ਸਰਕਾਰ ਤੁਹਾਡੇ ਦੁਆਰ ਅਧੀਨ ਪਿੰਡ ਕਰੋਲੀ ਵਿਖੇ ਲਗਾਇਆ ਗਿਆ ਸੰਗਤ ਦਰਸਨ

  • ਪਿੰਡ ਕਰੋਲੀ ਅਤੇ ਕਰੋਲੀ ਝਿਕਲੀ ਦੇ ਲੋਕਾਂ ਦੀਆਂ ਸੰਗਤ ਦਰਸ਼ਨ ਦੌਰਾਨ ਡਿਪਟੀ ਕਮਿਸ਼ਨਰ ਨੇ ਸੁਣੀਆਂ ਸਮੱਸਿਆਵਾਂ
  • ਸੰਗਤ ਦਰਸ਼ਨ ਦੌਰਾਨ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਿਲ੍ਹਾ ਅਧਿਕਾਰੀਆਂ ਨੂੰ ਦਿੱਤੇ ਆਦੇਸ਼, ਲੋਕਾਂ ਦੀਆਂ ਸਮੱਸਿਆਵਾਂ ਤੇ ਕਾਰਵਾਈ ਕਰਕੇ ਰਿਪੋਰਟ ਕੀਤੀ ਜਾਵੈ ਪੇਸ਼

ਪਠਾਨਕੋਟ, 26 ਸਤੰਬਰ : ਅੱਜ ਪਿੰਡ ਕਰੋਲੀ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਸੰਗਤ ਦਰਸ਼ਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਪਠਾਨਕੋਟ ਸ. ਹਰਬੀਰ ਸਿੰਘ ਨੇ ਕੀਤੀ। ਇਸ ਸੰਗਤ ਦਰਸ਼ਨ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਦੀਆਂ ਸਮਸਿਆਵਾਂ ਸੁਣੀਆਂ ਗਈਆਂ। ਸੰਗਤ ਦਰਸ਼ਨ ਵਿੱਚ ਵੱਖ-ਵੱਖ ਵਿਭਾਗਾਂ ਦੇ ਸਮੂਹ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਸ. ਹਰਬੀਰ ਸਿੰਘ ਨੇ ਦੱਸਿਆ ਕਿ ਇਸ ਸੰਗਤ ਦਰਸ਼ਨ ਪ੍ਰੋਗਰਾਮ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੁੱਲ 22 ਸ਼ਿਕਾਇਤਾਂ/ਸਮੱਸਿਆਵਾ ਆਈਆਂ। ਉਨ੍ਹਾਂ ਦੱਸਿਆ ਕਿ ਸੰਗਤ ਦਰਸ਼ਨ ਵਿੱਚ ਪਾਵਰਕਾੱਮ, ਪੈਨਸ਼ਨਾਂ, ਵਾਟਰ ਸਪਲਾਈ ਸੈਨੀਟੇਸ਼ਨ ਵਿਭਾਗ, ਸਿੱਖਿਆ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਸਨ, ਜਿੰਨ੍ਹਾਂ ਨੂੰ ਸਬੰਧਤ ਵਿਭਾਗਾਂ ਨੂੰ ਹੱਲ ਕਰਕੇ ਰਿਪੋਰਟ ਭੇਜਣ ਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੇ ਆਦੇਸ਼ਾਂ ਅਨੁਸਾਰ ਸਰਕਾਰ ਤੁਹਾਡੇ ਦੁਆਰ ਅਧੀਨ ਪਿੰਡ-ਪਿੰਡ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਸੰਗਤ ਦਰਸ਼ਨ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਸ ਅਧੀਨ ਜ਼ਿਲ੍ਹਾ ਪਠਾਨਕੋਟ ਵਿਖੇ ਵੀ ਦੂਰ ਦਰਾਜ ਦੇ ਖੇਤਰਾਂ ਅੰਦਰ ਅਤੇ ਹਿੰਦ-ਪਾਕ ਸਰਹੱਦ ਦੇ ਨਾਲ ਲਗਦੇ ਪਿੰਡਾਂ ਤੱਕ ਪਹੁੰਚ ਕਰਕੇ ਲੋਕਾਂ ਨਾਲ ਰਾਫਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਮੌਕੇ ਤੇ ਉਨ੍ਹਾਂ ਦਾ ਹੱਲ ਕਰਨ ਦੇ ਉਦੇਸ਼ ਨਾਲ ਜਿਲ੍ਹਾ ਪ੍ਰਸਾਸਨ ਪਠਾਨਕੋਟ ਵੱਲੋਂ ਵੀ ਮੂਹਿੰਮ ਸੁਰੂ ਕੀਤੀ ਹੈ।