ਵਿਧਾਇਕ ਕਲਸੀ ਦੀ ਮੋਜੂਦਗੀ ਵਿੱਚ ਹਰਜੀਤ ਸਿੰਘ ਪੱਡਾ ਨੇ ਦੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬਟਾਲਾ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਬਟਾਲਾ, 24 ਜੁਲਾਈ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਦੀ ਮੌਜੂਦਗੀ ਵਿੱਚ ਹਰਜੀਤ ਸਿੰਘ ਪੱਡਾ ਨੇ “ਦੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬਟਾਲਾ” ਦਾ ਚੇਅਰਮੈਨ ਦਾ ਅਹੁਦਾ ਸੰਭਾਲਿਆ। ਇਸ ਮੌਕੇ ਨਰੇਸ਼ ਗੋਇਲ ਚੇਅਰਮੈਨ ਇਮਪਰੂਵਮੈਂਟ ਟਰੱਸਟ, ਬਟਾਲਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰਾਂ ਮੋਜੂਦ ਸਨ। ਇਸ ਮੌਕੇ ਹਲਕਾ ਵਿਧਾਇਕ ਸ਼ੈਰੀ ਕਲਸੀ ਨੇ ਹਰਜੀਤ ਸਿੰਘ ਪੱਡਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ ਲਿਆ ਗਿਆ ਫੈਸਲਾ ਬਹੁਤ ਸਲਾਘਾਯੋਗ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਆਮ ਲੋਕਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ। ਇਸ ਮੌਕੇ ਹਰਜੀਤ ਸਿੰਘ ਪੱਡਾ ਨੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਆਪ ਪਾਰਟੀ ਦੀ ਸਮੁੱਚੀ ਹਾਈਕਮਾਂਡ  ਦਾ ਧੰਨਵਾਦ ਕਰਦਿਆ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।