ਬਟਾਲਾ ਸ਼ਹਿਰ ਵਿੱਚ ਵੱਖ-ਵੱਖ ਥਾਵਾਂ 'ਤੇ ਲੋਕਾਂ ਦੀ ਸਹੂਲਤ ਲਈ ਪਬਲਿਕ ਬਾਥਰੂਮ ਬਣਾਏ

  • ਬਟਾਲਾ ਸ਼ਹਿਰ ਨੂੰ ਸਾਫ਼-ਸੁੱਥਰਾ 'ਤੇ ਖੂਬਸੂਰਤ ਬਣਾਉਣ ਲਈ ਵਚਨਬੱਧ-ਸ਼ੈਰੀ ਕਲਸੀ

ਬਟਾਲਾ, 10 ਸਤੰਬਰ 2024 : ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕਰਵਾਏ ਦਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੁਰਾਣੀ ਮਾਲ ਮੰਡੀ, ਸਿਵਲ ਹਸਪਤਾਲ ਦੇ ਨੇੜੇ ਜਲੰਧਰ ਰੋਡ 'ਤੇ ਅਤੇ ਸ਼ਹਿਰ ਦੇ ਅੰਦਰੂਨੀ ਹਿੱਸੇ ਵਿੱਚ ਬਣਾਏ ਗਏ ਬਾਥਰੂਮ ਲੋਕਾਂ ਨੂੰ ਸਮਰਪਿਤ ਕੀਤੇ ਗਏ।ਇਸ ਮੌਕੇ ਡਾ ਸ਼ਾਇਰੀ ਭੰਡਾਰੀ,ਐੱਸ.ਡੀ.ਐਮ-ਕਮ-ਕਮਿਸ਼ਨਰ ਬਟਾਲਾ , ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ,ਚੇਅਰਮੈਨ ਨਰੇਸ਼ ਗੋਇਲ, ਚੇਅਰਮੈਨ ਰਾਜੀਵ ਸ਼ਰਮਾ, ਮਨਦੀਪ ਸਿੰਘ ਗਿੱਲ, ਚੰਨਣ ਸਿੰਘ ਖਾਲਸਾ,ਗਗਨ ਬਟਾਲਾ, ਨਿੱਕੂ ਹੰਸਪਾਲ ਤੇ ਮਾਣਿਕ ਮਹਿਤਾ ਸਮੇਤ ਸ਼ਹਿਰ ਦੀਆਂ ਵੱਖ ਵੱਖ ਸ਼ਖਸੀਅਤਾਂ ਮੌਜੂਦ ਸਨ। ਗੱਲਬਾਤ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਹ ਕਦਮ ਲੋਕਾਂ ਦੀ ਸਹੂਲਤ ਅਤੇ ਸਫਾਈ ਵੱਲ ਇਕ ਅਹਿਮ ਉਪਰਾਲਾ ਹੈ, ਜੋ ਸਥਾਨਕ ਵਾਸੀਆਂ ਲਈ ਬਹੁਤ ਲਾਭਕਾਰੀ ਸਾਬਤ ਹੋਵੇਗਾ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਸਾਫ ਸੁਥਰਾ ਰੱਖਣਾ ਸਾਡੀ ਸਾਰਿਆਂ ਦੀ ਜਿੰਮੇਵਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ  ਸ਼ਹਿਰ ਵਾਸੀਆਂ ਦੀ ਸਹੂਲਤ ਅਤੇ ਬਟਾਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਵਿਕਾਸ ਕੰਮ ਨਿਰੰਤਰ ਜਾਰੀ ਰਹਿਣਗੇ।