ਸਿੱਖਿਆ ਦੇ ਖੇਤਰ ਵਿਚ ਪੰਜਾਬ ਛੇਤੀ ਹੀ ਬਣੇਗਾ ਅੱਵਲ ਸੂਬਾ : ਚੇਅਰਮੈਨ ਬਲਬੀਰ ਸਿੰਘ ਪਨੂੰ

  • ਵਿਦਿਆਰਥੀਆਂ ਖਾਸ ਤੌਰ ਉਤੇ ਗਰੀਬ ਅਤੇ ਪੱਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਸਫਲ ਯਤਨ

ਫਤਿਹਗੜ੍ਹ ਚੂੜੀਆਂ, 15 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਬੁਲੰਦੀ ਉਤੇ ਪਹੁੰਚਣ ਲਈ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦਿੰਦੇ ਹੋਏ ਨੇ ਸੂਬੇ ਦਾ ਪਹਿਲਾਂ ‘ਸਕੂਲ ਆਫ ਐਮੀਨੈਂਸ’ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਨੇ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵਿਚ ਨਵੀਂ ਕ੍ਰਾਂਤੀ ਦਾ ਆਗਾਜ਼ ਹੋ ਚੁੱਕਾ ਹੈ ਅਤੇ ਇਹ ਸਕੂਲ ਯਕੀਨਨ ਤੌਰ ਉਤੇ ਮੀਲ ਪੱਥਰ ਸਾਬਤ ਹੋਣਗੇ। ਚੇਅਰਮੈਨ ਪਨੂੰ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੇ ਇਸ ਉਪਰਾਲੇ ਨਾਲ ਵਿਦਿਆਰਥੀਆਂ ਖਾਸ ਤੌਰ ਉਤੇ ਗਰੀਬ ਅਤੇ ਪੱਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਛੇਤੀ ਹੀ ਇਨ੍ਹਾਂ ਸਕੂਲਾਂ ਵਿੱਚੋਂ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀ ਹਰੇਕ ਖੇਤਰ ਵਿੱਚ ਵੱਡੀ ਪ੍ਰਾਪਤੀਆਂ ਕਰਨਗੇ ਅਤੇ ਸੂਬੇ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ ਅਤੇ ਗਰੀਬ ਵਿਦਿਆਰਥੀਆਂ ਦੀ ਭਲਾਈ ਅਜਿਹੇ ਹੋਰ ਸਕੂਲ ਖੋਲ੍ਹੇ ਜਾਣਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿਜ ਡੇਢ ਸਾਲ ਦੇ ਕਾਰਜਕਾਲ ਦੌਰਾਨ ਹਰੇਕ ਵਰਗ ਦੀ ਭਲਾਈ ਦੇ ਹਿੱਤ ਵਿੱਚ ਵੱਡੇ ਫੈਸਲੇ ਲਏ ਗਏ ਹਨ ਅਤੇ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਲੋਕਪੱਖੀ ਨੀਤੀਆਂ ਤਿਆਰ ਕੀਤੀਆਂ ਜਾ ਰਹੀਆਂ ਤਾਂ ਜੋ  ਉਨਾਂ ਦਾ ਜੀਵਨ ਪੱਧਰ ਹੋਰ ਉੱਚਾ ਚੁੱਕਿਆ ਜਾ ਸਕੇ।