ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਟੀਨਾ ਆਹੂਜਾ

ਅੰਮ੍ਰਿਤਸਰ, 16 ਜੁਲਾਈ : ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਪ੍ਰਸਿੱਧ ਫਿਲਮ ਅਭਿਨੇਤਾ ਗੋਵਿੰਦਾ ਦੀ ਧੀ ਟੀਨਾ ਆਹੂਜਾ ਨੇ ਮੱਥਾ ਟੇਕਿਆ। ਟੀਨਾ ਆਹੂਜਾ ਨੇ ਪੂਰੀ ਪਰਿਕਰਮਾ ਕਰਦੇ ਹੋਏ ਜਿੱਥੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ, ਉਥੇ ਹੀ ਉਨ੍ਹਾਂ ਨੇ ਲੱਗਭਗ ਸੱਚਖੰਡ ਵਿਖੇ ਅੱਧਾ ਘੰਟਾ ਦੇ ਕਰੀਬ ਬੈਠ ਕੇ ਇਲਾਹੀ ਬਾਣੀ ਦਾ ਕੀਰਤਨ ਵੀ ਸੁਣਿਆ। ਇਸ ਤੋਂ ਉਪਰੰਤ ਟੀਨਾ ਆਹੂਜਾ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਵੀ ਗਈ, ਜਿਥੇ ਉਨ੍ਹਾਂ ਨੇ ਬਣ ਰਹੇ ਲੰਗਰ ਵਿਚ ਸੇਵਾ ਵੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੰਗਰ ਹਾਲ ਵਿਖੇ ਇਕ ਕੁਇੰਟਲ ਦਾਲ ਵੀ ਭੇਟਾ ਕੀਤੀ। ਇਸ ਮੌਕੇ ਐਡੀਸ਼ਨਲ ਮੈਨੇਜਰ ਸਤਿੰਦਰ ਸਿੰਘ ਨੇ ਉਨ੍ਹਾਂ ਨੂੰ ਇਤਿਹਾਸ ਬਾਰੇ ਦੱਸਦੇ ਹੋਏ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ’ਤੇ ਪ੍ਰਕਾਸ਼ ਪਾਉਂਦੇ ਹੋਏ ਵਿਸਥਾਰ ਨਾਲ ਦੱਸਿਆ, ਜਿਸ ਤੋਂ ਬਹੁਤ ਹੀ ਪ੍ਰਭਾਵਿਤ ਹੋ ਕੇ ਟੀਨਾ ਆਹੂਜਾ ਨੇ  ਦੱਸਿਆ ਕਿ ਐਤਵਾਰ ਨੂੰ ਉਨ੍ਹਾਂ ਦਾ ਜਨਮ ਦਿਨ ਹੈ ਅਤੇ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਕਰਨ ਦੁਬਾਰਾ ਆਉਣਗੇ। ਇਸ ਤੋਂ ਇਲਾਵਾ ਉਹ ਗੁਰਦੁਆਰਾ ਟਾਲਾ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਸ਼ਿਆਰਟਾ ਸਾਹਿਬ ਤੋਂ ਇਲਾਵਾ ਹੋਰ ਵੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਗੁਰਦੁਆਰਿਆਂ ਦੇ ਦਰਸ਼ਨ ਕਰਨਗੇ। ਇਸ ਮੌਕੇ ਉਨ੍ਹਾਂ ਦੇ ਨਾਲ ਸਰਬਜੀਤ ਸਿੰਘ ਆਈਡੀਆ ਵੀ ਹਾਜ਼ਰ ਸਨ। ਇੱਥੇ ਦੱਸਣਯੋਗ ਹੈ ਕਿ ਜਦੋਂ ਵੀ ਗੋਬਿੰਦਾ ਦੀ ਧੀ ਨਾ ਅਹੂਜਾ ਦਾ ਜਨਮ ਦਿਨ ਹੁੰਦਾ ਹੈ ਤਦ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਗੁਰੂ ਦੇ ਚਰਨਾਂ ਵਿੱਚ ਅਰਦਾਸ ਅਤੇ ਗੁਰੂ ਘਰ ਵਿੱਚ ਸੇਵਾ ਕਰਦੇ ਹਨ ਹੀ ਅੱਜ ਇੱਕ ਵਾਰ ਫੇਰ ਤੋਂ ਗੋਬਿੰਦਾ ਦੀ ਧੀ ਵੱਲੋਂ ਸੱਚਖੰਡ ਸ੍ਰੀ ਦਰਬਾਰ ਵਿੱਚ ਲੰਗਰ ਹਾਲ ਦੇ ਵਿੱਚ ਸੇਵਾ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਗਈ।