ਉਲਾਈਵ ਰੰਗ ਦੀਆਂ ਵਰਦੀਆਂ, ਜੀਪਾਂ/ਮੋਟਰਸਾਈਕਲਾਂ ਦੀ ਵਰਤੋਂ ਕਰਨ ’ਤੇ ਰੋਕ ਲੱਗੀ

ਗੁਰਦਾਸਪੁਰ, 1 ਨਵੰਬਰ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਵਿੱਚ ਆਮ ਜਨਤਾ ਕਿਸੇ ਵੱਲੋਂ ਵੀ ਉਲਾਈਵ ਰੰਗ ਦੀਆਂ ਵਰਦੀਆਂ, ਜੀਪਾਂ/ਮੋਟਰਸਾਈਕਲਾਂ ਦੀ ਵਰਤੋਂ ਕਰਨ ’ਤੇ ਰੋਕ ਲਗਾ ਦਿੱਤੀ ਹੈ। ਮਿਲਟਰੀ ਫੋਰਸਿਜ਼ ਅਤੇ ਬੀ.ਐੱਸ.ਐੱਫ਼ ਪਰਸਨਲ ਨੂੰ ਇਨਾਂ ਹੁਕਮਾਂ ਤੋਂ ਛੋਟ ਹੋਵੇਗੀ। ਪਾਬੰਦੀ ਦੇ ਇਹ ਹੁਕਮ 2 ਨਵੰਬਰ 2023 ਤੋਂ 31 ਦਸੰਬਰ 2023 ਤੱਕ ਲਾਗੂ ਰਹਿਣਗੇ।   

ਵਾਹਨਾਂ ਦੇ ਅੱਗੇ-ਪਿੱਛੇ ਰਿਫਲੈਕਟਰ ਲਗਾਉਣੇ ਹੋਏ ਲਾਜ਼ਮੀ
ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਪਾਸ ਕੀਤਾ ਹੈ ਕਿ ਜ਼ਿਲਾ ਗੁਰਦਾਸਪੁਰ ਵਿੱਚ ਕੋਈ ਵੀ ਵਿਅਕਤੀ ਸਾਈਕਲ/ ਰਿਕਸ਼ਾ/ ਟਰੈਕਟਰ/ ਰੇਹੜੀ ਅਤੇ ਹੋਰ ਕੋਈ ਗੱਡੀ ਜਿਸਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਨਹੀਂ ਚੱਲੇਗਾ। ਵਧੀਕ ਜ਼ਿਲਾ ਮੈਜਿਸਟਰੇਟ ਨੇ ਇਹ ਹੁਕਮ ਮੌਜੂਦਾ ਜਾਬਤਾ ਨੂੰ ਮੁੱਖ ਰੱਖਦੇ ਹੋਏ ਇੱਕਤਰਫਾ ਪਾਸ ਕਰਕੇ ਆਮ ਜਨਤਾ ਦੇ ਨਾਮ ਜਾਰੀ ਕੀਤਾ ਹੈ। ਪਾਬੰਦੀ ਦੇ ਇਹ ਹੁਕਮ 2 ਨਵੰਬਰ 2023 ਤੋਂ 31 ਦਸੰਬਰ 2023 ਤੱਕ ਲਾਗੂ ਰਹਿਣਗੇ।   