ਜਿਸ ਅਧੀਨ ਪਿਛਲੇ ਮਹੀਨਿਆਂ ਤੋਂ ਹਰ ਅਧਿਕਾਰੀ ਇੱਕ ਮਹੀਨੇ ਵਿੱਚ ਕਰੀਬ 2 ਤੋਂ 4 ਪਿੰਡਾਂ ਦਾ ਦੌਰਾ ਕਰਦੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਮੌਕੇ ਤੇ ਸਮੱਸਿਆਵਾਂ ਦਾ ਹੱਲ ਕੀਤਾ ਜਾਂਦਾ ਹੈ, ਜਿਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੱਲ ਨਾ ਹੋ ਸਕਦੀਆਂ ਹੋਣ ਉਨ੍ਹਾਂ ਨੂੰ ਸਮਾਂ ਦੇ ਕੇ ਜ਼ਿਲ੍ਹਾ ਪ੍ਰਸਾਸਨਿਕ ਅਧਿਕਾਰੀ ਅਪਣੇ ਦਫਤਰਾਂ ਵਿੱਚ ਸਮੱਸਿਆਵਾਂ ਦਾ ਹੱਲ ਕਰਦੇ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਅਧੀਨ ਅੱਜ ਧਾਰ ਬਲਾਕ ਦੇ ਪਿੰਡ ਕਰੋਲੀ ਅਤੇ ਕਰੋਲੀ ਝਿਕਲੀ ਵਿਖੇ ਵਿਸ਼ੇਸ਼ ਦੌਰਾ ਕੀਤਾ ਅਤੇ ਸੰਗਤ ਦਰਸ਼ਨ ਦੌਰਾਨ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਡਿਪਟੀ ਕਮਿਸ਼ਨਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਕਰੋਲੀ ਅਤੇ ਆਂਗਣਵਾੜੀ ਸੈਂਟਰ ਦਾ ਦੌਰਾ ਕਰਕੇ ਜਾਇਜ਼ਾ ਲਿਆ ਅਤੇ ਬੱਚਿਆਂ/ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੀ ਜਾਂਚ ਵੀ ਕੀਤੀ। ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਪਿੰਡ ਕਰੋਲੀ ਝਿਕਲੀ ਦਾ ਵੀ ਦੌਰਾ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਲਗਾਏ ਗਏ ਸੰਗਤ ਦਰਸ਼ਨ ਪ੍ਰੋਗਰਾਮ ਵਿੱਚ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਅਤੇ ਉਨ੍ਹਾਂ ਦੇ ਨਾਲ ਮੇਜਰ ਡਾ. ਸੁਮਿਤ ਮੁਧ ਚੀਫ ਮਨਿਸਟਰ ਫੀਲਡ ਅਫਸਰ-ਕਮ-ਸਹਾਇਕ ਕਮਿਸ਼ਨਰ ਜਨਰਲ ਵੀ ਹਾਜਰ ਸਨ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ  ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਡਾ. ਰਜਿੰਦਰ ਕੁਮਾਰ ਮੁੱਖ ਖੇਤੀ ਬਾੜੀ ਅਫਸਰ ਪਠਾਨਕੋਟ, ਰਾਜੇਸ਼ਵਰ ਸਿੰਘ ਸਲਾਰੀਆ ਡਿਪਟੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਪਠਾਨਕੋਟ, ਗ੍ਰਰਪ੍ਰੀਤ ਸਿੰਘ ਭੂਮੀ ਰੱਖਿਆ ਅਫਸਰ, ਰਜਿੰਦਰ ਗੋਤਰਾ ਐਕਸੀਅਨ ਲੋਕ ਨਿਰਮਾਣ ਵਿਭਾਗ, ਪਵਨਪ੍ਰੀਤ ਬੀ.ਡੀ.ਪੀ.ਓ., ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜਰ ਸਨ।