ਦਿਵਿਆਂਗਜਨ ਵਿਅਕਤੀਆਂ ਦੇ ਸ਼ਸਕਤੀਕਰਨ ਤਹਿਤ ਰਾਸ਼ਟਰੀ ਪੁਰਸਕਾਰ ਲਈ ਆਨਲਾਈਨ ਅਰਜ਼ੀਆਂ ਮੰਗੀਆਂ 

ਗੁਰਦਾਸਪੁਰ, 12 ਜੁਲਾਈ : ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਗੁਰਦਾਸਪੁਰ ਸ੍ਰੀ ਨਵੀਨ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਦਿਵਿਆਂਗਜਨ ਵਿਅਕਤੀਆਂ ਦੇ ਸਸ਼ਕਤੀਕਰਨ ਲਈ ਸਾਲ 2023 ਲਈ ਰਾਸ਼ਟਰੀ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਐਵਾਰਡ ਲਈ ਅਰਜ਼ੀ ਕੇਵਲ ਆਨ-ਲਾਈਨ ਅਪਲਾਈ ਕੀਤੀ ਜਾ ਸਕਦੀ ਹੈ ਅਤੇ ਅਰਜ਼ੀ ਆਨ-ਲਾਈਨ ਕਰਨ ਦੀ ਆਖਰੀ ਮਿਤੀ 31 ਜੁਲਾਈ 2023 ਹੈ। ਰਾਸ਼ਟਰੀ ਐਵਾਰਡ ਲਈ ਅਰਜ਼ੀਆਂ ਸਬੰਧੀ ਨਿਯਮ ਤੇ ਸ਼ਰਤਾਂ ਅਤੇ ਪ੍ਰੋਫਾਰਮਾ ਵੈਬਸਾਈਟ www.disabilityaffairs.gov.in  ਉੱਪਰ ਉਪਲੱਬਧ ਹੈ। ਉਨ੍ਹਾਂ ਕਿਹਾ ਕਿ ਇਸ ਲਈ ਯੋਗ ਉਮੀਦਵਾਰ ਸਿੱਧੇ ਤੌਰ ’ਤੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀ ਐਵਾਰਡ ਸਬੰਧੀ ਵੈਬਸਾਈਟ www.awards.gov.in ਉੱਪਰ ਆਨ ਲਾਈਨ ਅਪਲਾਈ ਕਰ ਸਕਦੇ ਹਨ।