ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ 14 ਜੁਲਾਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਤਰਨ ਤਾਰਨ, 13 ਜੁਲਾਈ : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ੳ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਸ਼੍ਰੀਮਤੀ ਅਮਨਿੰਦਰ ਕੌਰ ਦੀ ਰਹਿਨੁਮਾਈ ਹੇਠ 14 ਜੁਲਾਈ, 2023 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਤਰਨ ਤਾਰਨ ਸ਼੍ਰੀ ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਪ੍ਰੈਮਰਿਕਾ ਲਾਈਫ਼ ਇੰਨਸੋਰੈਂਸ ਕੰਪਨੀ ਭਾਗ ਲੈ ਰਹੀ ਹੈ। ਪਲੇਸਮੈਂਟ ਲਈ ਕੰਪਨੀ ਨੂੰ  ਏ. ਐੱਸ. ਐੱਮ., ਐੱਸ. ਐੱਮ. ਅਤੇ ਐੱਸ. ਐੱਸ. ਐੱਮ. ਦੀਆਂ ਅਸਾਮੀਆਂ ਲਈ ਯੋਗਤਾ ਘੱਟੋ-ਘੱਟ ਗਰੈਜੂਏਸ਼ਨ ਪਾਸ (ਲੜਕੇ ਅਤੇ ਲੜਕੀਆਂ ਦੋਨੋਂ ਹੀ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ), ਸਲਾਨਾ ਤਨਖਾਹ  2.5 +1 ਲੱਖ ਤੋਂ  3.25 +1 ਲੱਖ ਰੁਪਏ ਤੱਕ ਇਨ੍ਹਾਂ ਅਸਾਮੀਆਂ ਲਈ ਉਮਰ ਹੱਦ 21 ਤੋਂ 45 ਸਾਲ  ਹੈ। ਉਨ੍ਹਾਂ ਕਿਹਾ ਕਿ ਉਮੀਦਵਾਰ ਆਪਣੇ ਨਾਲ ਆਪਣਾ ਬਾਇਉਡਾਟਾ, ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਲੈ ਕੇ ਮਿਤੀ 14-07-2023 ਨੂੰ ਸਵੇਰੇ  9 ਵੱਜੇ ਤੋਂ ਦੁਪਿਹਰ 01  ਵਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤਰਨ ਤਾਰਨ, ਵਿਖੇ ਇੰਟਰਵਿਉ ਲਈ ਪਹੁੰਚ ਸਕਦੇ ਹਨ। ਜਿਲਾ ਰੋਜਗਾਰ ਅਧਿਕਾਰੀ ਵੱਲੋ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਲੇਸਪੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।