤੇ ਪੱਟੀ ਸੌਂਪਦਿਆਂ ਕਿਹਾ ਕਿ ਅੱਗੇ ਤੋਂ ਪਾਣੀ ਪਿਲਾਉਣ ਦੇ ਨਾਲ ਨਾਲ ਮੱਲ੍ਹਮ ਪੱਟੀ ਦੀ ਸੇਵਾ ਵੀ ਕਰਿਆ ਕਰੋ। ਐਨ.ਐਸ.ਐਸ ਯੂਨਿਟ ਅਤੇ ਰੈਡ ਰਿਬਨ ਕਲੱਬ ਦੇ ਪ੍ਰੋਗਰਾਮ ਅਫਸਰ ਤੇਜਪ੍ਰਤਾਪ ਸਿੰਘ ਕਾਹਲੋਂ ਨੇ ਕਿਹਾ ਕਿ ਭਾਈ ਘਨੱਈਆ ਜੀ ਦੀ ਬਰਸੀ ਮੌਕੇ ਪੰਜਾਬ ਸਰਕਾਰ ਵੱਲੋਂ ਮਨਾਏ ਜਾਂਦੇ "ਮਾਨਵ ਸੇਵਾ ਸੰਕਲਪ ਦਿਵਸ" ਸਮਾਗਮ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਵਿਦਿਆਰਥੀਆਂ ਨੇ ਮਾਨਵ ਸੇਵਾ ਲਈ ਸੰਕਲਪ ਲੈਂਦਿਆਂ ਮਾਨਵ ਸੇਵਾ ਦੇ ਮਾਰਗ ਦਰਸ਼ਨ ਤੇ ਚੱਲ ਕੇ ਮਨੁੱਖਤਾ ਦੀ ਸੇਵਾ ਵਿੱਚ ਯੋਗਦਾਨ ਪਾਉਣ ਦਾ ਪ੍ਰਣ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਿਜਲੀ ਵਿਭਾਗ ਦੇ ਇੰਚਾਰਜ ਵਿਜੇ ਮਨਿਹਾਸ, ਸਿਵਲ ਵਿਭਾਗ ਦੇ ਇੰਚਾਰਜ ਸ਼ਿਵਰਾਜਨਪੁਰੀ, ਮਕੈਨੀਕਲ ਵਿਭਾਗ ਦੇ ਇੰਚਾਰਜ ਹਰਜਿੰਦਰਪਾਲ ਸਿੰਘ, ਕੈਮੀਕਲ ਵਿਭਾਗ ਦੇ ਇੰਚਾਰਜ ਰੇਖਾ, ਅਪਲਾਈਡ ਸਾਇੰਸ ਵਿਭਾਗ ਦੇ ਇੰਚਾਰਜ ਡਾ. ਸੁਨਿਮਰਜੀਤ ਕੌਰ, ਸਪੋਰਟਸ ਅਫਸਰ ਜਗਦੀਪ ਸਿੰਘ, ਪਲੇਸਮੈਂਟ ਅਫਸਰ ਜਸਬੀਰ ਸਿੰਘ, ਡੀ ਡੀ ਓ ਅਤੀਸ਼ ਕੁਮਾਰ, ਅਸਟੇਟ ਅਫਸਰ ਸਾਹਿਬ ਸਿੰਘ, ਲੈਕਚਰਾਰ ਅੰਗਦਪ੍ਰੀਤ ਸਿੰਘ, ਰਜਨੀਤ ਮੱਲੀ ਆਦਿ ਸਟਾਫ ਤੋਂ ਇਲਾਵਾ ਭਾਰਤ ਵਿਕਾਸ ਪਰਿਸ਼ਦ ਬਟਾਲਾ ਦੇ ਅਹੁਦੇਦਾਰ ਵੀ ਹਾਜਰ ਸਨ।