ਪ੍ਰਾਈਵੇਟ ਗੱਡੀਆਂ ਜਿਨਾਂ ਦਾ ਰੰਗ, ਚਿੰਨ, ਸ਼ਕਲ ਅਤੇ ਡਿਜ਼ਾਇਨ ਸੈਨਾ ਦੀਆਂ ਮੋਟਰ ਗੱਡੀਆਂ ਨਾਲ ਮਿਲਦੇ ਜੁਲਦੇ ਹਨ, ਉਨਾਂ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 1 ਨਵੰਬਰ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਵਿੱਚ ਐਸੀਆਂ ਪ੍ਰਾਈਵੇਟ ਗੱਡੀਆਂ ਜਿਨਾਂ ਦਾ ਰੰਗ, ਚਿੰਨ, ਸ਼ਕਲ ਅਤੇ ਡਿਜ਼ਾਇਨ ਸੈਨਾ ਦੀਆਂ ਮੋਟਰ ਗੱਡੀਆਂ ਨਾਲ ਮਿਲਦੇ ਜੁਲਦੇ ਹੋਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 2 ਨਵੰਬਰ 2023 ਤੋਂ 31 ਦਸੰਬਰ 2023 ਤੱਕ ਲਾਗੂ ਰਹਿਣਗੇ।  ਵਿਸ਼ੇ ਦੀ ਗੰਭੀਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇਕਤਰਫ਼ਾ ਪਾਸ ਕੀਤਾ ਗਿਆ ਹੈ।

ਸ਼ੋਰ ਪ੍ਰਦੂਸ਼ਨ ਪੈਦਾ ਕਰਨ ਵਾਲੇ ਯੰਤਰ ਚਲਾਉਣ ’ਤੇ ਪਾਬੰਦੀ ਲਗਾਈ
ਗੁਰਦਾਸਪੁਰ, 1 ਨਵੰਬਰ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ (ਸਿਵਲ ਰਿਟ ਪਟੀਸ਼ਨ ਨੰਬਰ 72 ਇਨ ਰੈਫਰੇਂਸ ਨੋਟਿਸ ਪਲਿਊਸ਼ਨ ਵਿਦ ਅਪੀਲ ਨੰਬਰ 3735 ਆਫ 2005 ਅਰਾਈਜਿੰਗ ਆਊਟ ਐੱਸ.ਪੀ.ਐੱਲ. ਨੰਬਰ 2185/2003) ਵਿੱਚ ਪਾਸ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਵਿੱਚ ਜਾਬਤਾ ਫ਼ੌਜਦਾਰੀ 1973 (1974 ਦਾ ਐਕਟ ਨੰਬਰ 2 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਦੀਆਂ ਸੀਮਾਵਾਂ ਅੰਦਰ ਉੱਚੀ ਅਵਾਜ਼ ਵਿੱਚ ਚਲਾਏ ਜਾਂਦੇ ਮਿਊਜਿਕ, ਧਮਾਕਾ ਕਰਨ ਵਾਲੇ ਪਦਾਰਥਾਂ, ਗੱਡੀਆਂ ਦੇ ਪ੍ਰੈਸ਼ਰ ਹਾਰਨਾਂ ਅਤੇ ਸ਼ੋਰ ਪ੍ਰਦੂਸ਼ਨ ਪੈਦਾ ਕਰਨ ਵਾਲੇ ਯੰਤਰ ਚਲਾਉਣ ’ਤੇ ਪਾਬੰਦੀ ਲਗਾਈ ਹੈ। ਇਹ ਹੁਕਮ 2 ਨਵੰਬਰ 2023 ਤੋਂ 31 ਦਸੰਬਰ 2023 ਤੱਕ ਲਾਗੂ ਰਹਿਣਗੇ।   

