ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਰਿਹਰਸਲਾਂ ਜੋਰਾਂ ’ਤੇ -ਅਗਲੀ ਰਿਹਰਸਲ 10 ਅਗਸਤ ਨੂੰ ਹੋਵੇਗੀ

ਬਟਾਲਾ, 7 ਅਗਸਤ : ਆਜ਼ਾਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ। ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਹਿਸਲੀਦਾਰ ਅਭਿਸ਼ੇਕ ਵਰਮਾ ਵਲੋਂ ਆਰ.ਆਰ. ਬਾਵਾ ਡੀ.ਏ.ਵੀ ਕਾਲਜ ਫਾਰ ਵਿਮੈਨ, ਬਟਾਲਾ ਵਿਖੇ ਚੱਲ ਰਹੀਆਂ ਰਿਹਰਸਲਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸ਼ਸ਼ੀ ਭੂਸ਼ਨ ਵਰਮਾ ਐਮ ਡੀ ਐਫ.ਸੀ ਵਰਮਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭੰਡਾਰੀ ਗੇਟ ਬਟਾਲਾ, ਹਰਜਿੰਦਰ ਸਿੰਘ ਕਲਸੀ ਡੀਪੀਆਰਓ, ਪ੍ਰੋ. ਜਸਬੀਰ ਸਿੰਘ, ਡਾ. ਸਤਿੰਦਰਜੀਤ ਕੋਰ, ਮੈਡਮ ਨੀਟਾ ਭਾਟੀਆ ਤੇ ਸਕੂਲਾਂ ਦੇ ਨੁਮਾਇੰਦੇ ਮੋਜੂਦ ਸਨ। ਆਜ਼ਾਦੀ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਸੱਭਿਆਚਰਕ ਸਮਾਗਮ ਲਈ ਚੱਲ ਰਹੀਆਂ ਰਿਹਰਸਲਾਂ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਦੇਸ਼ ਭਗਤੀ ਤੇ ਅਧਾਰਿਤ ਸ਼ਾਨਦਾਰ ਕੋਰੀਓਗ੍ਰਾਫੀ, ਸੋਲੋ ਡਾਂਸ, ਗਰੁੱਪ ਗੀਤ ਤੇ ਭੰਗੜੇ ਆਦਿ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਇੰਚਾਰਜਾਂ ਨੂੰ ਹੋਰ ਸਖਤ ਮਿਹਨਤ ਨਾਲ ਬੱਚਿਆਂ ਦੀ ਤਿਆਰੀ ਕਰਵਾਉਣ ਲਈ ਕਿਹਾ ਗਿਆ। 10 ਅਗਸਤ ਨੂੰ ਆਰ.ਆਰ. ਬਾਵਾ ਡੀ.ਏ.ਵੀ ਕਾਲਜ ਫਾਰ ਵਿਮੈਨ, ਬਟਾਲਾ ਵਿਖੇ ਸਵੇਰੇ 9 ਵਜੇ ਦੁਬਾਰਾ ਰਿਹਰਸਲ ਹੋਵੇਗੀ ਤੇ ਟੀਮਾਂ ਦੀ ਚੋਣ ਕੀਤੀ ਜਾਵੇਗੀ। 12 ਅਗਸਤ ਨੂੰ ਸਮਾਗਮ ਵਾਲੀ ਥਾਂ ਰਾਜੀਵ ਗਾਂਧੀ ਸਟੇਡੀਅਮ, ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਫੁੱਲ ਡਰੈੱਸ ਰਿਹਰਸਲ ਸਵੇਰੇ 8.58 ਵਜੇ ਹੋਵੇਗੀ ।