ਵਾਤਾਵਰਣ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਾਉਣੇ ਅੱਜ ਦੇ ਸਮੇਂ ਦੀ ਵੱਡੀ ਲੋੜ : ਵਿਧਾਇਕ ਸ਼ੈਰੀ ਕਲਸੀ

  • ਬੂਟੇ ਲਗਾਉਣ ਦੀ ਮੁਹਿੰਮ ਵਿੱਚ ਹਰੇਕ ਨਾਗਰਿਕ ਦਾ ਸਹਿਯੋਗ ਜਰੂਰੀ

ਬਟਾਲਾ, 6 ਅਗਸਤ 2024 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਦੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਲਈ ਮੁਹਿੰਮ ਸ਼ੁਰੂ ਕਰਨ ਲਈ ਗਈ ਹੈ ਤਾਂ ਜੋ ਸਾਡਾ ਵਾਤਾਵਰਣ ਸਵੱਛ ਬਣ ਸਕੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਣ- ਮਹਾਂਉਤਸਵ ਮੌਕੇ ਨਗਰ ਨਿਗਮ ਬਟਾਲਾ ਵਿਖੇ ਬੂਟੇ ਲਗਾਉਣ ਸਮੇਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ। ਇਸ ਮੌਕੇ ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਡਾ ਸ਼ਾਇਰੀ ਭੰਡਾਰੀ ਵੀ ਮੌਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਅੱਗੇ ਕਿਹਾ ਕਿ ਜਿਸ ਤਰ੍ਹਾਂ ਮੌਸਮ ਵਿੱਚ ਤਬਦੀਲੀਆਂ ਆ ਰਹੀਆਂ ਹਨ ਉਹ ਤੇਜੀ ਨਾਲ ਕੀਤੀ ਗਈ ਦਰੱਖਤਾਂ ਦੀ ਕਟਾਈ ਕਾਰਨ ਹੀ ਹਨ,  ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਮੌਸਮ ਵਿੱਚ ਸਮਾਨਤਾ ਲਿਆਉਣ ਵਾਸਤੇ ਵੱਧ ਤੋਂ ਵੱਧ ਬੂਟੇ ਲਗਾਈਏ ਅਤੇ ਉਨਾਂ ਦੀ ਸੰਭਾਲ ਵੀ ਕਰੀਏ। ਉਨਾਂ ਕਿਹਾ ਕਿ ਕੇਵਲ ਬੂਟੇ ਲਗਾਉਣ ਨਾਲ ਹੀ ਸਾਡੀ ਜਿੰਮੇਵਾਰੀ ਪੂਰੀ ਨਹੀਂ ਹੁੰਦੀ ਸਗੋਂ ਬੂਟੇ ਲਗਾ ਕੇ ਉਹਨਾਂ ਦੀ ਸਾਂਭ ਸੰਭਾਲ ਕਰਨਾ ਵੀ ਸਾਡੀ ਹੀ ਜਿੰਮੇਵਾਰੀ ਬਣਦੀ ਹੈ ਤਾਂ ਜੋ ਇਹ ਬੂਟੇ ਵੱਡੇ ਹੋ ਕੇ ਦਰਖਤਾਂ ਦਾ ਰੂਪ ਧਾਰ ਸਕਣ ਅਤੇ ਸਾਡੇ ਵਾਤਾਵਰਣ ਨੂੰ ਹਰਿਆ ਭਰਿਆ ਬਣਾਈ ਰੱਖਣ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬੂਟੇ ਲਗਾਉਣ ਦੀ ਮੁਹਿਮ ਵਿੱਚ ਸਾਰੇ ਵਰਗਾਂ ਦੇ ਲੋਕਾਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ, ਕਿਉਂਕਿ ਬੂਟੇ ਲਗਾ ਕੇ ਹੀ ਅਸੀਂ ਆਪਣੇ ਵਾਤਾਵਰਣ ਨੂੰ ਬਚਾ ਸਕਦੇ ਹਾਂ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਹੋਰ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਉਨ੍ਹਾਂ ਦੀ ਸੰਭਾਲ ਦੀ ਮੁਹਿੰਮ ਵਿੱਚ ਸਹਿਯੋਗ ਦੇਣ ਦਾ ਸੱਦਾ ਵੀ ਦਿੱਤਾ। ਇਸ ਮੌਕੇ ਚੇਅਰਮੈਨ ਨਰੇਸ਼ ਗੋਇਲ, ਪਿਰਥੀਪਾਲ ਸਿੰਘ ਬਟਾਲਾ, ਡੀਐਸਪੀ ਆਜ਼ਾਦ ਦਵਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪਰਧਾਨ ਸਵਰਨਕਾਰ ਸੰਘ ਪੰਜਾਬ ਯਸ਼ਪਾਲ ਚੌਹਾਨ, ਗੁਰਪ੍ਰੀਤ ਸਿੰਘ ਰਾਜੂ, ਪਿ੍ੰਸੀਪਲ ਬਲਦੇਵ ਰਾਜ, ਬੰਟੀ ਟਰੈਂਡਜ ਵਾਲੇ, ਰਜਿੰਦਰ ਜੰਬਾ, ਟੋਨੀ ਗਿੱਲ, ਰਾਜੀਵ ਵਿੱਗ,ਰਾਜਦੀਪ ਸਿੰਘ, ਜਗਤਾਰ ਸਿੰਘ, ਅਵਤਾਰ ਸਿੰਘ ਗਿੱਲ, ਨਰਿੰਦਰ ਸਿੰਘ, ਪਿਰੰਸ ਰੰਧਾਵਾ, ਮਲਕੀਤ ਸਿੰਘ ਗਗਨ ਬਟਾਲਾ, ਮਾਣਿਕ ਮਹਿਤਾ ਅਤੇ ਦਵਿੰਦਰ ਸਿੰਘ ਆਦਿ ਮੋਜੂਦ ਸਨ।