ਪੰਜਾਬ ਸਰਕਾਰ ਨੇ ਸਿੱਖਿਆ ਕ੍ਰਾਂਤੀ ਵੱਲ ਇੱਕ ਹੋਰ ਇਤਿਹਾਸਕ ਕਦਮ ਚੁੱਕਿਆ : ਵਿਧਾਇਕ ਸ਼ੈਰੀ ਕਲਸੀ

  • ਸਿੱਖਿਆ ਕਰਾਂਤੀ ਰੈਲੀ ਵਿੱਚ ਹੋਇਆ ਰਿਕਾਰਡ ਤੋੜ ਇਕੱਠ

ਬਟਾਲਾ, 13 ਸਤੰਬਰ : ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੰਜਾਬ ਦੇ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ, ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੀਤਾ ਗਿਆ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਵੱਲ ਇੱਕ ਹੋਰ ਇਤਿਹਾਸਕ ਕਦਮ ਚੁੱਕਿਆ ਗਿਆ ਹੈ, ਜੋ ਸਿੱਖਿਆ ਖੇਤਰ ਵਿੱਚ ਮੀਲ ਪੱਥਰ ਸਾਬਤ ਹੋਵੇਗਾ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਅੱਜ ਸ੍ਰੀ ਅੰਮਿ੍ਤਸਰ ਵਿਖੇ ਹੋਈ ਸਿੱਖਿਆ ਕਰਾਂਤੀ ਰੈਲੀ ਵਿੱਚ ਵਿਧਾਨ ਸਭਾ ਹਲਕਾ ਬਟਾਲਾ ਤੋਂ 40 ਬੱਸਾਂ ਅਕੇ 150 ਕਾਰਾਂ ਦਾ ਕਾਫਲਾ ਗਿਆ ਸੀ ਅਤੇ ਆਪਣੇ ਮਹਿਬੂਬ ਨੇਤਾਵਾਂ ਦੇ ਪੰਜਾਬ ਦੀ ਤਰੱਕੀ ਤੇ ਖੁਸਹਾਲੀ ਲਈ ਵਿਚਾਰ ਸੁਣੇ।  ਬਟਾਲਾ ਤੋ ਕਾਫਲਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਧਰਮਪਤਨੀ ਸ੍ਰੀਮਤੀ ਰਾਜਬੀਰ ਕੋਰ ਕਲਸੀ ਅਤੇ ਅੰਮ੍ਰਿਤ ਕਲਸੀ ਦੀ ਅਗਵਾਈ ਹੇਠ ਸ੍ਰੀ ਅੰਮਿ੍ਤਸਰ ਲਈ ਰਵਾਨਾ ਹੋਇਆ।  ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਸਿੱਖਿਆ, ਸਿਹਤ ਤੇ ਵੱਖ ਵੱਖ ਖੇਤਰਾਂ ਵਿੱਚ ਇਤਿਹਾਸਕ ਫੈਸਲੇ ਲਏ ਗਏ ਹਨ। ਉਨ੍ਹਾਂ ਬਟਾਲਾ ਵਿਧਾਨ ਸਭਾ ਹਲਕੇ ਤੋਂ ਪਹੁੰਚੇ ਵਲੰਟੀਅਰਾਂ, ਵਰਕਰਾਂ ਤੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਹਲਕੇ ਦੇ ਚਹੁਮੁਖੀ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਤੇ ਹਲਕੇ ਨੂੰ ਸੂਬੇ ਦਾ ਵਿਕਾਸ ਪੱਖੋਂ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ।