ਡੇਅਰੀ ਫਾਰਮਰਾਂ ਲਈ ਸਵੈ ਰੋਜਗਾਰ ਡੇਅਰੀ ਸਿਖਲਾਈ ਕੋਰਸ ਦੀ ਕੌਂਸਲਿੰਗ 16 ਸਤੰਬਰ 2024 ਨੂੰ 

ਅੰਮ੍ਰਿਤਸਰ 14 ਸਤੰਬਰ 2024 : ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਅੰਮ੍ਰਿਤਸਰ ਸ੍ਰੀ ਵਰਿਆਮ ਸਿੰਘ, ਨੇ ਦੱਸਿਆ ਕਿ ਇੰਚਾਰਜ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਦਰ , ਵੇਰਕਾ ਵਿਖੇ ਡੇਅਰੀ ਫਾਰਮਰਾਂ ਨੂੰ ਸਵੈ ਰੋਜਗਾਰ  ਦੇ ਲਈ ਦੋ ਹਫਤੇ ਸਵੈ ਰੋਜਗਾਰ ਡੇਅਰੀ ਕੋਰਸ 16 ਸਤੰਬਰ 2024 ਤੋ 27 ਸਤੰਬਰ 2024 ਤੱਕ  ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਵੇਰਕਾ ਵਿਖੇ ਚਲਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਡੇਅਰੀ ਸਿਖਲਾਈ ਸਬੰਧੀ ਕੌਂਸਲਿੰਗ 16 ਸਤੰਬਰ 2024 ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਵਿਖੇ ਰੱਖੀ ਗਈ ਹੈ। ਜਿਸ ਵਿੱਚ ਦੁੱਧ ਤੋਂ ਦੁੱਧ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ ,ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ, ਦੁਧਾਰੂ ਪਸ਼ੂਆਂ ਦੇ ਅੰਦਰੂਨੀ ਪ੍ਰਬੰਧਨ ਅਤੇ ਸੰਤੂfਲਤ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਇਸ ਸਿਖਲਾਈ ਲਈ ਜਿਲਾ ਅੰਮ੍ਰਿਤਸਰ ਦੇ ਚਾਹਵਾਨ ਡੇਅਰੀ ਫਾਰਮਰ ਮਿਤੀ 16 ਸਤੰਬਰ 2024 ਨੂੰ ਘਟੋ ਘੱਟ ਪੰਜਵੀ ਦਾ ਸਰਟੀਫਿਕੇਟ, ਅਧਾਰ ਕਾਰਡ ਸਮੇਤ ਪਾਸਪੋਰਟ ਸਾਈਜ ਫੋਟੋ , ਅਤੇ ਜੇਕਰ ਕਿਸੇ ਅਨੁਸੂਚਿਤ ਜਾਤੀ ਨਾਲ ਸਬੰਧ  ਰਖਦੇ ਤਾਂ ਉਸਦਾ ਸਰਟੀਫਿਕੇਟ ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਵੇਰਕਾ ਵਿਖੇ  ਸਵੇਰੇ 9.00 ਵਜੇ ਕਾਉਂਸਲਿੰਗ ਲਈ ਹਾਜਰ ਹੋਣ।ਟ੍ਰੇਨਿੰਗ ਲਈ ਜਨਰਲ ਕੈਟਾਗਰੀ ਦੇ ਫਾਰਮਰਾਂ ਲਈ  ਫੀਸ 1000/- ਰੁਪਏ ਹੈ ਅਤੇ ਅਨੁਸੂਚਿਤ ਜਾਤੀ ਦੇ ਫਾਰਮਰਾਂ ਲਈ 750/- ਰੁਪਏ ਹੈ ।ਵਧੇਰੇ ਜਾਣਕਾਰੀ ਲਈ ਚਾਹਵਾਨ ਮੋਬਾਇਲ ਨੰ। 7888932092 ਅਤੇ 7009761651 ਤੇ ਸੰਪਰਕ ਕਰ ਸਕਦੇ ਹਨ ।