ਜ਼ਿਲਾ ਗੁਰਦਾਸਪੁਰ ਵਿੱਚ ਅੰਬ ਦੇ ਦਰਖੱਤਾਂ ਦੀ ਕਟਾਈ ’ਤੇ ਰੋਕ ਲਗਾਈ
ਗੁਰਦਾਸਪੁਰ, 1 ਨਵੰਬਰ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫ਼ੌਜਦਾਰੀ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਦੀ ਹਦੂਦ ਅੰਦਰ ਹਰੇ ਅੰਬ ਦੇ ਬਹੁਤ ਹੀ ਮਹੱਤਵਪੂਰਨ ਦਰਖੱਤਾਂ ਦੀ ਕਟਾਈ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਜੇਕਰ ਉਕਤ ਦਰਖੱਤਾਂ ਨੂੰ ਵਿਸ਼ੇਸ਼ ਹਾਲਤ ਵਿੱਚ ਕੱਟਣਾ ਜਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਵੀ ਪ੍ਰੀਕਿ੍ਰਆ ਅਪਣਾਈ ਜਾਵੇਗੀ ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫ਼ਾ 4 ਅਤੇ 5 ਅਧੀਨ ਬੰਦ ਰਕਬੇ ਵਿੱਚ ਪ੍ਰਮਿਟ ਦੇਣ ਲਈ ਅਪਣਾਈ ਜਾਂਦੀ ਹੈ। ਇਹ ਹੁਕਮ 2 ਨਵੰਬਰ 2023 ਤੋਂ 31 ਦਸੰਬਰ 2023 ਤੱਕ ਲਾਗੂ ਰਹਿਣਗੇ।   

ਬਿਨਾਂ ਥਾਣੇ ਇਤਲਾਹ ਕੀਤੇ ਨਵੇਂ ਕਿਰਾਏਦਾਰ ਨਾ ਰੱਖੇ ਜਾਣ
ਗੁਰਦਾਸਪੁਰ, 1 ਨਵੰਬਰ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਦੀ ਹਦੂਦ ਵਿੱਚ ਵੱਸਦੇ ਸਮੁੱਚੇ ਮਾਲਕਾਂ ਨੂੰ ਹੁਕਮ ਕੀਤਾ ਹੈ ਕਿ ਬਿਨਾਂ ਸਬੰਧਤ ਥਾਣਿਆਂ ਵਿੱਚ ਇਤਲਾਹ ਕੀਤੇ ਨਵੇਂ ਕਿਰਾਏਦਾਰ ਨਾ ਰੱਖਣ। ਇਹ ਹੁਕਮ 2 ਨਵੰਬਰ 2023 ਤੋਂ 31 ਦਸੰਬਰ 2023 ਤੱਕ ਲਾਗੂ ਰਹਿਣਗੇ।   


ਘੜੂਕਿਆਂ ਦੀ ਸਵਾਰੀ ਅਤੇ ਸਕੂਲੀ ਬੱਚਿਆਂ ਨੂੰ ਘੜੂਕਿਆਂ ’ਤੇ ਲਿਆਉਣ-ਲਿਜਾਣ ’ਤੇ ਪਾਬੰਦੀ ਲਗਾਈ
ਗੁਰਦਾਸਪੁਰ, 1 ਨਵੰਬਰ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਵਿੱਚ ਘੜੂਕਿਆਂ ਦੀ ਸਵਾਰੀ ਅਤੇ ਘੜੂਕਿਆਂ ’ਤੇ ਸਕੂਲੀ ਬੱਚਿਆਂ ਨੂੰ ਲਿਆਉਣ-ਲਿਜਾਣ ’ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਇਹ ਵੀ ਹੁਕਮ ਪਾਸ ਕੀਤੇ ਹਨ ਜ਼ਿਲਾ ਗੁਰਦਾਸਪੁਰ ਦੇ ਸਮੂਹ ਸਕੂਲਾਂ ਦੇ ਪਿ੍ਰੰਸੀਪਲ/ਪ੍ਰਬੰਧਕ ਇਹ ਯਕੀਨੀ ਬਣਾਉਣ ਕਿ ਸਕੂਲੀ ਬੱਚਿਆਂ ਨੂੰ ਸਕੂਲਾਂ ਵਿੱਚ ਲਿਆਉਣ-ਲਿਜਾਣ ਲਈ ਆਵਾਜਾਈ ਦਾ ਸਾਧਨ ਉਚਿਤ ਹੋਵੇ। ਅਜਿਹਾ ਨਾ ਹੋਣ ਦੀ ਸੂਰਤ ਵਿੱਚ ਕਿਸੇ ਕਿਸਮ ਦੀ ਵੀ ਦੁਰਘਟਨਾ ਹੋਣ ਦੀ ਸੂਰਤ ਵਿਚ ਸਕੂਲ ਦਾ ਪਿ੍ਰੰਸੀਪਲ ਅਤੇ ਪ੍ਰਬੰਧਕ ਨਿੱਜੀ ਤੌਰ ’ਤੇ ਜ਼ਿੰਮੇਵਾਰ ਹੋਣਗੇ। ਮਾਮਲੇ ਦੀ ਗੰਭੀਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇਕਤਰਫਾ ਪਾਸ ਕੀਤਾ ਜਾਂਦਾ ਹੈ ਅਤੇ ਜ਼ਿਲਾ ਗੁਰਦਾਸਪੁਰ ਦੀ ਸਮੂਹ ਜਨਤਾ ਅਤੇ ਸਮੂਹ ਸਕੂਲ ਪਿ੍ਰੰਸੀਪਲ/ਪ੍ਰਬੰਧਕ/ਅਧਿਕਾਰੀਆਂ/ਕਰਮਚਾਰੀਆਂ ਨੂੰ ਸੰਬੋਧਨ ਕੀਤਾ ਜਾਂਦਾ ਹੈ।  ਇਹ ਹੁਕਮ 2 ਨਵੰਬਰ 2023 ਤੋਂ 31 ਦਸੰਬਰ 2023 ਤੱਕ ਲਾਗੂ ਰਹਿਣਗੇ।   

