ਪੱਕੇ ਹੋਏ ਅਧਿਆਪਕ ਹੁਣ ਹੋਰ ਵੀ ਜੋਸ਼ ਅਤੇ ਮਿਹਨਤ ਨਾਲ ਜ਼ਿਲ੍ਹਾ ਗੁਰਦਾਸਪੁਰ ਨੂੰ ਸਿੱਖਿਆ ਪੱਧਰ ਤੋਂ ਸੂਬੇ  ਦਾ ਨੰਬਰ ਇੱਕ ਜ਼ਿਲ੍ਹਾ ਬਣਾਉਣ ਲਈ ਯੋਗਦਾਨ ਪਾਉਣਗੇ :   ਸੇਠੀ 

ਬਟਾਲਾ, 3 ਅਗਸਤ : ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਸਕੂਲ ਸਿੱਖਿਆ ਵਿਭਾਗ ਵਿੱਚ ਸਾਲ 2004 ਤੋਂ ਸੇਵਾ ਨਿਭਾ ਰਹੇ 12500 ਸਿੱਖਿਆ ਪ੍ਰੋਵਾਈਡਰ, ਆਈ.ਈ.ਵੀ./ ਈ.ਜੀ.ਐੱਸ./ ਐੱਸ.ਟੀ.ਆਰ ਵਲੰਟੀਅਰਜ਼ ਦੀਆਂ ਸੇਵਾਵਾਂ ਨੂੰ ਰਾਜ ਸਰਕਾਰ ਵੱਲੋਂ ਅੱਜ ਰੈਗੂਲਰ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪੱਕੇ ਕੀਤੇ ਗਏ ਕੱਚੇ ਅਧਿਆਪਕਾਂ ਵਿੱਚ ਬਲਾਕ ਕਾਹਨੂੰਵਾਨ ਦੇ ਅਧਿਆਪਕਾਂ ਨੂੰ ਵੀ ਪੱਕੇ ਹੋਣ ਦੇ ਆਰਡਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਮਮਤਾ ਖੁਰਾਣਾ ਸੇਠੀ ਵੱਲੋਂ ਵੰਡੇ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਮਮਤਾ ਖੁਰਾਣਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪ੍ਰਕਾਸ਼ ਜੋਸ਼ੀ ਨੇ ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਤੇ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਰਾਜ ਸਰਕਾਰ ਦੇ ਇਸ ਫੈਸਲੇ ਤੋਂ ਅਧਿਆਪਕ ਵਰਗ ਬਹੁਤ ਖੁਸ਼ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ -ਵੱਖ ਸਕੂਲਾਂ ਵਿੱਚ ਬਲਾਕ ਸਿੱਖਿਆ ਅਫ਼ਸਰਜ਼ ਦੀ ਅਗਵਾਈ ਹੇਠ ਪ੍ਰੋਗਰਾਮ ਆਯੋਜਿਤ ਕਰ ਸਿੱਖਿਆ ਪ੍ਰੋਵਾਈਡਰ, ਆਈਈਡੀ ਵਲੰਟੀਅਰ, ਐਸਟੀਆਰ/ਈਜੀਐਸ/ਏਆਈਈ ਵਲੰਟੀਅਰ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਸ ਹੈ ਕਿ ਕੱਚੇ ਅਧਿਆਪਕ ਜਿਸ ਤਰ੍ਹਾਂ ਸਿੱਖਿਆ ਵਿਭਾਗ ਵਿੱਚ ਵਧੀਆ ਸੇਵਾਵਾਂ ਨਿਭਾਉਂਦੇ ਰਹੇ ਹਨ ਹੁਣ ਪੱਕੇ ਹੋਣ ਤੇ ਹੋਰ ਵੀ ਜੋਸ਼ ਅਤੇ ਮਿਹਨਤ ਨਾਲ ਕੰਮ ਕਰਨਗੇ ਅਤੇ ਜ਼ਿਲ੍ਹਾ ਗੁਰਦਾਸਪੁਰ ਨੂੰ ਸਿੱਖਿਆ ਪੱਧਰ ਪੱਖੋਂ ਰਾਜ ਦਾ ਨੰਬਰ ਇੱਕ ਜ਼ਿਲ੍ਹਾ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣਗੇ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਾਹਨੂੰਵਾਨ 2 ਸ. ਬਲਵਿੰਦਰ ਸਿੰਘ ਗਿੱਲ ਨੇ ਪੱਕੇ ਹੋਣ ਵਾਲੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ  ਕੱਚੇ ਅਧਿਆਪਕਾਂ ਨੇ ਆਪਣੀਆਂ ਸੇਵਾਵਾਂ ਰੈਗੂਲਰ ਹੋਣ ਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਨੂੰ ਬਹੁਤ ਹੀ ਨਿਗੁਣੀ ਜਿਹੀ ਰਾਸ਼ੀ ਤੇ ਕੰਮ ਕਰਨ ਲਈ ਮਜਬੂਰ ਕਰ ਉਨ੍ਹਾਂ ਦਾ ਸ਼ੋਸਣ ਕੀਤਾ ਹੈ। ਜਦਕਿ ਮੌਜੂਦਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਉਨ੍ਹਾਂ ਦੇ ਭਵਿੱਖ ਨੂੰ ਉਜਵੱਲ ਕੀਤਾ ਗਿਆ ਹੈ।  ਮਾਨ ਸਰਕਾਰ ਨੇ ਕੱਚੇ ਅਧਿਆਪਕਾਂ ਨਾਲ ਜ਼ੋ ਵਾਅਦਾ ਕੀਤਾ ਸੀ ਉਸ ਨੂੰ ਪੂਰਾ ਕਰਕੇ ਹਜ਼ਾਰਾਂ ਅਧਿਆਪਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਹੁਤ ਵੱਡੀ ਰਾਹਤ ਦਿਤੀ ਹੈ