- ਬੰਡਾਲਾ, ਠੱਠੀਆਂ ਅਤੇ ਨੰਦ ਸਿੰਘ ਵਾਲਾ ਤੋਂ ਸੈਂਕੜੇ ਲੋਕ ਆਪ ਵਿੱਚ ਹੋਏ ਸ਼ਾਮਿਲ
ਜੰਡਿਆਲਾ ਗੁਰੂ, 05 ਜੂਨ : ਸ੍ਰੀ ਹਰਭਜਨ ਸਿੰਘ ਈਟੀਓ ਪੀਡਬਲਿਊਡੀ ਮੰਤਰੀ ਪੰਜਾਬ ਸਰਕਾਰ ਨੇ ਹਲਕੇ ਦੇ ਵੱਡੇ ਪਿੰਡ ਬੰਡਾਲਾ ਵਿੱਚ ਵੱਡੀ ਗਿਣਤੀ ਲੋਕਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਦੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਮਹਿਜ਼ 14 ਦੇ ਮਹੀਨਿਆਂ ਕਾਰਜਕਾਲ ਦੌਰਾਨ ਲੋਕ ਹਿੱਤ ਵਿੱਚ ਵੱਡੇ ਇਤਿਹਾਸਕ ਫ਼ੈਸਲੇ ਲਏ ਹਨ। ਉਨ੍ਹਾਂ ਨੇ ਦੱਸਿਆ ਕਿ ਸੂਬੇ ਅੰਦਰ ਸਹਿਤ ਸਹੂਲਤਾਂ ਦੇਣ ਦੇ ਮੰਤਵ ਨਾਲ 500 ਤੋਂ ਜ਼ਿਆਦਾ ਆਮ ਆਦਮੀ ਕਲੀਨਿਕ ਖੋਲੇ ਗਏ ਹਨ,600 ਯੂਨਿਟ ਬਿਜਲੀ ਮਾਫੀ ,29 ਹਜ਼ਾਰ ਤੋਂ ਵੱਧ ਨੌਕਰੀਆਂ ਸਮੇਤ ਵੱਖ-ਵੱਖ ਵੱਡੇ ਲੋਕ ਪੱਖੀ ਫ਼ੈਸਲੇ ਲਏ ਗਏ ਹਨ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੀ ਗੱਲ ਕਰਦੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਅੰਦਰ ਲੋਕਾਂ ਨੂੰ ਆਵਾਜਾਈ ਦੀਆਂ ਬੇਹਤਰ ਸਹੂਲਤਾਂ ਦੇਣ ਦੇ ਮੰਤਵ ਨਾਲ ਨਵੀਆਂ ਸੜਕਾਂ ਦੀ ਉਸਾਰੀ ਅਤੇ ਨਵੀਨੀਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਬਰਸਾਤ ਤੋਂ ਪਹਿਲਾਂ ਇਸ ਨੂੰ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਇਸ ਮੌਕੇ ਪਿੰਡਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਇਨ੍ਹਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਵੀ ਦਿੱਤਾ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਗੇ ਕਿਹਾ ਕਿ ਝੋਨੇ ਦੀ ਬਿਜਾਈ ਸੀਜਨ ਦੌਰਾਨ ਕਿਸਾਨਾਂ ਨੂੰ ਬਿਜਲੀ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਇਸ ਸਬੰਧੀ ਸਰਕਾਰ ਵਲੋਂ ਪੁਖਤਾ ਪਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਚਹੁਪੱਖੀ ਵਿਕਾਸ ਕਾਰਜ ਕਰਨ ਲਈ ਸਰਕਾਰ ਦ੍ਰਿੜ ਹੈ। ਅੱਜ ਇਸ ਮੌਕੇ ਪਿੰਡ ਬੰਡਾਲਾ ਪੱਤੀ ਗੋਪੀ ਕੀ ਦੇ ਮੌਜੂਦਾ ਸਰਪੰਚ ਗੁਰਦਿਆਲ ਸਿੰਘ ਸਮੇਤ ਮੈਂਬਰ ਪੰਚਾਇਤ ਜਗੀਰ ਕੌਰ, ਸਤਨਾਮ ਸਿੰਘ, ਸਵਿੰਦਰ ਸਿੰਘ ਕਾਗਰਸ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ਦੇ ਪਰਿਵਾਰ ਵਿਚ ਸ਼ਾਮਿਲ ਹੋਏ। ਇਸੇ ਤਰ੍ਹਾਂ ਪਿੰਡ ਠੱਠੀਆਂ ਤੋਂ ਸਾਬਕਾ ਸਰਪੰਚ ਮੰਗਲ ਸਿੰਘ, ਸਾਬਕਾ ਮੈਂਬਰ ਪੰਚਾਇਤ ਪੁਨਣ ਸਿੰਘ, ਬਲਬੀਰ ਸਿੰਘ, ਪਰਮਿੰਦਰ ਸਿੰਘ, ਨੌਜਵਾਨ ਆਗੂ ਗੁਰਲਾਲ ਸਿੰਘ, ਗੁਰਨੇਕ ਸਿੰਘ ਅਤੇ ਪਿੰਡ ਨੰਦ ਵਾਲ਼ਾ ਦੇ ਮੈਂਬਰ ਪੰਚਾਇਤ ਲਖਵਿੰਦਰ ਸਿੰਘ ਅਕਾਲੀ ਦਲ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ਦੇ ਪਰਿਵਾਰ ਵਿਚ ਸ਼ਾਮਿਲ ਹੋਏ।ਉਨ੍ਹਾਂ ਸਾਰੇ ਲੋਕਾਂ ਨੂੰ ਪਾਰਟੀ ਵਿੱਚ ਮਾਣ ਸਨਮਾਨ ਮਿਲਣ ਦਾ ਭਰੋਸਾ ਦਿੰਦੇ ਸਾਰਿਆਂ ਨੂੰ ਹਲਕੇ ਦੇ ਵਿਕਾਸ ਵਿੱਚ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਸੂਬੇਦਾਰ ਛਨਾਕ ਸਿੰਘ, ਸਰਬਜੀਤ ਡਿੰਪੀ, ਦਿਲਬਾਗ ਸਿੰਘ, ਸੁਖਵਿੰਦਰ ਸਿੰਘ, ਸਤਿੰਦਰ ਸਿੰਘ ਹਾਜ਼ਿਰ ਸਨ ।