ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਰਿਹਰਸਲ ਕਰਵਾਈ ਗਈ

  • ਕੱਲ੍ਹ 13 ਅਗਸਤ ਨੂੰ ਸਵੇਰੇ 9 ਵਜੇ ਸਰਕਾਰੀ ਬਹੁ-ਤਕਨੀਕੀ ਕਾਲਜ ਦੇ ਰਾਜੀਵ ਗਾਂਧੀ ਸਟੇਡੀਅਮ ਬਟਾਲਾ ਵਿਖੇ ਪਰੇਡ ਦੀ ਫੁੱਲ ਡਰੈੱਸ ਹੋਵੋਗੀ

ਬਟਾਲਾ, 12 ਅਗਸਤ 2024 : ਆਜ਼ਾਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਲੂ’ਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ। ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਹਿਸੀਲਦਾਰ ਜਗਤਾਰ ਸਿੰਘ ਦੀ ਅਗਵਾਈ ਹੇਠ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਚੱਲ ਰਹੀਆਂ ਰਿਹਰਸਲਾਂ ਦਾ ਜਾਇਜ਼ਾ ਲਿਆ ਗਿਆ। ਕੱਲ੍ਹ 13 ਅਗਸਤ ਨੂੰ ਸਵੇਰੇ 9 ਵਜੇ ਸਰਕਾਰੀ ਬਹੁ-ਤਕਨੀਕੀ ਕਾਲਜ ਦੇ ਰਾਜੀਵ ਗਾਂਧੀ ਸਟੇਡੀਅਮ ਬਟਾਲਾ ਵਿਖੇ 15 ਅਗਸਤ ਨੂੰ ਹਿੱਸਾ ਲੈਣ ਵਾਲੀ ਪਰੇਡ ਦੀ ਫੁੱਲ ਡਰੈੱਸ ਹੋਵੋਗੀ। ਅੱਜ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਵਿਖੇ ਆਜ਼ਾਦੀ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਸੱਭਿਆਚਰਕ ਸਮਾਗਮ ਲਈ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਦੇਸ਼ ਭਗਤੀ ਤੇ ਅਧਾਰਿਤ ਸ਼ਾਨਦਾਰ ਕੋਰੀਓਗ੍ਰਾਫੀ, ਸੋਲੋ ਡਾਂਸ, ਗਰੁੱਪ ਗੀਤ ਤੇ ਭੰਗੜੇ ਆਦਿ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਸ ਮੌਕੇ ਸ਼ਸ਼ੀ ਭੂਸ਼ਨ ਵਰਮਾ ਐਮ ਡੀ ਐਫ.ਸੀ ਵਰਮਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭੰਡਾਰੀ ਗੇਟ ਬਟਾਲਾ, ਹਰਜਿੰਦਰ ਸਿੰਘ ਕਲਸੀ ਡੀਪੀਆਰਓ, ਡਾ. ਸਤਿੰਦਰਜੀਤ ਕੋਰ ਅਤੇ ਸਕੂਲਾਂ ਦੇ ਨੁਮਾਇੰਦੇ ਮੋਜੂਦ ਸਨ।