ਵਧੀਕ ਜ਼ਿਲਾ ਮੈਜਿਸਟਰੇਟ ਨੇ ਸਾਈਬਰ ਕੈਫੇ ਦੇ ਮਾਲਕਾਂ ਲਈ ਹਦਾਇਤਾਂ ਜਾਰੀ ਕੀਤੀਆਂ
ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ  ਇਹ ਹੁਕਮ ਪਾਸ ਕੀਤਾ ਹੈ ਕਿ ਜ਼ਿਲਾ ਗੁਰਦਾਸਪੁਰ ਦੀ ਹਦੂਦ ਅੰਦਰ ਪੈਂਦੇ ਸਾਰੇ ਸਾਈਬਰ ਕੈਫੇ ਦੇ ਮਾਲਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਅਜਿਹੇ ਅਨਜਾਣ ਵਿਅਕਤੀ ਜਿਸਦੀ ਪਹਿਚਾਣ ਬਾਰੇ ਸਾਈਬਰ ਕੈਫੇ ਦੇ ਮਾਲਕ ਸੁਨਿਸ਼ਚਿਤ ਨਾ ਹੋਵੇ ਉਸ ਨੂੰ ਸਾਈਬਰ ਕੈਫੇ ਦਾ ਪ੍ਰਯੋਗ ਨਾ ਕਰਨ ਦਿੱਤਾ ਜਾਵੇ। ਆਉਣ ਵਾਲੇ/ਪ੍ਰਯੋਗ ਕਰਤਾ ਦੀ ਪਹਿਚਾਣ ਰਜਿਜ਼ਸਟਰ ਵਿੱਚ ਦਰਜ਼ ਕੀਤੀ ਜਾਵੇ। ਰਜਿਸਟਰ ਵਿੱਚ ਆਉਣ ਵਾਲੇ / ਪ੍ਰਯੋਗ ਕਰਤਾ ਦੀ ਆਪਣੀ ਲਿਖਾਈ ਵਿੱਚ ਉਸਦਾ ਨਾਮ, ਪਤਾ, ਟੈਲੀਫੋਨ ਨੰਬਰ ਅਤੇ ਪਹਿਚਾਣ ਸਬੂਤ ਆਦਿ ਦਰਜ ਕੀਤਾ ਜਾਵੇ। ਆਉਣ ਵਾਲੇ/ਪ੍ਰਯੋਗ ਕਰਤਾ ਦੀ ਪਹਿਚਾਣ, ਪਹਿਚਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਅਧਾਰ ਕਾਰਡ, ਡਰਾਇਵਿੰਗ ਲਾਈਸੰਸ, ਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਰਾਹੀਂ ਕੀਤੀ ਜਾਣੀ ਚਾਹੀਦੀ ਹੈ। ਮੇਨ ਸਰਵਰ ਵਿੱਚ ਐਕਟੀਵਿਟੀ ਸਰਵਰ ਲੋਗ ਬਚਾ ਕੇ ਰੱਖਣਾ ਚਾਹੀਦਾ ਹੈ ਅਤੇ ਇਸ ਦਾ ਰਿਕਾਰਡ ਮੇਨ ਸਰਵਰ ਵਿੱਚ ਘੱਟੋ-ਘੱਟ 6 ਮਹੀਨੇ ਤੱਕ ਰੱਖਣਾ ਚਾਹੀਦਾ ਹੈ। ਜੇਕਰ ਆਉਣ ਵਾਲੇ ਵਿਅਕਤੀ ਦੀ ਕੋਈ ਵੀ ਗਤੀਵਿਧੀ ਪ੍ਰਤੀ ਸ਼ੱਕ ਪੈਦਾ ਹੁੰਦਾ ਹੈ ਤਾਂ ਸਾਈਬਰ ਕੈਫੇ ਦੇ ਮਾਲਕ ਨੂੰ ਇਸਦੀ ਸੂਚਨਾ ਪੁਲਿਸ ਸਟੇਸ਼ਨ ਵਿੱਚ ਦੇਣੀ ਚਾਹੀਦੀ ਹੈ। ਵਿਅਕਤੀ ਵੱਲੋਂ ਪ੍ਰਯੋਗ ਕੀਤੇ ਗਏ ਕੰਪਿਊਟਰ ਦਾ ਰਿਕਾਰਡ ਦਰਜ਼ ਹੋਣਾ ਚਾਹੀਦਾ ਹੈ। ਪਾਬੰਦੀ ਦੇ ਇਹ ਹੁਕਮ 2 ਨਵੰਬਰ 2023 ਤੋਂ 31 ਦਸੰਬਰ 2023 ਤੱਕ ਲਾਗੂ ਰਹਿਣਗੇ।  ਇਹ ਹੁਕਮ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਇਕਤਰਫਾ ਪਾਸ ਕੀਤਾ ਜਾਂਦਾ ਹੈ ਅਤੇ ਆਮ ਲੋਕਾਂ ਦੇ ਨਾਮ ਜਾਰੀ ਕੀਤਾ ਜਾਂਦਾ ਹੈ।  

ਵਧੀਕ ਜ਼ਿਲਾ ਮੈਜਿਸਟਰੇਟ ਨੇ ਮੈਰਿਜ ਪੈਲਸਾਂ, ਵਿਦਿਅਕ ਅਦਾਰਿਆਂ ਅਤੇ ਧਾਰਮਿਕ ਸਥਾਨਾਂ ਵਿੱਚ ਹਥਿਆਰ ਲਿਜਾਣ ’ਤੇ ਪਾਬੰਦੀ ਲਗਾਈ
ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ  ਇਹ ਹੁਕਮ ਪਾਸ ਕੀਤਾ ਹੈ ਕਿ ਜ਼ਿਲਾ ਗੁਰਦਾਸਪੁਰ ਦੀ ਹਦੂਦ ਅੰਦਰ ਪੈਂਦੇ ਸਾਰੇ ਪੈਲਸਾਂ ਵਿੱਚ ਕੋਈ ਵੀ ਵਿਅਕਤੀ ਵਿਆਹ-ਸ਼ਾਦੀ ਦੇ ਮੌਕੇ ਤੇ ਕਿਸੇ ਵੀ ਤਰਾਂ ਦਾ ਹਥਿਆਰ ਲੈ ਕੇ ਦਾਖਲ ਨਹੀਂ ਹੋਵੇਗਾ। ਇਸ ਤੋਂ ਇਲਾਵਾ ਮੈਰਿਜ ਪੈਲਸਾਂ ਦੇ ਮਾਲਕ ਇਹ ਗੱਲ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਪ੍ਰਬੰਧ ਕਰਨਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸ ਵਿੱਚ ਫੰਕਸ਼ਨ ਸਮੇਂ ਹਥਿਆਰ ਲੈ ਕੇ ਨਾ ਜਾਵੇ। ਇਸ ਤੋਂ ਇਲਾਵਾ ਸਕੂਲਾਂ/ਕਾਲਜਾਂ/ਗੁਰਦੁਆਰਿਆਂ ਅਤੇ ਮੰਦਰਾਂ ਵਿੱਚ ਵੀ ਹਥਿਆਰ ਲੈ ਕੇ ਜਾਣ ਦੀ ਪਾਬੰਦੀ ਲਗਾਈ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏੇ ਇਹ ਹੁਕਮ ਇੱਕ ਤਰਫਾ ਪਾਸ ਕੀਤਾ ਗਿਆ ਹੈ ਅਤੇ ਸਮੂਹ ਜਨਤਾ ਨੂੰ ਸੰਬੋਧਨ ਕੀਤਾ ਗਿਆ ਹੈ। ਪਾਬੰਦੀ ਦੇ ਇਹ ਹੁਕਮ 2 ਨਵੰਬਰ 2023 ਤੋਂ 31 ਦਸੰਬਰ 2023 ਤੱਕ ਲਾਗੂ ਰਹਿਣਗੇ।   

ਗੁਰਦਾਸਪੁਰ ਜ਼ਿਲੇ ਤੋਂ ਬਾਹਰਲਾ ਵਿਅਕਤੀ ਆਪਣੀ ਸੂਚਨਾ ਨੇੜੇ ਦੇ ਪੁਲਿਸ ਥਾਣੇ ਵਿੱਚ ਲਾਜ਼ਮੀ ਤੌਰ ’ਤੇ ਦਰਜ ਕਰਵਾਏ
ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲਾ ਗੁਰਦਾਸਪੁਰ ਦੀ ਹਦੂਦ ਅੰਦਰ ਜਾਂ ਇਸ ਦੇ ਪਿੰਡਾਂ ਜਾਂ ਕਸਬਿਆਂ ਵਿੱਚ ਬਾਹਰ ਤੋਂ ਆ ਕੇ ਆਰਜ਼ੀ ਤੌਰ ’ਤੇ ਰਹਿ ਰਹੇ ਜਾਂ ਕਾਰੋਬਾਰ ਕਰਦੇ ਪਰਿਵਾਰਾਂ ਦੇ ਮੁਖੀ ਜਾਂ ਹੋਰ ਪੁਰਸ਼ ਅਤੇ ਔਰਤਾਂ ਆਪ ਦੇ ਰਿਹਾਇਸ਼ੀ ਜਾਂ ਨਜ਼ਦੀਕੀ ਥਾਣੇ ਵਿੱਚ ਇਸ ਸਬੰਧੀ ਲੋੜੀਂਦੀ ਸੂਚਨਾ ਤੁਰੰਤ ਦੇਣਗੇ। ਇਸ ਤੋਂ ਇਲਾਵਾ ਕੋਈ ਬਾਹਰਲੇ ਜ਼ਿਲੇ ਦਾ ਵਾਸੀ ਉਨਾਂ ਪਾਸ ਮਿਲਣ ਆਵੇ ਜਾਂ ਉਨਾਂ ਪਾਸ ਠਹਿਰੇ ਤਾਂ ਇਸ ਬਾਰੇ ਵੀ ਲੋੜੀਂਦੀ ਸੂਚਨਾ ਤੁਰੰਤ ਨਜ਼ਦੀਕੀ ਥਾਣੇ ਵਿੱਚ ਦੇਣਗੇ। ਉਨਾਂ ਲਈ ਸੂਚਨਾ ਦੇਣਾ ਇਸ ਹੁਕਮ ਦੇ ਲਾਗੂ ਹੋਣ ਤੋਂ ਇੱਕ ਹਫ਼ਤੇ ਦੇ ਅੰਦਰ-ਅੰਦਰ ਲਾਜ਼ਮੀ ਹੋਵੇਗਾ। ਸੰਕਟਕਾਲੀਨ ਹਾਲ ਨੂੰ ਦੇਖਦਿਆਂ ਹੋਇਆਂ ਇਹ ਹੁਕਮ ਇੱਕ ਤਰਫ਼ਾ ਪਾਸ ਕੀਤਾ ਜਾਂਦਾ ਹੈ। ਪਾਬੰਦੀ ਦੇ ਇਹ ਹੁਕਮ 2 ਨਵੰਬਰ 2023 ਤੋਂ 31 ਦਸੰਬਰ 2023 ਤੱਕ ਲਾਗੂ ਰਹਿਣਗੇ।