ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਰਿਹਰਸਲ ਕਰਵਾਈ ਗਈ -ਅਗਲੀ ਰਿਹਰਸਲ 12 ਅਗਸਤ ਨੂੰ ਹੋਵੇਗੀ

ਬਟਾਲਾ, 7 ਅਗਸਤ 2024 : ਆਜ਼ਾਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਲੂ’ਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ। ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਹਿਸੀਲਦਾਰ ਜਗਤਾਰ ਸਿੰਘ ਦੀ ਅਗਵਾਈ ਹੇਠ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਚੱਲ ਰਹੀਆਂ ਰਿਹਰਸਲਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸ਼ਸ਼ੀ ਭੂਸ਼ਨ ਵਰਮਾ ਐਮ ਡੀ ਐਫ.ਸੀ ਵਰਮਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭੰਡਾਰੀ ਗੇਟ ਬਟਾਲਾ, ਹਰਜਿੰਦਰ ਸਿੰਘ ਕਲਸੀ ਡੀਪੀਆਰਓ, ਡਾ. ਸਤਿੰਦਰਜੀਤ ਕੋਰ ਅਤੇ ਸਕੂਲਾਂ ਦੇ ਨੁਮਾਇੰਦੇ ਮੋਜੂਦ ਸਨ। ਆਜ਼ਾਦੀ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਸੱਭਿਆਚਰਕ ਸਮਾਗਮ ਲਈ ਚੱਲ ਰਹੀਆਂ ਰਿਹਰਸਲਾਂ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਦੇਸ਼ ਭਗਤੀ ਤੇ ਅਧਾਰਿਤ ਸ਼ਾਨਦਾਰ ਕੋਰੀਓਗ੍ਰਾਫੀ, ਸੋਲੋ ਡਾਂਸ, ਗਰੁੱਪ ਗੀਤ ਤੇ ਭੰਗੜੇ ਆਦਿ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਇੰਚਾਰਜਾਂ ਨੂੰ ਹੋਰ ਸਖ਼ਤ ਮਿਹਨਤ ਨਾਲ ਬੱਚਿਆਂ ਦੀ ਤਿਆਰੀ ਕਰਵਾਉਣ ਲਈ ਕਿਹਾ ਗਿਆ। 12 ਅਗਸਤ ਨੂੰ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਸਵੇਰੇ 9 ਵਜੇ ਦੁਬਾਰਾ ਰਿਹਰਸਲ ਹੋਵੇਗੀ ਤੇ ਟੀਮਾਂ ਦੀ ਚੋਣ ਕੀਤੀ ਜਾਵੇਗੀ।