ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਚਲਾਏ ਜਾ ਰਹੇ ਬਾਲ ਘਰਾਂ ਦੀ ਰਜਿਸਟਰੇਸ਼ਨ ਜੁਵੈਨਾਇਲ ਜਸਟਿਸ ਐਕਟ 2015 ਅਧੀਨ ਲਾਜ਼ਮੀ-ਡਿਪਟੀ ਕਮਿਸ਼ਨਰ

ਤਰਨ ਤਾਰਨ, 03 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਜਿਲ੍ਹਾ ਤਰਨ ਤਾਰਨ ਵਿੱਚ 0 ਤੋਂ 18 ਸਾਲ ਦੇ ਅਨਾਥ ਅਤੇ ਬੇਸਹਾਰਾ ਬੱਚਿਆਂ ਜਾਂ ਦਿਵਿਆਂਗ ਬੱਚਿਆਂ ਲਈ ਕੋਈ ਵੀ ਬਾਲ ਘਰ ਜੋ ਕਿ ਜੁਵੈਨਾਇਲ ਜਸਟਿਸ ਐਕਟ 2015 ਦੀ ਧਾਰਾ 41 (1) ਅਧੀਨ ਰਜਿਸਟਰਡ ਨਹੀਂ ਹੈ, ਉਸ ਬਾਲ ਘਰ ਦੇ ਮੁਖੀ `ਤੇ ਵਿਭਾਗ ਵਲੋਂ ਜੁਵੈਨਾਇਲ ਜਸਟਿਸ ਐਕਟ 2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ ਜਾਵੇਗੀ, ਜਿਸ ਵਿੱਚ 01 ਸਾਲ ਦੀ ਸਜਾ ਜਾਂ ਇੱਕ ਲੱਖ ਰੁਪਏ ਜੁਰਮਾਨਾ ਜਾਂ ਦੋਨੋਂ ਵੀ ਹੋ ਸਕਦੀ ਹੈ। ਉਹਨਾਂ ਕਿਹਾ ਕਿ ਭਾਰਤ ਸਰਕਾਰ ਵਲੋਂ ਬਣਾਏ ਗਏ ਜੁਵੈਨਾਇਲ ਜਸਟਿਸ ਐਕਟ 2015 ਅਨੁਸਾਰ ਅਜਿਹਾ ਕੋਈ ਵੀ ਬਾਲ ਘਰ ਜੋ ਕਿ ਕਿਸੀ ਸਰਕਾਰੀ  ਗੈਰ ਸਰਕਾਰੀ ਸੰਸਥਾ ਵੱਲੋਂ ਚਲਾਇਆ ਜਾ ਰਿਹਾ ਹੈ, ਜਿਸ ਵਿੱਚ 0 ਤੋਂ 18 ਸਾਲ ਦੇ ਅਨਾਥ ਅਤੇ ਬੇਸਹਾਰਾ ਬੱਚਿਆਂ ਜਾਂ ਦਿਵਿਆਂਗ ਬੱਚਿਆਂ ਦੇ ਰਹਿਣ ਅਤੇ ਖਾਣ-ਪੀਣ ਦੇਖਭਾਲ ਦੀ ਸੁਵਿਧਾ ਮੁਹੱਈਆ ਕਰਵਾਈ ਜਾਂਦੀ ਹੈ ਅਤੇ ਸਰਕਾਰ ਵਲੋਂ ਗ੍ਰਾਂਟ ਪ੍ਰਾਪਤ ਕਰਦੇ ਹਨ ਜਾਂ ਨਹੀ, ਉਨ੍ਹਾ ਦਾ ਜੁਵੈਨਾਇਲ ਜਸਟਿਸ ਐਕਟ 2015 ਦੀ ਧਾਰਾ 41(1) ਅਧੀਨ ਰਜਿਸਟਰਡ ਹੋਣਾ ਜਰੂਰੀ ਹੈ। ਉਹਨਾਂ ਦੱਸਿਆ ਕਿ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾ ਵਲੋਂ ਰਜਿਸਟਰੇਸ਼ਨ ਲਈ ਸਬੰਧਤ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਜੁਵੈਨਾਇਲ ਜਸਟਿਸ (ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ ), 2016 ਦੇ 27 ( 21 (2)  22 (2)) ਅਧੀਨ ਬੇਨਤੀ ਪੱਤਰ ਦਿੱਤਾ ਜਾਣਾ ਹੈ, ਜਿਸ ‘ਤੇ ਜਿਲ੍ਹਾ ਪੱਧਰੀ ਨਿਰੀਖਣ ਕਮੇਟੀ ਵਲੋਂ ਉਕਤ ਬਾਲ-ਘਰ ਦਾ ਨਿਰੀਖਣ ਕਰਨ ਉਪਰੰਤ ਰਾਜ ਸਰਕਾਰ ਨੂੰ ਡਿਪਟੀ ਕਮਿਸ਼ਨਰ ਦੀ ਸਿਫਾਰਿਸ਼ ਰਾਹੀ ਰਜਿਸਟਰੇਸ਼ਨ ਲਈ ਭੇਜਿਆ ਜਾਣਾ ਹੈ। ਉਕਤ ਸਮੇਂ ਦੌਰਾਨ 06 ਮਹੀਨੇ ਲਈ ਰਾਜ ਸਰਕਾਰ ਵਲੋਂ ਪ੍ਰੋਵਿਜਨਲ ਰਜਿਸਟਰੇਸ਼ਨ ਕੀਤੀ ਜਾਂਦੀ ਹੈ ਅਤੇ ਦਸਤਾਵੇਜ਼ਾਂ ਦੀ ਮੁਕੰਮਲ ਪੜਤਾਲ ਉਪਰੰਤ 5 ਸਾਲ ਲਈ ਪੱਕੇ ਤੌਰ ‘ਤੇ ਰਜਿਸਟਰੇਸ਼ਨ ਕੀਤੀ ਜਾਦੀ ਹੈ। ਇਸ ਸਬੰਧੀ ਸ਼੍ਰੀ ਰਾਜੇਸ਼ ਕੁਮਾਰ ਜਿਲ੍ਹਾ ਬਾਲ ਸੁਰੱਖਿਆ ਅਫਸਰ ਤਰਨ ਤਾਰਨ ਨੇ ਦੱਸਿਆ ਕਿ ਜਿਲ੍ਹਾ ਤਰਨ ਤਾਰਨ ਵਿੱਚ ਇਸ ਸਮੇ ਕੋਈ ਵੀ ਬਾਲ ਘਰ ਨਹੀ ਚਲ ਰਿਹਾ ਹੈ ਅਤੇ ਅਪੀਲ ਕੀਤੀ ਜਾਂਦੀ ਹੈ ਕੇ ਜੇਕਰ ਕੋਈ ਬਾਲ ਘਰ ਚਲ ਰਿਹਾ ਹੈ ਤਾਂ ਉਸ ਦੀ ਤੁਰੰਤ ਸੂਚਨਾ ਕਮਰਾ ਨੰਬਰ 311, ਤੀਜੀ ਮੰਜ਼ਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਮੋਬਾਇਲ ਨੰਬਰ  9463903411 ਤੇ ਦਿੱਤੀ ਜਾਵੇ ਅਤੇ ਜਿੰਨ੍ਹਾ ਗੈਰ ਸਰਕਾਰੀ ਸੰਸਥਾ ਦੀ ਰਜਿਸਟਰੇਸ਼ਨ ਨਹੀਂ ਹੋਈ, ਉਹ ਆਪਣੀ ਬੇਨਤੀ ਪੱਤਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵਿੱਚ ਜਮਾ ਕਰਵਾਉਣ ।