ਜ਼ਿਲਾ ਗੁਰਦਾਸਪੁਰ ਵਿੱਚ ਨਰੋਈ ਸਿਹਤ ਵਾਲੇ ਬਾਲਗ ਦੇਣਗੇ ਠੀਕਰੀ ਪਹਿਰੇ ਦੀ ਡਿਊਟੀ
ਜ਼ਿਲੇ ਵਿੱਚ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ-ਮਾਲ ਲਈ ਢੁਕਵੇਂ ਕਦਮ ਉਠਾਉਣ ਦੀ ਜਰੂਰਤ ਨੂੰ ਦੇਖਦੇ ਹੋਏ ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਪੰਜਾਬ ਵਿਲੇਜ ਤੇ ਸਮਾਲ ਟਾਊਨਜ਼ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀਆਂ ਦੀ ਡਿਊਟੀ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਹਰ ਰੋਜ਼ ਸ਼ਾਮ 08:00 ਵਜੇ ਤੋਂ ਲੈ ਕੇ ਸਵੇਰੇ 05:00 ਵਜੇ ਤੱਕ ਗਸ਼ਤ ਠੀਕਰੀ ਪਹਿਰਾ/ਰਾਖੀ ਲਈ ਲਗਾਈ ਜਾਂਦੀ ਹੈ। ਇਹ ਵੀ ਹੁਕਮ ਜਾਰੀ ਕੀਤਾ ਗਿਆ ਹੈ ਕਿ ਜ਼ਿਲੇ ਦੇ ਹਰ ਨਗਰ ਕੌਂਸਲ, ਨਗਰ ਪੰਚਾਇਤ ਅਤੇ ਪਿੰਡਾਂ ਦੀਆਂ ਪੰਚਾਇਤਾਂ ਉਕਤ ਐਕਟ ਦੀ ਧਾਰਾ 4 (1) ਦੀ ਪੂਰੀ ਤਰਜਮਾਨੀ ਕਰਦਿਆਂ ਆਪਣੇ ਕਾਰਜ ਖੇਤਰ ਅੰਦਰ ਡਿਊਟੀ ਕਰਵਾਉਣਗੀਆਂ। ਡਿਊਟੀ ਦੇਣ ਵਾਲੇ ਵਿਅਕਤੀ ਦੀ ਅਗਾਊਂ ਸੂਚਨਾ ਸਬੰਧਤ ਮੁੱਖ ਥਾਣਾ ਅਫ਼ਸਰ ਅਤੇ ਵਧੀਕ ਜ਼ਿਲਾ ਮੈਜਿਸਟਰੇਟ ਦਫ਼ਤਰ ਗੁਰਦਾਸਪੁਰ ਨੂੰ ਦੇਣੀ ਜਰੂਰੀ ਹੋਵੇਗੀ। ਇਹ ਹੁਕਮ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਇਕ ਤਰਫ਼ਾ ਪਾਸ ਕੀਤਾ ਗਿਆ ਹੈ ਅਤੇ ਆਮ ਲੋਕਾਂ ਦੇ ਨਾਮ ਜਾਰੀ ਕੀਤਾ ਗਿਆ ਹੈ। ਪਾਬੰਦੀ ਦੇ ਇਹ ਹੁਕਮ 2 ਨਵੰਬਰ 2023 ਤੋਂ 31 ਦਸੰਬਰ 2023 ਤੱਕ ਲਾਗੂ ਰਹਿਣਗੇ।