ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਟਰੈਫਿਕ ਨਿਯਮਾਂ ਸਬੰਧੀ ਸੈਮੀਨਾਰ

ਬਟਾਲਾ, 9 ਫਰਵਰੀ : ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਰਾਜਦੀਪ ਸਿੰਘ ਬੱਲ ਦੀ ਅਗਵਾਈ ਅਤੇ ਐਨ.ਐਸ.ਐਸ ਦੇ ਪ੍ਰੋਗਰਾਮ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ ਦੀ ਦੇਖਰੇਖ ਹੇਠ ਚੱਲ ਰਹੇ ਟਰੈਫਿਕ ਸੁਰੱਖਿਆ ਮਹੀਨਾ ਦੇ ਅੰਤਰਗਤ ਟਰੈਫਿਕ ਨਿਯਮਾਂ ਦੀ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ । ਇਸ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਟਰੈਫਿਕ ਪੁਲਿਸ ਬਟਾਲਾ ਦੇ ਇੰਚਾਰਜ ਇੰਸਪੈਕਟਰ ਰਾਮ ਦਵਿੰਦਰ ਸਿੰਘ ਪਹੁੰਚੇ। ਉਹਨਾਂ ਇਸ ਮੌਕੇ ਵੱਡੀ ਤਾਦਾਦ ਵਿੱਚ ਹਾਜ਼ਰ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਜੇ ਅਸੀਂ ਸਹੀ ਢੰਗ ਨਾਲ ਟਰੈਫਿਕ ਨਿਯਮਾਂ ਦੀ ਪਾਲਣਾ ਕਰਾਂਗੇ ਤਾਂ ਅਸੀਂ ਸਾਰੇ ਦੇਸ਼ ਦੇ ਚੰਗੇ ਨਾਗਰਿਕ ਬਣ ਸਕਦੇ ਹਾਂ। ਸੈਮੀਨਾਰ ਦੌਰਾਨ ਜਾਗਰੂਕ ਟਰੈਫਿਕ ਪੁਲਿਸ ਬਟਾਲਾ ਦੇ ਮੁੱਖ ਬੁਲਾਰੇ ਮੁੱਖ ਮੁਨਸ਼ੀ ਮਨਜਿੰਦਰ ਸਿੰਘ ਨੇ ਸੰਬੋਧਨ ਕਰਦਿਆ ਕਿਹਾ ਕਿ ਸੜਕੀ ਦੁਰਘਟਨਾਵਾਂ ਤੋਂ ਬਚਣ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਬਹੁਤ ਲਾਜਮੀ ਹੈ। ਉਨ੍ਹਾਂ ਕਿਹਾ ਕਿ ਛੋਟੀ ਜੀ ਅਣਗਹਿਲੀ ਕਰਕੇ ਕਈ ਵਾਰ ਵੱਡੀਆਂ ਦੁਰਘਟਨਾਵਾਂ ਵਾਪਰ ਜਾਂਦੀਆਂ ਹਨ, ਇਸ ਕਰਕੇ ਸੜਕ ਤੇ ਚਲਦੇ ਸਮੇਂ ਵਹੀਕਲ ਦੀ ਸਪੀਡ ਨਿਰਧਾਰਤ ਰੱਖਣੀ ਚਾਹੀਦੀ ਹੈ ਤੇ ਸਿਗਨਲਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਜਾਗਰੂਕ ਕਰਦਿਆਂ ਕਿਹਾ ਕਿ 18 ਸਾਲ ਤੋਂ ਘੱਟ ਬਚਿਆਂ ਨੂੰ ਵਹੀਕਲ ਨਾ ਚਲਾਉਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਵੱਲੋਂ ਬਖਸ਼ੀ ਜਾਨ ਨੂੰ ਕਿਸੇ ਵੀ ਗਲਤੀ ਨਾਲ ਅਜਾਈ ਨਹੀਂ ਗਵਾਉਣਾ ਚਾਹੀਦਾ। ਕਾਲਜ ਦੇ ਪ੍ਰਿੰਸੀਪਲ ਰਾਜਦੀਪ ਸਿੰਘ ਬੱਲ ਨੇ ਇਹਨਾਂ ਮਹਿਮਾਨਾ ਦਾ ਸਨਮਾਨ ਕਰਦਿਆਂ ਹੋਇਆਂ ਵਿਦਿਆਰਥੀਆਂ ਨੂੰ ਦਿੱਤੀ ਹੋਈ ਜਾਣਕਾਰੀ ਤੇ ਚੱਲਣ ਦੀ ਪ੍ਰੇਰਿਤ ਕੀਤਾ। ਇਸ ਮੌਕੇ ਅਪਲਾਈਡ ਸਾਇੰਸ ਵਿਭਾਗ ਦੇ ਇੰਚਾਰਜ ਸ਼ਿਵਰਾਜਨਪੁਰੀ, ਸੈਮੀਨਾਰ ਕਮੇਟੀ ਦੇ ਚੇਅਰਮੈਨ ਜਸਬੀਰ ਸਿੰਘ, ਪ੍ਰੋਗਰਾਮ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ, ਨੇ ਵੀ ਆਪਣੇ ਸੰਬੋਧਨ ਰਾਹੀਂ ਵਿਦਿਆਰਥੀਆਂ ਨੂੰ ਟਰੈਫਿਕ ਨਿਯਮ ਅਪਣਾਉਂਦਿਆਂ ਹੋਇਆਂ ਇਹਨਾਂ ਤੇ ਅਮਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਪਰਡੈਂਟ ਹਰਪਾਲ ਸਿੰਘ ਭਾਂਮੜੀ, ਜਗਦੀਪ ਸਿੰਘ, ਟਰੈਫਿਕ ਪੁਲਿਸ ਵੱਲੋਂ ਏਐਸਆਈ ਰਣਜੀਤ ਸਿੰਘ, ਸੁਖਵਿੰਦਰ ਸਿੰਘ, ਕਮਲ ਕੁਮਾਰ, ਹੈਂਡ ਕਾਂਸਟੇਬਲ ਕੁਲਦੀਪ ਸਿੰਘ, ਸੁਖਦੇਵ ਸਿੰਘ ਆਦਿ ਵੀ ਹਾਜ਼ਰ ਸਨ।