ਪੰਜਾਬ ਸਰਕਾਰ ਵੱਲੋਂ ਸੀ-ਪਾਈਟ ਕੇਂਦਰ ਡੇਰਾ ਬਾਬਾ ਨਾਨਕ ਵਿਖੇ ਆਰਮੀ ਭਰਤੀ ਲਈ ਮੁਫ਼ਤ ਸਿਖਲਾਈ ਸ਼ੁਰੂ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 5 ਜੂਨ : ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵੱਲੋਂ ਆਰਮੀ ਵਿੱਚ ਅਗਨੀਵੀਰ ਦੀ ਭਰਤੀ ਲਈ ਜ਼ਿਲ੍ਹਾ ਗੁਰਦਾਸਪੁਰ, ਪਠਾਨਕੋਟ ਅਤੇ ਅੰਮ੍ਰਿਤਸਰ ਦੇ ਯੁਵਕਾਂ ਲਈ ਕੈਂਪ ਵਿੱਚ ਦਾਖਲਾ ਸ਼ੁਰੂ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ 2024-2025 ਲਈ ਆਰਮੀ ਵਿੱਚ ਅਗਨੀਵੀਰ ਦੀ ਲਿਖਤੀ ਪ੍ਰੀਖਿਆ ਹੋ ਚੁੱਕੀ ਹੈ, ਜਿਸ ਦਾ ਰਿਜ਼ਲਟ ਆਰਮੀ ਵੱਲੋਂ ਐਲਾਨਿਆ ਜਾ ਚੁੱਕਾ ਹੈ। ਜੋ ਯੁਵਕ ਸ਼ੋਰਟਲਿਸਟਿਡ ਹਨ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਸਰੀਰਕ ਸਿਖਲਾਈ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ( ਗੁਰਦਾਸਪੁਰ ) ਵਿਖੇ ਮੁਫ਼ਤ ਦਿੱਤੀ ਜਾ ਰਹੀ ਹੈ। ਸਿਖਲਾਈ ਦੌਰਾਨ ਯੁਵਕਾਂ ਨੂੰ ਮੁਫ਼ਤ ਰਿਹਾਇਸ਼ ਅਤੇ ਖਾਣਾ ਮੁਹੱਈਆ ਕਰਵਾਇਆ ਜਾਵੇਗਾ । ਚਾਹਵਾਨ ਯੁਵਕ ਆਪਣੇ ਸਾਰੇ ਅਸਲ ਸਰਟੀਫਿਕੇਟ ਤੇ ਉਨ੍ਹਾਂ ਦੀਆਂ 2-2 ਫ਼ੋਟੋ ਕਾਪੀਆਂ ਅਤੇ 4 ਪਾਸਪੋਰਟ ਸਾਈਜ਼ ਫ਼ੋਟੋਆਂ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਸੀ-ਪਾਈਟ ਡੇਰਾ ਬਾਬਾ ਨਾਨਕ ਦੇ ਸੰਪਰਕ ਨੰਬਰਾਂ 62830-31125, 94674-56808, 94174-20125 ਉੱਪਰ ਰਾਬਤਾ ਕੀਤਾ ਜਾ ਸਕਦਾ ਹੈ।