ਪੰਜਾਬ ਸਰਕਾਰ ਨੇ ਸਿਹਤਮੰਦ ਪੰਜਾਬ ਵੱਲ ਇਤਿਹਾਸਕ ਤੇ ਕ੍ਰਾਂਤੀਕਾਰੀ ਕਦਮ ਚੁੱਕਿਆ -ਵਿਧਾਇਕ ਸ਼ੈਰੀ ਕਲਸੀ

  • ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਪਟਿਆਲਾ ਵਿਖੇ ਸਿਹਤਮੰਦ ਪੰਜਾਬ ਸਬੰਧੀ ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਾਫਲਾ ਪਹੁੰਚਿਆ

ਬਟਾਲਾ, 2 ਅਕਤੂਬਰ : ਪਟਿਆਲਾ ਵਿਖੇ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਿਹਤਮੰਦ ਪੰਜਾਬ ਲਈ ਇੱਕ ਕ੍ਰਾਂਤੀਕਾਰੀ ਤੇ ਇਤਿਹਾਸਕ ਕਦਮ ਚੁੱਕਿਆ ਹੈ ਅਤੇ ਅੱਜ ਪਟਿਆਲਾ ਦੇ ਮਾਤਾ ਕੌਸ਼ਲਿਆ ਸਰਕਾਰੀ ਹਸਪਤਾਲ ਤੋਂ ਇਸ ਦੀ ਸ਼ੁਰੂਆਤ ਕੀਤੀ ਗਈ ਹੈ। ਪੰਜਾਬ ਦੇ ਹਰ ਸ਼ਹਿਰ ਵਿੱਚ ਅਜਿਹਾ ਹਸਪਤਾਲ ਸਥਾਪਿਤ ਕੀਤਾ ਜਾ ਰਿਹਾ ਹੈ, ਜਿਸ ਤੇ 550 ਕਰੋੜ ਰੁਪਏ ਖਰਚੇ ਜਾਣਗੇ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਹਤਮੰਦ ਪੰਜਾਬ ਵੱਲ ਇਤਿਹਾਸਕ ਤੇ ਕ੍ਰਾਂਤੀ ਵਾਲਾ ਕਦਮ ਚੁੱਕਿਆ ਹੈ, ਜੋ ਸਿਹਤ ਖੇਤਰ ਵਿੱਚ ਮੀਲ ਪੱਥਰ ਸਾਬਤ ਹੋਵੇਗਾ। ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਅੱਜ ਪਟਿਆਲਾ ਵਿਖੇ ਹੋਈ ਸਿਹਤਮੰਦ ਪੰਜਾਬ ਰੈਲੀ ਲਈ ਵਿਧਾਨ ਸਭਾ ਹਲਕਾ ਬਟਾਲਾ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਵਾਲੰਟੀਅਰ ਦਾ ਕਾਫਲਾ ਪਹੁੰਚਿਆ। 
ਇਸ ਮੋਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਸਿਹਤ, ਸਿੱਖਿਆ ਤੇ ਵੱਖ ਵੱਖ ਖੇਤਰਾਂ ਵਿੱਚ ਇਤਿਹਾਸਕ ਫੈਸਲੇ ਲਏ ਗਏ ਹਨ। ਉਨ੍ਹਾਂ ਬਟਾਲਾ ਵਿਧਾਨ ਸਭਾ ਹਲਕੇ ਤੋਂ ਪਹੁੰਚੇ ਵਲੰਟੀਅਰਾਂ, ਵਰਕਰਾਂ ਤੇ ਆਗੂਆਂ ਦਾ ਧੰਨਵਾਦ ਕੀਤਾ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ,ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਲੋਕ ਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਅੰਦਰ  600 ਯੂਨੀਟ ਬਿਜਲੀ ਮੁਆਫ ਕੀਤੀ ਗਈ ਹੈ ਅਤੇ 90 ਫੀਸਦ ਲੋਕਾਂ ਦੇ ਬਿੱਲ ਜੀਰੋ ਆ ਰਹੇ ਹਨ। ਕਰੀਬ 650 ਤੋਂ ਵੱਧ ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ।ਕਿਸਾਨਾਂ ਦੀ ਫਸਲਾਂ ਦੀ ਖਰਾਬੇ ਦਾ ਮੁਆਵਜ਼ਾ ਵੰਡਿਆ ਗਿਆ ਹੈ। 1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਸ਼ਹੀਦਾਂ ਦੇ ਪਰਿਵਾਰ ਨੂੰ ਦਿੱਤੀ ਜਾ ਰਹੀ ਹੈ।ਹੁਣ ਤੱਕ ਕਰੀਬ 37000 ਸਰਕਾਰੀ ਨੌਕਰੀਆਂ  ਪਾਰਦਰਸ਼ੀ ਅਤੇ ਮੈਰਿਟ ਦੇ ਆਧਾਰ ਤੇ ਮੁਹੱਈਆ ਕਰਵਾਈਆਂ ਗਈਆਂ। ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਇਆ ਗਿਆ ਹੈ। ਕਿਸਾਨਾਂ ਦੇ ਝੋਨੇ ਦੀ ਫਸਲ ਦੇ ਸੁਚਾਰੂ ਢੰਗ ਨਾਲ ਮੰਡੀਆਂ ਵਿੱਚ ਪਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਫਸਲ ਦੀ ਖਰੀਦ ਦੇ ਨਾਲ ਫਸਲ ਦੀ ਅਦਾਇਗੀ ਨਿਸ਼ਚਿਤ ਸਮੇਂ ਅੰਦਰ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ ਅਤੇ ਹੋਰ ਵੱਖ ਵੱਖ ਲੋਕ ਹਿੱਤ ਵਿੱਚ ਫੈਸਲੇ ਲਏ ਹਨ ਅਤੇ ਲੋਕਾਂ ਨਾਲ ਕੀਤੀਆਂ ਗਰੰਟੀਆ ਪੂਰੀਆਂ ਕੀਤੀਆਂ ਜਾ ਰਹੀਆਂ ਹਨ।